- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਜਰੀਵਾਲ ਨੇ ਸੋਮਵਾਰ ਨੂੰ ਇਸ ਯਾਤਰਾ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਉਹ ਨਿੱਜੀ ਤੌਰ 'ਤੇ ਪੈਟਰੋਲ 'ਚ ਏਥਨੌਲ ਦੇ ਲਾਜ਼ਮੀ ਮਿਸ਼ਰਨ ਦਾ ਵਿਰੋਧ ਕਰਨ ਵਾਲੇ ਦੋ ਲੱਖ ਤੋਂ ਵੱਧ ਲੋਕਾਂ ਵੱਲੋਂ ਦਸਤਖਤ ਵਾਲੀ ਪਟੀਸ਼ਨ ਸੌਂਪਣਗੇ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦਬਾਅ ਹੇਠ ਅਮਰੀਕਾ ਤੋਂ ਏਥਨੌਲ ਦਰਾਮਦ ਵਧਾਉਣ ਲਈ ਈ-20 ਫਿਊਲ ਨੂੰ ਉਤਸ਼ਾਹਿਤ ਕਰ ਰਹੀ ਹੈ।

ਡਿਜੀਟਲ ਡੈਸਕ, ਨਵੀਂ ਦਿੱਲੀ : ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਈ-20 (E20) ਪੈਟਰੋਲ ਦੇ ਵਿਰੋਧ 'ਚ ਪ੍ਰਧਾਨ ਮੰਤਰੀ ਰਿਹਾਇਸ਼ ਤਕ ਤਜਵੀਜ਼ਸ਼ੁਦਾ ਮਾਰਚ ਤੋਂ ਅੱਧਾ ਘੰਟਾ ਪਹਿਲਾਂ ਹੀ ਦਿੱਲੀ ਪੁਲਿਸ ਨੇ 'ਆਪ' ਮੁੱਖ ਦਫ਼ਤਰ ਦੀ ਘੇਰਾਬੰਦੀ ਕਰ ਦਿੱਤੀ। ਇਸ ਦੌਰਾਨ ਵੱਡੀ ਗਿਣਤੀ 'ਚ ਦਿੱਲੀ ਪੁਲਿਸ ਅਤੇ ਸੀਆਰਪੀਐੱਫ (CRPF) ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਫਿਰੋਜ਼ਸ਼ਾਹ ਰੋਡ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ।
ਦਰਅਸਲ, ਦਿੱਲੀ ਪੁਲਿਸ ਨੇ ਤਜਵੀਜ਼ਸ਼ੁਦਾ ਯਾਤਰਾ ਨੂੰ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਹ ਯਾਤਰਾ ਈ-20 ਪੈਟਰੋਲ ਦੇ ਵਿਰੋਧ 'ਚ ਕੀਤੀ ਜਾਣੀ ਸੀ। ਪੁਲਿਸ ਸੂਤਰਾਂ ਨੇ ਪੁਸ਼ਟੀ ਕੀਤੀ ਕਿ ਨਾ ਤਾਂ ਕੇਜਰੀਵਾਲ ਤੇ ਨਾ ਹੀ ਉਨ੍ਹਾਂ ਦੀ ਪਾਰਟੀ ਨੇ ਲਗਪਗ 100 ਲੋਕਾਂ ਦੀ ਇਸ ਯਾਤਰਾ ਲਈ ਰਸਮੀ ਇਜਾਜ਼ਤ ਮੰਗੀ ਸੀ। ਨਾ ਹੀ ਕੋਈ ਮਨਜ਼ੂਰੀ ਦਿੱਤੀ ਗਈ ਸੀ। ਅਧਿਕਾਰੀਆਂ ਨੇ ਇਹ ਵੀ ਦੱਸਿਆ ਕਿ ਕੌਮੀ ਰਾਜਧਾਨੀ 'ਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS) ਦੀ ਧਾਰਾ 163 ਲਾਗੂ ਹੈ, ਜੋ ਪ੍ਰਧਾਨ ਮੰਤਰੀ ਨਿਵਾਸ ਵੱਲ ਕਿਸੇ ਵੀ ਜਲੂਸ ਜਾਂ ਯਾਤਰਾ 'ਤੇ ਰੋਕ ਲਗਾਉਂਦੀ ਹੈ।
