
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਆਪਣੇ ਦੋ ਦੇਸ਼ਾਂ ਦੇ ਦੌਰੇ ਦੇ ਪਹਿਲੇ ਪੜਾਅ ਤਹਿਤ ਉਜ਼ਬੇਕਿਸਤਾਨ ਦੀ ਰਾਜਧਾਨੀ ਤਾਸ਼ਕੰਦ ਪਹੁੰਚੇ। ਏਅਰਪੋਰਟ ’ਤੇ ਉਨ੍ਹਾਂ ਦਾ ਬੇਹੱਦ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।ਪ੍ਰਧਾਨ ਮੰਤਰੀ ਮੋਦੀ ਦਾ ਉਜ਼ਬੇਕਿਸਤਾਨ ਦਾ ਇਹ ਚੌਥਾ ਦੌਰਾ ਹੈ।

ਡਿਜ਼ੀਟਲ ਡੈਸਕ, ਤਾਸ਼ਕੰਦ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਆਪਣੇ ਦੋ ਦੇਸ਼ਾਂ ਦੇ ਦੌਰੇ ਦੇ ਪਹਿਲੇ ਪੜਾਅ ਤਹਿਤ ਉਜ਼ਬੇਕਿਸਤਾਨ ਦੀ ਰਾਜਧਾਨੀ ਤਾਸ਼ਕੰਦ ਪਹੁੰਚੇ। ਏਅਰਪੋਰਟ ’ਤੇ ਉਨ੍ਹਾਂ ਦਾ ਬੇਹੱਦ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।ਪ੍ਰਧਾਨ ਮੰਤਰੀ ਮੋਦੀ ਦਾ ਉਜ਼ਬੇਕਿਸਤਾਨ ਦਾ ਇਹ ਚੌਥਾ ਦੌਰਾ ਹੈ।
ਆਪਣੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਸ਼ੌਕਤ ਮਿਰਜ਼ਿਯੋਯੇਵ ਨਾਲ ਵਫ਼ਦ ਪੱਧਰੀ ਗੱਲਬਾਤ ਕਰਨਗੇ। ਦੋਵੇਂ ਆਗੂ ਭਾਰਤ-ਉਜ਼ਬੇਕਿਸਤਾਨ ਵਿਚਕਾਰ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਵਪਾਰ ਅਤੇ ਨਿਵੇਸ਼, ਰੱਖਿਆ, ਡਿਜ਼ੀਟਲ ਕਨੈਕਟੀਵਿਟੀ, ਊਰਜਾ, ਸਿੱਖਿਆ ਅਤੇ ਲੋਕਾਂ ਵਿਚਕਾਰ ਆਪਸੀ ਸਬੰਧਾਂ ਦੀ ਸਮੀਖਿਆ ਕਰਨਗੇ।
ਦੌਰੇ ਲਈ ਰਵਾਨਾ ਹੋਣ ਤੋਂ ਪਹਿਲਾਂ PM ਮੋਦੀ ਨੇ ਕਿਹਾ ਕਿ ਹਾਲੀਆ ਸਾਲਾਂ ਵਿੱਚ ਦੋਵੇਂ ਦੇਸ਼ਾਂ ਦੇ ਰਣਨੀਤਕ ਸਬੰਧਾਂ ਵਿੱਚ ਕਾਫ਼ੀ ਤਰੱਕੀ ਹੋਈ ਹੈ।
ਉਨ੍ਹਾਂ ਕਿਹਾ ਕਿ ਉਹ ਰਾਸ਼ਟਰਪਤੀ ਮਿਰਜ਼ਿਯੋਯੇਵ ਨਾਲ ਵਪਾਰ, ਡਿਜ਼ੀਟਲ ਕਨੈਕਟੀਵਿਟੀ, ਰੱਖਿਆ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਅਤੇ ‘ਵਿਕਸਿਤ ਭਾਰਤ’ ਅਤੇ ‘ਯਾਂਗੀ ਉਜ਼ਬੇਕਿਸਤਾਨ’ (ਨਵਾਂ ਉਜ਼ਬੇਕਿਸਤਾਨ) ਦੇ ਸਾਂਝੇ ਵਿਜ਼ਨ ਨੂੰ ਅੱਗੇ ਲਿਜਾਣ ਬਾਰੇ ਚਰਚਾ ਕਰਨ ਲਈ ਉਤਸ਼ਾਹਿਤ ਹਨ।
ਤਾਸ਼ਕੰਦ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਸ਼ਾਸਤਰੀ ਮੈਮੋਰੀਅਲ ਪਹੁੰਚ ਕੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੂੰ ਸ਼ਰਧਾਂਜਲੀ ਦੇਣਗੇ। ਇਸ ਤੋਂ ਇਲਾਵਾ ਉਹ ਤਾਸ਼ਕੰਦ ਸਟੇਟ ਯੂਨੀਵਰਸਿਟੀ ਆਫ਼ ਓਰੀਐਂਟਲ ਸਟਡੀਜ਼ ਸਥਿਤ ਮਹਾਤਮਾ ਗਾਂਧੀ ਸੈਂਟਰ ਦਾ ਵੀ ਦੌਰਾ ਕਰਨਗੇ। ਤਾਸ਼ਕੰਦ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਕਿਰਗਿਜ਼ ਗਣਰਾਜ ਦੇ ਰਾਸ਼ਟਰਪਤੀ ਸਾਦਿਰ ਜਾਪਾਰੋਵ ਦੇ ਸੱਦੇ ’ਤੇ ਬਿਸ਼ਕੇਕ ਲਈ ਰਵਾਨਾ ਹੋਣਗੇ। ਉੱਥੇ ਉਹ 26ਵੇਂ ਸ਼ੰਘਾਈ ਸਹਿਯੋਗ ਸੰਗਠਨ (SCO) ਸ਼ਿਖਰ ਸੰਮੇਲਨ ਵਿੱਚ ਹਿੱਸਾ ਲੈਣਗੇ। ਇਹ ਸੰਮੇਲਨ SCO ਦੇ 25 ਸਾਲ ਪੂਰੇ ਹੋਣ ਦੇ ਇਤਿਹਾਸਕ ਮੌਕੇ ’ਤੇ ਆਯੋਜਿਤ ਕੀਤਾ ਜਾ ਰਿਹਾ ਹੈ।