ਜੇਐੱਨਐੱਨ, ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਸਿੱਖ ਪੰਥ ਦੇ ਪਹਿਲੇ ਗੁਰੂ, ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੇਂ ਪ੍ਰਕਾਸ਼ ਪੁਰਬ 'ਤੇ ਦੇਸ਼ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਪੀਐੱਮ ਮੋਦੀ ਨੇ ਟਵੀਟ ਕਰਦਿਆਂ ਲਿਖਿਆ, 'ਅੱਜ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਦੇ ਮੌਕੇ 'ਤੇ ਮੈਂ ਸਾਰੇ ਦੇਸ਼ਵਾਸੀਆਂ ਨੂੰ ਵਧਾਈ ਦਿੰਦਾ ਹਾਂ। ਅੱਜ ਦਾ ਦਿਨ ਗੁਰੂ ਮਹਾਰਾਜ ਦੇ ਨਿਆਂਪੂਰਨ ਤੇ ਭਾਈਚਾਰਕ ਸਾਂਝ ਦੇ ਸੁਪਨੇ ਨੂੰ ਪੂਰਾ ਕਰਨ ਲਈ ਖੁਦ ਨੂੰ ਸਮਰਪਿਤ ਕਰਨ ਦਾ ਦਿਨ ਹੈ।' ਇਸ ਨਾਲ ਹੀ ਪੀਐੱਮ ਨੇ ਇਕ ਵੀਡੀਓ ਵੀ ਸ਼ੇਅਰ ਕੀਤੀ ਹੈ।

ਉੱਥੇ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਦੇਸ਼ਵਾਸੀਆਂ ਨੂੰ ਵਧਾਈਆਂ ਦਿੱਤੀਆਂ। ਰਾਸ਼ਟਰਪਤੀ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਲਿਖਿਆ, 'ਗੁਰੂ ਨਾਨਕ ਦੇਵ ਜੀ ਦੀ 550ਵੇਂ ਪ੍ਰਕਾਸ਼ ਪੁਰਬ 'ਤੇ ਸਾਰੇ ਨਾਗਰਿਕਾਂ ਨੂੰ ਵਿਸ਼ੇਸ਼ ਰੂਪ ਤੋਂ ਭਾਰਤ ਤੇ ਵਿਦੇਸ਼ 'ਚ ਰਹਿ ਰਹੇ ਸਾਡੇ ਸਿੱਖ ਭਰਾਵਾਂ ਤੇ ਭੈਣਾਂ ਨੂੰ ਵਧਾਈਆਂ। ਗੁਰੂ ਨਾਨਕ ਦੇਵ ਜੀ ਦਾ ਜੀਵਨ ਸਾਨੂੰ ਉਨ੍ਹਾਂ ਦੀ ਸਮਾਨਤਾ, ਕਰੁਣਾ ਤੇ ਸਾਮਜਿਕ ਸਦਭਾਵਨਾ ਦੀਆਂ ਸਿੱਖਿਆਵਾਂ ਦੇ ਆਧਾਰ 'ਤੇ ਇਕ ਮਜ਼ਬੂਤ ਸਮਾਜ ਦੇ ਨਿਰਮਾਣ ਲਈ ਪ੍ਰੇਰਿਤ ਕਰਦਾ ਹੈ।'

ਕਰਤਾਰਪੁਰ ਸੱਚੀ ਸ਼ਰਧਾਂਜਲੀ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਦਿਆਂ ਲਿਖਿਆ, 'ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਉਨ੍ਹਾਂ ਨੂੰ ਨਮਨ ਤੇ ਸਾਰੇ ਦੇਸ਼ਵਾਸੀਆਂ ਨੂੰ ਗੁਰੂਪੁਰਬ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ।' ਇਸ ਤੋਂ ਇਲਾਵਾ ਉਨ੍ਹਾਂ ਨੇ ਟਵੀਟ ਕੀਤਾ, ਜਿਸ 'ਚ ਲਿਖਿਆ, ਮੋਦੀ ਸਰਕਾਰ ਗੁਰੂ ਨਾਨਕ ਦੇਵ ਜੀ ਦੇ ਵਿਚਾਰਾਂ ਤੇ ਸਿੱਖਿਆਵਾਂ ਪ੍ਰਤੀ ਸਮਰਪਿਤ ਹੈ, ਸਬਕਾ ਸਾਥ-ਸਬਕਾ ਵਿਕਾਸ ਦਾ ਸਾਡਾ ਮੂਲਮੰਤਰ ਇਸ ਦੀ ਪਛਾਣ ਕਰਦਾ ਹੈ। ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਮੋਦੀ ਜੀ ਵੱਲੋਂ ਦੇਸ਼ਵਾਸੀਆਂ ਨੂੰ ਸਮਰਪਿਤ ਇਤਿਹਾਸਕ ਕਰਤਾਰਪੁਰ ਕੋਰੀਡੋਰ ਗੁਰੂ ਨਾਨਕ ਦੇਵ ਜੀ ਨੂੰ ਸੱਚੀ ਸ਼ਰਧਾਂਜਲੀ ਹੈ।'

Posted By: Amita Verma