ਨਈ ਦੁਨੀਆ, ਨਵੀਂ ਦਿੱਲੀ : ਸ਼੍ਰੀਸ਼੍ਰੀ ਰਵੀਸ਼ੰਕਰ ਕਰਤਾਰਪੁਰ ਕਾਰੀਡੋਰ ਦੇ ਉਦਘਾਟਨੀ ਸਮਾਗਮ 'ਚ ਨਹੀਂ ਸ਼ਾਮਲ ਹੋਣਗੇ। ਉਨ੍ਹਾਂ ਪਾਕਿਸਤਾਨ ਦਾ ਸੱਦਾ ਠੁਕਰਾ ਦਿੱਤਾ ਹੈ। ਨਿਊਜ਼ ਏਜੰਸੀ ਏਐੱਨਆਈ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਪਾਕਿਸਤਾਨ ਦੇ ਸੱਦੇ ਨੂੰ ਠੁਕਰਾਉਂਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਕੁਝ ਪਹਿਲਾਂ ਤੋਂ ਨਿਰਧਾਰਤ ਰੁਝੇਵਿਆਂ ਕਾਰਨ ਉਹ ਕਰਤਾਰਪੁਰ ਕਾਰੀਡੋਰ ਦੇ ਉਦਘਾਟਨੀ ਸਮਾਗਮ 'ਚ ਸ਼ਾਮਲ ਨਹੀਂ ਹੋ ਸਕਣਗੇ। ਜ਼ਿਕਰਯੋਗ ਹੈ ਕਿ Kartarpur Corridor ਦੇ ਉਦਘਾਟਨ ਮੌਕੇ ਸ਼ਾਮਲ ਹੋਣ ਲਈ ਪਾਕਿਸਤਾਨ ਨੇ ਅਧਿਆਤਮਿਕ ਗੁਰੂ ਸ਼੍ਰੀਸ਼੍ਰੀ ਰਵੀਸ਼ੰਕਰ ਨੂੰ ਸੱਦਾ ਦਿੱਤਾ ਹੈ।

ਚੇਤੇ ਰਹੇ, ਗੁਰੂ ਨਾਨਕ ਦੇਵ ਜੀ ਦੀ 550ਵੀਂ ਜੈਅੰਤੀ ਮੌਕੇ ਪਾਕਿਸਤਾਨ ਇਸ ਗਲਿਆਰੇ ਨੂੰ ਖੋਲ੍ਹਣ ਲਈ ਤਿਆਰ ਹੋਇਆ ਹੈ। ਕਾਰੀਡੋਰ ਨੂੰ ਅਧਿਕਾਰਤ ਰੂਪ 'ਚ 9 ਨਵੰਬਰ ਨੂੰ ਖੋਲ੍ਹਿਆ ਜਾਵੇਗਾ। ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਐਲਾਨ ਕੀਤਾ ਹੈ ਕਿ ਇਸ ਦਿਨ ਕਿਸੇ ਵੀ ਸਿੱਖ ਸ਼ਰਧਾਲੂ ਤੋਂ 20 ਡਾਲਰ ਦੀ ਫੀਸ ਨਹੀਂ ਲਈ ਜਾਵੇਗੀ। ਇਸ ਦੇ ਨਾਲ ਹੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਯਾਨੀ 12 ਨਵੰਬਰ ਨੂੰ ਵੀ ਗਲਿਆਰੇ ਰਾਹੀਂ ਆਉਣ ਵਾਲੇ ਸ਼ਰਧਾਲੂਆਂ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ।

ਨਿਊਜ਼ ਏਜੰਸੀ ਏਐੱਨਆਈ ਨੇ ਇਸ ਖ਼ਬਰ ਦੀ ਜਾਣਕਾਰੀ ਦਿੱਤੀ ਹੈ। ਓਧਰ, ਸਿੱਖਾਂ ਦੀ ਮੰਗ ਹੈ ਕਿ ਪਾਕਿ ਸਰਕਾਰ 20 ਡਾਲਰ ਦੀ ਫੀਸ ਹਮੇਸ਼ਾ ਲਈ ਮਾਫ਼ ਕਰ ਦੇਵੇ। ਜ਼ਿਕਰਯੋਗ ਹੈ ਕਿ ਨਨਕਾਣਾ ਸਾਹਿਬ ਸਿੱਖਾਂ ਲਈ ਕਾਫ਼ੀ ਅਹਿਮੀਅਤ ਰੱਖਦਾ ਹੈ ਕਿਉਂਕਿ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖ਼ਰੀ 18 ਸਾਲ ਉੱਥੇ ਹੀ ਗੁਜ਼ਾਰੇ ਸਨ। ਹੁਣ ਤਕ ਇਹ ਪਵਿੱਤਰ ਸਥਾਨ ਨੂੰ ਦੂਰੋ ਬਾਈਨੋਕਿਊਲਰ ਜ਼ਰੀਏ ਦੇਖਣਾ ਪੈਂਦਾ ਸੀ।

Posted By: Seema Anand