ਪੰਚਕੂਲਾ 'ਚ ਵਾਪਰਿਆ ਭਾਣਾ: ਸਵੀਮਿੰਗ ਪੂਲ 'ਚ ਡੁੱਬਣ ਕਾਰਨ ਗੁਰਦੁਆਰਾ ਸਾਹਿਬ ਦੇ ਪਾਠੀ ਦੀ ਮੌਤ; ਤਰਨਤਾਰਨ ਨਾਲ ਸਬੰਧਤ ਸੀ ਮ੍ਰਿਤਕ
ਮ੍ਰਿਤਕ ਦੀ ਪਛਾਣ ਜਗਰਾਜ ਸਿੰਘ ਵਜੋਂ ਹੋਈ ਹੈ, ਜੋ ਰਾਏਪੁਰਰਾਣੀ ਸਥਿਤ ਪਿੰਡ ਡਾਕਰਾ ਸਾਹਿਬ ਦੇ ਗੁਰਦੁਆਰਾ ਸਾਹਿਬ 'ਚ ਪਾਠੀ ਵਜੋਂ ਸੇਵਾ ਨਿਭਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਜਗਰਾਜ ਸਿੰਘ ਆਪਣੇ ਇੱਕ ਸਾਥੀ ਨਾਲ ਸਵੀਮਿੰਗ ਪੂਲ 'ਚ ਨਹਾਉਣ ਲਈ ਆਇਆ ਸੀ। ਇਸੇ ਦੌਰਾਨ ਉਹ ਪਾਣੀ 'ਚ ਡੁੱਬ ਗਿਆ। ਕਾਫ਼ੀ ਦੇਰ ਤੱਕ ਬਾਹਰ ਨਾ ਆਉਣ 'ਤੇ ਜਦੋਂ ਉਸ ਦੀ ਭਾਲ ਕੀਤੀ ਗਈ ਤਾਂ ਉਹ ਪੂਲ 'ਚ ਬੇਹੋਸ਼ੀ ਦੀ ਹਾਲਤ 'ਚ ਮਿਲਿਆ। ਉਸ ਨੂੰ ਤੁਰੰਤ ਬਾਹਰ ਕੱਢ ਕੇ ਇਲਾਜ ਲਈ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
Publish Date: Sun, 21 Jun 2026 04:29 PM (IST)
Updated Date: Sun, 21 Jun 2026 04:30 PM (IST)
ਰਾਏਪੁਰਰਾਣੀ (ਪੰਚਕੂਲਾ) : ਰਾਏਪੁਰਰਾਣੀ-ਬਰਵਾਲਾ ਮਾਰਗ 'ਤੇ ਸਥਿਤ ਪਿੰਡ ਖੇੜੀ ਦੇ ਇੱਕ ਨਿੱਜੀ ਮੈਰਿਜ ਪੈਲੇਸ ਦੇ ਸਵੀਮਿੰਗ ਪੂਲ 'ਚ ਪੰਜਾਬ ਦੇ ਤਰਨਤਾਰਨ ਦੇ ਰਹਿਣ ਵਾਲੇ ਇੱਕ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਡੁੱਬਣ ਕਾਰਨ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਜਗਰਾਜ ਸਿੰਘ ਵਜੋਂ ਹੋਈ ਹੈ, ਜੋ ਰਾਏਪੁਰਰਾਣੀ ਸਥਿਤ ਪਿੰਡ ਡਾਕਰਾ ਸਾਹਿਬ ਦੇ ਗੁਰਦੁਆਰਾ ਸਾਹਿਬ 'ਚ ਪਾਠੀ ਵਜੋਂ ਸੇਵਾ ਨਿਭਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਜਗਰਾਜ ਸਿੰਘ ਆਪਣੇ ਇੱਕ ਸਾਥੀ ਨਾਲ ਸਵੀਮਿੰਗ ਪੂਲ 'ਚ ਨਹਾਉਣ ਲਈ ਆਇਆ ਸੀ। ਇਸੇ ਦੌਰਾਨ ਉਹ ਪਾਣੀ 'ਚ ਡੁੱਬ ਗਿਆ। ਕਾਫ਼ੀ ਦੇਰ ਤੱਕ ਬਾਹਰ ਨਾ ਆਉਣ 'ਤੇ ਜਦੋਂ ਉਸ ਦੀ ਭਾਲ ਕੀਤੀ ਗਈ ਤਾਂ ਉਹ ਪੂਲ 'ਚ ਬੇਹੋਸ਼ੀ ਦੀ ਹਾਲਤ 'ਚ ਮਿਲਿਆ। ਉਸ ਨੂੰ ਤੁਰੰਤ ਬਾਹਰ ਕੱਢ ਕੇ ਇਲਾਜ ਲਈ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਘਟਨਾ ਦੀ ਸੂਚਨਾ ਮਿਲਣ 'ਤੇ ਰਾਏਪੁਰਰਾਣੀ ਥਾਣੇ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਫਿਲਹਾਲ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਪੁਲਿਸ ਸਾਰੇ ਪਹਿਲੂਆਂ ਨੂੰ ਧਿਆਨ 'ਚ ਰੱਖ ਕੇ ਜਾਂਚ ਕਰ ਰਹੀ ਹੈ।