ਕੇਜਰੀਵਾਲ ਨੇ ਸੋਮਵਾਰ ਨੂੰ ਇਸ ਯਾਤਰਾ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਉਹ ਨਿੱਜੀ ਤੌਰ 'ਤੇ ਪੈਟਰੋਲ 'ਚ ਏਥਨੌਲ ਦੇ ਲਾਜ਼ਮੀ ਮਿਸ਼ਰਨ ਦਾ ਵਿਰੋਧ ਕਰਨ ਵਾਲੇ ਦੋ ਲੱਖ ਤੋਂ ਵੱਧ ਲੋਕਾਂ ਵੱਲੋਂ ਦਸਤਖਤ ਵਾਲੀ ਪਟੀਸ਼ਨ ਸੌਂਪਣਗੇ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦਬਾਅ ਹੇਠ ਅਮਰੀਕਾ ਤੋਂ ਏਥਨੌਲ ਦਰਾਮਦ ਵਧਾਉਣ ਲਈ ਈ-20 ਫਿਊਲ ਨੂੰ ਉਤਸ਼ਾਹਿਤ ਕਰ ਰਹੀ ਹੈ।
ਉੱਥੇ ਹੀ, ਇਸ ਮਿਸ਼ਰਨ ਨਾਲ ਵਾਹਨਾਂ 'ਚ ਤਕਨੀਕੀ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਇਸ ਤੋਂ ਪਹਿਲਾਂ 'ਆਪ' ਨੇਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੁਲਾਕਾਤ ਦੀ ਮੰਗ ਕੀਤੀ ਸੀ ਅਤੇ ਈ-20 ਦੇ ਨਾਲ ਸ਼ੁੱਧ ਪੈਟਰੋਲ ਨੂੰ ਘੱਟ ਕੀਮਤ 'ਤੇ ਉਪਲਬਧ ਕਰਵਾਉਣ ਦੀ ਮੰਗ ਕੀਤੀ ਸੀ।
ਦਿੱਲੀ ਭਾਜਪਾ ਪ੍ਰਧਾਨ ਹਰਸ਼ ਮਲਹੋਤਰਾ ਨੇ ਇਸ ਵਿਰੋਧ ਯੋਜਨਾ ਨੂੰ 'ਆਪ' ਅਤੇ ਕਾਂਗਰਸ ਵਿਚਕਾਰ ਵੱਧ ਵਿਘਨਕਾਰੀ ਦਿਖਣ ਦੀ ਸਿਆਸੀ ਹੋੜ ਕਰਾਰ ਦਿੱਤਾ। ਉਨ੍ਹਾਂ ਕੇਜਰੀਵਾਲ 'ਤੇ ਦੋਸ਼ ਲਗਾਇਆ ਕਿ ਉਹ ਬਿਨਾਂ ਇਜਾਜ਼ਤ ਦੇ ਕਾਰਵਾਈ ਦਾ ਐਲਾਨ ਕਰਨ ਤੇ ਫਿਰ ਪੁਲਿਸ ਵੱਲੋਂ ਰੋਕੇ ਜਾਣ 'ਤੇ ਪੀੜਤ ਹੋਣ ਦਾ ਦਾਅਵਾ ਕਰਨ ਦੀ ਪੁਰਾਣੀ ਸ਼ੈਲੀ ਅਪਣਾ ਰਹੇ ਹਨ। ਪੁਲਿਸ ਨੇ ਸਾਫ਼ ਕਰ ਦਿੱਤਾ ਹੈ ਕਿ ਪ੍ਰਧਾਨ ਮੰਤਰੀ ਨਿਵਾਸ ਤਕ ਕਿਸੇ ਵੀ ਯਾਤਰਾ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।