ਜੇਐੱਨਐੱਨ, ਨਵੀਂ ਦਿੱਲੀ : ਕੋਰੋਨਾ ਵਾਇਰਸ ਲਾਕਡਾਊਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਕ ਵਾਰ ਫਿਰ ਸਾਰੇ ਮੁੱਖ ਮੰਤਰੀਆਂ ਨਾਲ ਬੈਠਕ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿਚ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਲਾਕਡਾਊਨ ਤੇ ਉਸ ਕਾਰਨ ਪੈਦਾ ਹੋਏ ਹਾਲਾਤ 'ਤੇ ਚਰਚਾ ਕਰਨ ਲਈ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਕੀਤੀ। ਇਸ ਬੈਠਕ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ, ਸਿਹਤ ਮੰਤਰੀ ਹਰਸ਼ਵਰਧਨ, ਪੀਐੱਮਓ ਤੇ ਕੇਂਦਰੀ ਸਿਹਤ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਏ। ਸਾਰੇ ਸੂਬਿਆਂ ਮੁੱਖ ਮੰਤਰੀਆਂ ਨਾਲ ਪ੍ਰਧਾਨ ਮੰਤਰੀ ਦੀ ਇਹ ਤੀਸਰੀ ਬੈਠਕ ਸੀ। ਫਿਲਹਾਲ ਇਹ ਬੈਠਕ ਖ਼ਤਮ ਹੋ ਗਈ ਹੈ ਤੇ ਹੁਣ ਸਾਰੇ ਸੂਬਿਆਂ ਦੇ ਫ਼ੈਸਲੇ ਦਾ ਇੰਤਜ਼ਾਰ ਹੈ।

Live PM Modi Chief Ministers Meeting Updates :

ਮੁੱਖ ਮੰਤਰੀਆਂ ਨੂੰ ਬੋਲੇ PM- ਕੋਰੋਨਾ ਖ਼ਿਲਾਫ਼ ਲੜਾਈ ਨੂੰ ਵੀ ਜਾਰੀ ਰੱਖਣਾ ਪਵੇਗਾ

ਮੁੱਖ ਮੰਤਰੀਆਂ ਨਾਲ ਅੱਜ ਹੋਈ ਬੈਠਕ ਤੋਂ ਬਾਅਦ ਪੀਐੱਮ ਮੋਦੀ ਨੇ ਸਾਰੇ ਮੁੱਖ ਮੰਤਰੀਆਂ ਨੂੰ ਕਿਹਾ ਕਿ ਸਾਨੂੰ ਅਰਥਵਿਵਸਥਾ ਨੂੰ ਮਹੱਤਵ ਦੇਣਾ ਪਵੇਗਾ ਤੇ ਨਾਲ ਹੀ ਕੋਰੋਨਾ ਖ਼ਿਲਾਫ਼ ਲੜਾਈ ਜਾਰੀ ਰੱਖਣੀ ਪਵੇਗੀ। ਉਨ੍ਹਾਂ ਤਕਨੀਕ ਦੇ ਇਸਤੇਮਾਲ ਦੇ ਮਹੱਤਵ 'ਤੇ ਵੱਧ ਤੋਂ ਵੱਧ ਤੇ ਸੁਧਾਰ ਸਬੰਧੀ ਉਪਾਵਾਂ ਨੂੰ ਅਪਣਾਉਣ ਲਈ ਸਮੇਂ ਦੀ ਸਦਵਰਤੋਂ 'ਤੇ ਜ਼ੋਰ ਦਿੱਤਾ।

