- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਰੀਆਂ ਹਵਾਬਾਜ਼ੀ ਕੰਪਨੀਆਂ ਦੇ ਪਾਇਲਟਾਂ ਦਾ ਡਰੱਗ ਟੈਸਟ ਕਰਵਾਉਣ ਦੇ ਹੁਕਮ ਦਿੱਤੇ ਹਨ ਤੇ ਹਵਾਬਾਜ਼ੀ ਕੰਪਨੀਆਂ ਨੂੰ ਜੁਲਾਈ 2027 ਤੱਕ ਇਹ ਕਵਾਇਦ ਪੂਰੀ ਕਰਨ ਲਈ ਕਿਹਾ ਗਿਆ ਹੈ।

ਨਵੀਂ ਦਿੱਲੀ : ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (ਡੀਜੀਸੀਏ) ਨੇ ਸਾਰੀਆਂ ਹਵਾਬਾਜ਼ੀ ਕੰਪਨੀਆਂ ਦੇ ਪਾਇਲਟਾਂ ਦਾ ਡਰੱਗ ਟੈਸਟ ਕਰਵਾਉਣ ਦੇ ਹੁਕਮ ਦਿੱਤੇ ਹਨ ਤੇ ਹਵਾਬਾਜ਼ੀ ਕੰਪਨੀਆਂ ਨੂੰ ਜੁਲਾਈ 2027 ਤੱਕ ਇਹ ਕਵਾਇਦ ਪੂਰੀ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮਮੋਹਨ ਨਾਇਡੂ ਨੇ ਵੀਰਵਾਰ ਨੂੰ ਦੱਸਿਆ ਕਿ ਪਾਇਲਟਾਂ ਦੇ ਡਰੱਗ ਟੈਸਟ ਦੇ ਨਵੇਂ ਮਾਪਦੰਡਾਂ ਦੇ ਖਰੜੇ ਨੂੰ ਡੀਜੀਸੀਏ ਵੱਲੋਂ ਇਸ ਮਹੀਨੇ ਦੇ ਅੰਤ ਤੱਕ ਅੰਤਿਮ ਰੂਪ ਦਿੱਤਾ ਜਾ ਸਕਦਾ ਹੈ।