- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਤੋਂ ਪਹਿਲਾਂ ਇਸ ਹਫ਼ਤੇ, ਕੇਂਦਰੀ ਸੰਸਦੀ ਕਾਰਜ ਮੰਤਰੀ ਕਿਰਨ ਰਿਜੀਜੂ ਕਤਰ ਦੇ ਸਾਬਕਾ ਅਮੀਰ ਦੇ ਦੇਹਾਂਤ ’ਤੇ ਭਾਰਤ ਵੱਲੋਂ ਸੋਗ ਪ੍ਰਗਟ ਕਰਨ ਲਈ ਕਤਰ ਗਏ ਸਨ। ਸਾਬਕਾ ਅਮੀਰ ਦਾ 12 ਜੁਲਾਈ ਨੂੰ 74 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ ਸੀ।

ਨਵੀਂ ਦਿੱਲੀ (ਆਈਏਐੱਨਐੱਸ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਤਰ ਦੇ ਅਮੀਰ ਸ਼ੇਖ ਤਮੀਮ ਬਿਨ ਹਮਦ ਅਲ ਥਾਨੀ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਪਿਤਾ ਸ਼ੇਖ ਹਮਦ ਬਿਨ ਖਲੀਫਾ ਅਲ ਥਾਨੀ ਦੇ ਦੇਹਾਂਤ ’ਤੇ ਸੋਗ ਪ੍ਰਗਟ ਕੀਤਾ। ਪੀਐਮ ਮੋਦੀ ਨੇ ਐਕਸ ’ਤੇ ਲਿਖਿਆ, ‘ਕਤਰ ਦੇ ਅਮੀਰ ਸ਼ੇਖ ਤਮੀਮ ਬਿਨ ਹਮਦ ਅਲ ਥਾਨੀ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਪਿਤਾ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਭਾਰਤ ਪ੍ਰਤੀ ਉਨ੍ਹਾਂ ਦੇ ਡੂੰਘੇ ਲਗਾਅ, ਕਤਰ ਵਿਚ ਭਾਰਤੀ ਸਮੁਦਾਇ ਪ੍ਰਤੀ ਉਨ੍ਹਾਂ ਦੇ ਸਨੇਹ ਅਤੇ ਭਾਰਤ-ਕਤਰ ਸਬੰਧਾਂ ਪ੍ਰਤੀ ਉਨ੍ਹਾਂ ਦੀ ਅਟੁੱਟ ਪ੍ਰਤੀਬੱਧਤਾ ਨੂੰ ਯਾਦ ਕੀਤਾ। ਉਨ੍ਹਾਂ ਦੀ ਸਥਾਈ ਵਿਰਾਸਤ ਸਾਡੇ ਦੋਹਾਂ ਦੇਸ਼ਾਂ ਦਾ ਮਾਰਗਦਰਸ਼ਨ ਕਰਦੀ ਰਹੇਗੀ ਜਿਵੇਂ ਅਸੀਂ ਆਪਣੀ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰ ਰਹੇ ਹਾਂ।’ ਇਸ ਤੋਂ ਪਹਿਲਾਂ ਇਸ ਹਫ਼ਤੇ, ਕੇਂਦਰੀ ਸੰਸਦੀ ਕਾਰਜ ਮੰਤਰੀ ਕਿਰਨ ਰਿਜੀਜੂ ਕਤਰ ਦੇ ਸਾਬਕਾ ਅਮੀਰ ਦੇ ਦੇਹਾਂਤ ’ਤੇ ਭਾਰਤ ਵੱਲੋਂ ਸੋਗ ਪ੍ਰਗਟ ਕਰਨ ਲਈ ਕਤਰ ਗਏ ਸਨ। ਸਾਬਕਾ ਅਮੀਰ ਦਾ 12 ਜੁਲਾਈ ਨੂੰ 74 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ ਸੀ।