v> ਨਵੀਂ ਦਿੱਲੀ (ਏਜੰਸੀ) : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਸ਼ੁੱਕਰਵਾਰ ਨੂੰ 92 ਸਾਲ ਦੇ ਹੋ ਗਏ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਰਾ ਕਿ ਉਹ ਸਭ ਤੋਂ ਸਨਮਾਨਿਤ ਆਗੂਆਂ 'ਚੋਂ ਇਕ ਹਨ। ਇਸ ਦੌਰਾਨ ਸ਼ੁੱਕਰਵਾਰ ਨੂੰ ਉਹ ਉਨ੍ਹਾਂ ਨੂੰ ਮਿਲਣ ਵੀ ਪਹੁੰਚੇ। ਪੀਐੱਮ ਨਰਿੰਦਰ ਮੋਦੀ ਅਡਵਾਨੀ ਦੇ 92ਵੇਂ ਜਨਮ ਦਿਨ 'ਤੇ ਉਨ੍ਹਾਂ ਨਾਲ ਮੁਲਾਕਾਤ ਕਰਨ ਪਹੁੰਚੇ ਹਨ। ਉਨ੍ਹਾਂ ਨਾਲ ਰਾਸ਼ਟਰਪਤੀ ਵੈਂਕਈਆ ਨਾਇਡੂ, ਭਾਜਪਾ ਪ੍ਰਧਾਨ ਅਮਿਤ ਸ਼ਾਹ ਤੇ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇਪੀ ਨੱਡਾ ਵੀ ਅਡਵਾਨੀ ਨੂੰ ਜਨਮ ਦਿਨ ਦੀਆਂ ਸ਼ੁੱਭ ਕਾਮਨਵਾਂ ਦੇਣ ਪਹੁੰਚੇ ਹਨ।

Posted By: Seema Anand