- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਾਗਪੁਰ ਬੈਂਚ ਦੀ ਜਸਟਿਸ ਉਰਮੀਲਾ ਜੋਸ਼ੀ-ਫਾਲਕੇ ਤੇ ਜਸਟਿਸ ਨਿਵੇਦਿਤਾ ਮਹਿਤਾ ਨੇ ਸੋਮਵਾਰ ਨੂੰ 23 ਸਾਲਾ ਕੀਰਤੇਸ਼ ਚੌਧਰੀ ਵੱਲੋਂ ਦਾਖ਼ਲ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਪਟੀਸ਼ਨਰ ਨੇ ਮੋਟਰ ਵਾਹਨ ਐਕਟ ਦੀ ਧਾਰਾ 129 ਦੀ ਇਕ ਵਿਵਸਥਾ ਨੂੰ ਚੁਣੌਤੀ ਦਿੱਤੀ ਸੀ ਤੇ ਇਹ ਦਾਅਵਾ ਕੀਤਾ ਸੀ ਕਿ ਇਹ ਸਮਾਨਤਾ ਦੇ ਅਧਿਕਾਰ ਦੀ ਉਲੰਘਣਾ ਕਰਦਾ ਹੈ।

ਮੁੰਬਈ (ਪੀਟੀਆਈ) : ਬਾਂਬੇ ਹਾਈ ਕਰੋਟ ਨੇ ਪੱਗ ਬੰਨ੍ਹਣ ਵਾਲੇ ਸਿੱਖ ਮਰਦਾਂ ਨੂੰ ਦੁਪਹੀਆ ਵਾਹਨ ਚਲਾਉਂਦੇ ਸਮੇਂ ਹੈਲਮਟ ਪਾਉਣ ਤੋਂ ਮਿਲੀ ਛੋਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖ਼ਾਰਜ ਕਰ ਦਿੱਤੀ। ਕੋਰਟ ਨੇ ਕਿਹਾ ਕਿ ਇਹ ਛੋਟ ਧਰਮ ਦੇ ਆਧਾਰ ’ਤੇ ਨਹੀਂ ਬਲਕਿ ਉਚਿਤ ਵਰਗੀਕਰਨ ਦੇ ਆਧਾਰ ’ਤੇ ਦਿੱਤੀ ਗਈ ਹੈ। ਨਾਗਪੁਰ ਬੈਂਚ ਦੀ ਜਸਟਿਸ ਉਰਮੀਲਾ ਜੋਸ਼ੀ-ਫਾਲਕੇ ਤੇ ਜਸਟਿਸ ਨਿਵੇਦਿਤਾ ਮਹਿਤਾ ਨੇ ਸੋਮਵਾਰ ਨੂੰ 23 ਸਾਲਾ ਕੀਰਤੇਸ਼ ਚੌਧਰੀ ਵੱਲੋਂ ਦਾਖ਼ਲ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਪਟੀਸ਼ਨਰ ਨੇ ਮੋਟਰ ਵਾਹਨ ਐਕਟ ਦੀ ਧਾਰਾ 129 ਦੀ ਇਕ ਵਿਵਸਥਾ ਨੂੰ ਚੁਣੌਤੀ ਦਿੱਤੀ ਸੀ ਤੇ ਇਹ ਦਾਅਵਾ ਕੀਤਾ ਸੀ ਕਿ ਇਹ ਸਮਾਨਤਾ ਦੇ ਅਧਿਕਾਰ ਦੀ ਉਲੰਘਣਾ ਕਰਦਾ ਹੈ। ਇਸ ਕਾਨੂੰਨ ਦੇ ਤਹਿਤ ਸਾਰੇ ਦੁਪਹੀਆ ਵਾਹਨ ਚਾਲਕਾਂ ਲਈ ਹੈਲਮਟ ਪਹਿਨਣਾ ਜ਼ਰੂਰੀ ਹੈ, ਪਰ ਇਸ ਦੇ ਨਾਲ ਜੁੜੀ ਇਕ ਵਿਸ਼ੇਸ਼ ਵਿਵਸਥਾ ਪੱਗ ਬੰਨਣ ਵਾਲੇ ਸਿੱਖ ਵਿਅਕਤੀ ਨੂੰ ਇਸ ਜ਼ਰੂਰਤ ਤੋਂ ਛੋਟ ਦਿੰਦੀ ਹੈ। ਕੇਂਦਰ ਸਰਕਾਰ ਨੇ ਇਸ ਪਟੀਸ਼ਨ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਛੋਟ ਇਕ ਉਚਿਤ ਵਰਗੀਕਰਨ ਹੈ।