ਜੇਐੱਨਐੱਨ, ਨਵੀਂ ਦਿੱਲੀ : ਮਾਣਹਾਨੀ ਦੇ ਇਕ ਮਾਮਲੇ ਵਿਚ ਕਾਂਗਰਸੀ ਨੇਤਾ ਜੈਰਾਮ ਰਮੇਸ਼ ਨੂੰ ਵਿਸ਼ੇਸ਼ ਅਦਾਲਤ ਵਿਚ ਵੀਰਵਾਰ ਨੂੰ ਪੇਸ਼ੀ ਤੋਂ ਛੋਟ ਮਿਲ ਗਈ। ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਦੇ ਬੇਟੇ ਵਿਵੇਕ ਡੋਭਾਲ ਵੱਲੋਂ ਦਾਇਰ ਮਾਣਹਾਨੀ ਦੇ ਮਾਮਲੇ ਵਿਚ ਮੁਲਜ਼ਮ ਇਕ ਪੱਤਿ੍ਕਾ ਦੇ ਮੁੱਖ ਸੰਪਾਦਕ ਅਤੇ ਪੱਤਰਕਾਰ ਨੂੰ ਵੀ ਜ਼ਮਾਨਤ ਮਿਲ ਗਈ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 9 ਮਈ ਨੂੰ ਹੋਵੇਗੀ।

ਜ਼ਿਕਰਯੋਗ ਹੈ ਕਿ ਵਿਵੇਕ ਡੋਭਾਲ ਨੇ ਪੱਤਿ੍ਕਾ, ਮੁੱਖ ਸੰਪਾਦਕ, ਪੱਤਰਕਾਰ ਅਤੇ ਜੈਰਾਮ ਰਮੇਸ਼ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਵਿਵੇਕ ਦਾ ਦੋਸ਼ ਹੈ ਕਿ ਪੱਤਿ੍ਕਾ ਨੇ ਉਨ੍ਹਾਂ ਦੇ ਅਤੇ ਉਨ੍ਹਾਂ ਦੇ ਪਰਿਵਾਰ ਦੇ ਬਾਰੇ ਵਿਚ ਗ਼ਲਤ ਲੇਖ ਪ੍ਰਕਾਸ਼ਿਤ ਕੀਤਾ ਸੀ। ਇਸ ਤੋਂ ਬਾਅਦ ਜੈਰਾਮ ਰਮੇਸ਼ ਨੇ ਪ੍ਰੈੱਸ ਕਾਨਫਰੰਸ ਕਰ ਕੇ ਉਨ੍ਹਾਂ 'ਤੇ ਗ਼ਲਤ ਦੋਸ਼ ਲਗਾਏ ਸਨ।