ਉਨ੍ਹਾਂ ਕਿਹਾ ਕਿ COVID-19 ਦਾ ਅਸਰ ਆਉਣ ਵਾਲੇ ਮਹੀਨਿਆਂ 'ਚ ਨਜ਼ਰ ਆਵੇਗਾ। ਮਾਸਕ ਤੇ ਫੇਸ ਕਵਰ ਜੀਵਨ ਦਾ ਹਿੱਸਾ ਹੋਣਗੇ। ਪੀਐੱਮ ਨੇ ਕਿਹਾ ਕਿ ਲਾਕਡਾਊਨ ਦੇ ਸਕਾਰਾਤਮਕ ਨਤੀਜੇ ਮਿਲੇ ਹਨ, ਦੇਸ਼ ਪਿਛਲੇ ਡੇਢ ਮਹੀਨੇ 'ਚ ਹਜ਼ਾਰਾਂ ਲੋਕਾਂ ਦੀ ਜਾਨ ਬਚਾਉਣ 'ਚ ਕਾਮਯਾਬ ਰਿਹਾ ਹੈ। ਪੀਐੱਮ ਮੋਦੀ ਨੇ ਕਿਹਾ ਕਿ ਕਈ ਦੇਸ਼ਾਂ ਦੀ ਸਥਿਤੀ, ਭਾਰਤ ਨੂੰ ਸ਼ਾਮਲ ਕਰਨਾ, ਮਾਰਚ ਦੀ ਸ਼ੁਰੂਆਤ 'ਚ ਲਗਪਗ ਬਰਾਬਰ ਸੀ। ਹਾਲਾਂਕਿ ਸਮੇਂ ਸਿਰ ਕੀਤੇ ਉਪਰਾਲਿਆਂ ਕਾਰਨ, ਭਾਰਤ ਕਈ ਲੋਕਾਂ ਦੀ ਰੱਖਿਆ ਕਰਨ 'ਚ ਸਮਰੱਥ ਰਿਹਾ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਵਾਇਰਸ ਦਾ ਖ਼ਤਰਾ ਜ਼ਿਆਦਾ ਹੈ ਤੇ ਲਗਾਤਾਰ ਚੌਕਸੀ ਜ਼ਰੂਰੀ ਹੈ।

-ਸਾਰੇ ਸੂਬਿਆਂ ਦੇ ਮੁੱਖ ਮੰਤਰੀ ਨਾਲ ਪ੍ਰਧਾਨ ਮੰਤਰੀ ਮੋਦੀ ਵੀਡੀਓ ਕਾਨਫਰੰਸ ਰਾਹੀਂ ਬੈਠਕ ਖ਼ਤਮ ਹੋ ਗਈ ਹੈ।

-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅੱਜ ਹੋਈ ਬੈਠਕ ਤੋਂ ਬਾਅਦ ਮੇਘਾਲਿਆ ਨੇ ਲਾਕਡਾਊਨ ਨੂੰ 3 ਮਈ ਤੋਂ ਅੱਗੇ ਵਧਾਉਣ ਦੀ ਮੰਗ ਕੀਤੀ ਹੈ।

-ਪ੍ਰਧਾਨ ਮੰਤਰੀ ਨਾਲ ਅੱਜ ਮੁੱਖ ਮੰਤਰੀਆਂ ਦੀ ਬੈਠਕ 'ਚ ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਨੇ ਦੱਸਿਆ ਕਿ ਸੂਬੇ ਦੇ ਆਰਥਿਕ ਪੁਨਰਉਧਾਰ ਲਈ ਮੰਤਰੀਆਂ ਦੀ ਇਕ ਕਮੇਟੀ ਤੇ ਮਾਹਿਰਾਂ ਦੀ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉੱਤਰਾਖੰਡ ਦੇ ਮੁੱਖ ਮੰਤਰੀ ਦਫ਼ਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ CM ਨੇ ਸੁਝਾਅ ਦਿੱਤਾ ਹੈ ਕਿ ਮਨਰੇਗਾ ਮਜ਼ਦੂਰੀ ਰੁਜ਼ਗਾਰ ਦੀ ਮਿਆਦ ਮੌਜੂਦਾ ਸਮੇਂ 100 ਦਿਨਾਂ ਤੋਂ ਵਧਾ ਕੇ 150 ਦਿਨ ਕਰ ਦਿੱਤਾ ਜਾਵੇ।

-ਪੀਐੱਮ ਮੋਦੀ ਨਾਲ ਇਸ ਬੈਠਕ 'ਚ ਹਰਿਆਣਾ ਦੇ ਸੀਐੱਮ ਮਨੋਹਰ ਲਾਲ ਖੱਟੜ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਤੇਲੰਗਾਨਾ ਦੇ ਸੀਐੱਮ ਕੇ ਚੰਦਰਸ਼ੇਖਰ ਰਾਓ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ, ਤਾਮਿਲਨਾਡੂ ਦੇ ਸੀਐੱਮ ਪਲਾਨੀਸਾਮੀ, ਮੇਘਾਲਿਆ ਦੇ ਸੀਐੱਮ ਕੋਰਨਾਰਡ ਸੰਗਮਾ, ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਤੇ ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਸ਼ਾਮਲ ਹਨ। ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਪ੍ਰਧਾਨ ਮੰਤਰੀ ਦੀ ਇਹ ਤੀਸਰੀ ਬੈਠਕ ਹੈ।

