- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ, ਪਿੰਪਰੀ-ਚਿੰਚਵੜ ਦੇ ਫੁਗੇਵਾੜੀ ਅਤੇ ਦਾਪੋੜੀ ਖੇਤਰਾਂ ਵਿਚ ਹੁਣ ਤੱਕ 13 ਲੋਕ ਮਾਰੇ ਜਾ ਚੁੱਕੇ ਹਨ। ਜਦਕਿ ਪੁਣੇ ਦੇ ਕਾਲੇ ਪਡਲ ਖੇਤਰ ਵਿਚ ਤਿੰਨ ਤੇ ਹੜਪਸਰ ਵਿਚ ਦੋ ਲੋਕਾਂ ਦੀ ਜਾਨ ਗਈ ਹੈ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਇਸ ਗ਼ੈਰ-ਕਾਨੂੰਨੀ ਕਾਰੋਬਾਰ ਦੇ ਕਈ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਸਟੇਟ ਬਿਊਰੋ, ਮੁੰਬਈ : ਮਹਾਰਾਸ਼ਟਰ ਦੇ ਪੁਣੇ ਤੇ ਪਿੰਪਰੀ-ਚਿੰਚਵੜ ਵਿਚ ਜ਼ਹਿਰਲੀ ਸ਼ਰਾਬ (ਕੱਚੀ ਸ਼ਰਾਬ) ਪੀਣ ਕਾਰਨ ਪਿਛਲੇ 48 ਘੰਟਿਆਂ ਵਿਚ 18 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਹੋਰ ਲੋਕਾਂ ਦੀ ਹਾਲਤ ਗੰਭੀਰ ਹੈ। ਬਿਮਾਰ ਲੋਕਾਂ ਨੂੰ ਨੇੜਲੇ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਡਾਕਟਰ ਉਨ੍ਹਾਂ ਦੀ ਜਾਨ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ। ਪ੍ਰਸ਼ਾਸਨ ਨੇ ਮੌਤਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਪ੍ਰਗਟਾਈ ਹੈ।
ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ, ਪਿੰਪਰੀ-ਚਿੰਚਵੜ ਦੇ ਫੁਗੇਵਾੜੀ ਅਤੇ ਦਾਪੋੜੀ ਖੇਤਰਾਂ ਵਿਚ ਹੁਣ ਤੱਕ 13 ਲੋਕ ਮਾਰੇ ਜਾ ਚੁੱਕੇ ਹਨ। ਜਦਕਿ ਪੁਣੇ ਦੇ ਕਾਲੇ ਪਡਲ ਖੇਤਰ ਵਿਚ ਤਿੰਨ ਤੇ ਹੜਪਸਰ ਵਿਚ ਦੋ ਲੋਕਾਂ ਦੀ ਜਾਨ ਗਈ ਹੈ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਇਸ ਗ਼ੈਰ-ਕਾਨੂੰਨੀ ਕਾਰੋਬਾਰ ਦੇ ਕਈ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਇਸ ਪੂਰੀ ਘਟਨਾ ’ਤੇ ਡੂੰਘਾ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਆਦੇਸ਼ ਵੀ ਦਿੱਤੇ ਹਨ। ਉਨ੍ਹਾਂ ਕਿਹਾ ਹੈ ਕਿ ਇਸ ਲਾਪਰਵਾਹੀ ਅਤੇ ਗ਼ੈਰ-ਕਾਨੂੰਨੀ ਕਾਰੋਬਾਰ ਵਿਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕੋਈ ਰਸੂਖਦਾਰ ਵਿਅਕਤੀ ਹੋਵੇ ਜਾਂ ਕੋਈ ਪ੍ਰਸ਼ਾਸਨਿਕ ਅਧਿਕਾਰੀ। ਮੁੱਖ ਮੰਤਰੀ ਨੇ ਸਥਾਨਕ ਪ੍ਰਸ਼ਾਸਨ ਨੂੰ ਪੀੜਤਾਂ ਨੂੰ ਤੁਰੰਤ ਹਰ ਸੰਭਵ ਚਿਕਿਤਸਾ ਸਹਾਇਤਾ ਮੁਹੱਈਆ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਹਨ।