ਨਵੀਂ ਦਿੱਲੀ (ਪੀਟੀਆਈ) : ਚੋਣ ਕਮਿਸ਼ਨ ਨੇ ਆਦੇਸ਼ ਦਿੱਤਾ ਹੈ ਕਿ ਜਿਨ੍ਹਾਂ ਪੰਜ ਸੂਬਿਆਂ ’ਚ ਅਗਲੇ ਸਾਲ ਚੋਣਾਂ ਹੋਣ ਜਾ ਰਹੀਆਂ ਹਨ, ਉੱਥੇ ਉਨ੍ਹਾਂ ਅਧਿਕਾਰੀਆਂ ਨੂੰ ਬਦਲ ਦਿੱਤਾ ਜਾਵੇ ਜਿਹੜੇ ਆਪਣੇ ਘਰੇਲੂ ਜ਼ਿਲ੍ਹੇ ’ਚ ਤਾਇਨਾਤ ਹਨ ਜਾਂ ਜਿਨ੍ਹਾਂ ਨੂੰ ਇਕ ਹੀ ਥਾਂ ’ਤੇ ਚਾਰ ਸਾਲ ਹੋ ਚੁੱਕੇ ਹਨ। ਉੱਤਰ ਪ੍ਰਦੇਸ਼, ਪੰਜਾਬ, ਉੱਤਰਾਖੰਡ, ਮਣੀਪੁਰ ਤੇ ਗੋਆ ਦੇ ਮੁੱਖ ਸਕੱਤਰਾਂ ਤੇ ਮੁੱਖ ਚੋਣ ਅਧਿਕਾਰੀਆਂ ਨੂੰ ਲਿਖੇ ਪੱਤਰ ’ਚ ਕਮਿਸ਼ਨ ਨੇ ਕਿਹਾ ਕਿ ਇਨ੍ਹਾਂ ਸੂਬਿਆਂ ਦੀਆਂ ਵਿਧਾਨ ਸਭਾਵਾਂ ਦਾ ਕਾਰਜਕਾਲ ਮਾਰਚ 2022 ’ਚ ਵੱਖ-ਵੱਖ ਸਮੇਂ ’ਤੇ ਸਮਾਪਤ ਹੋ ਰਿਹਾ ਹੈ। ਉੱਤਰ ਪ੍ਰਦੇਸ਼ ਵਿਧਾਨ ਸਭਾ ਦਾ ਕਾਰਜਕਾਲ ਅਗਲੇ ਸਾਲ 14 ਮਈ ਨੂੰ ਖ਼ਤਮ ਹੋਵੇਗਾ।

Posted By: Jatinder Singh