-ਤਾਮਿਲਨਾਡੂ ਦੇ ਮੁੱਖ ਮੰਤਰੀ ਪਲਾਨੀਸਵਾਮੀ ਕੋਰੋਨਾ ਵਾਇਰਸ ਲਾਕਡਾਊਨ ਦੀ ਸਥਿਤੀ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁੱਖ ਮੰਤਰੀਆਂ ਦੀ ਵੀਡੀਓ ਕਾਨਫਰੰਸ ਮੀਟਿੰਗ 'ਚ ਸ਼ਾਮਲ ਹੋਏ ਹਨ।

-ਕਰਨਾਟਕ ਦੇ ਮੁੱਖ ਮੰਤਰੀ ਬੀਐੱਸ ਯੇਦੀਯੁਰੱਪਾ (BS Yediyurappa) ਕੋਰੋਨਾ ਵਾਇਰਸ ਦੀ ਸਥਿਤੀ 'ਤੇ ਪੀਐੱਮ ਨਰਿੰਦਰ ਮੋਦੀ ਨਾਲ ਮੁੱਖ ਮੰਤਰੀਆਂ ਦੀ ਵੀਡੀਓ ਕਾਨਫਰੰਸ ਬੈਠਕ 'ਚ ਹਿੱਸਾ ਲੈ ਰਹੇ ਹਨ।

-ਦੇਸ਼ ਵਿਚ ਕੋਰੋਨਾ ਵਾਇਰਸ ਲਾਕਡਾਊਨ ਦੀ ਸਥਿਤੀ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਜਾਰੀ ਹੈ। ਇਸ ਦੌਰਾਨ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਪੀਐੱਮ ਚਰਚਾ ਕਰ ਰਹੇ ਹਨ।

-ਸੂਤਰਾਂ ਮੁਤਾਬਿਕ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਕੋਰੋਨਾ ਵਾਇਰਸ ਸਬੰਧੀ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁੱਖ ਮੰਤਰੀ ਦੀ ਵੀਡੀਓ ਕਾਨਫਰੰਸ 'ਚ ਹਿੱਸਾ ਨਹੀਂ ਲੈ ਰਹੇ ਹਨ। ਕੇਰਲ ਨੇ ਆਪਣੇ ਸੁਝਾਅ ਲਿਖਤੀ ਰੂਪ 'ਚ ਦਿੱਤੇ ਹਨ। ਕੇਰਲ ਦੇ ਮੁੱਖ ਸਕੱਤਰ ਬੈਠਕ 'ਚ ਹਿੱਸਾ ਲੈ ਰਹੇ ਹਨ।

-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਰੋਨਾ ਵਾਇਰਸ ਦੀ ਸਥਿਤੀ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁੱਖ ਮੰਤਰੀਆਂ ਦੀ ਵੀਡੀਓ ਕਾਨਫਰੰਸ 'ਚ ਸ਼ਾਮਲ ਹੋਏ ਹਨ। ਇਹ ਬੈਠਕ ਫਿਲਹਾਲ ਜਾਰੀ ਹੈ।

-ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਥੋੜ੍ਹੀ ਦੇਰ ਪਹਿਲਾਂ ਟਵੀਟ ਕਰ ਕੇ ਦੱਸਿਆ ਸੀ ਕਿ ਅੱਜ ਸਵੇਰੇ 10 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਡੀਓ ਕਾਨਫਰੰਸਿੰਗ ਜ਼ਰੀਏ ਸੂਬੇ ਦੇ ਮੁੱਖ ਮੰਤਰੀ ਨਾਲ ਗੱਲਬਾਤ ਕਰਨਗੇ। ਉਹ COVID-19 ਸਥਿਤੀ ਨਾਲ ਸਬੰਧਤ ਪਹਿਲੂਆਂ 'ਤੇ ਇਸ ਬੈਠਕ 'ਚ ਚਰਚਾ ਕਰਨਗੇ।

ਉਹ

Posted By: Jagjit Singh