ਈਸਾਈ ਭਾਈਚਾਰੇ ਦੇ ਸਭ ਤੋਂ ਵੱਡੇ ਧਰਮ ਗੁਰੂ ਪੋਪ ਫਰਾਂਸਿਸ ਦਾ ਵੈਟੀਕਨ ਸਿਟੀ 'ਚ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਨਿਮੋਨੀਆ ਦੀ ਸ਼ਿਕਾਇਤ ਕਾਰਨ ਉਹ ਹਾਲ ਹੀ 'ਚ ਹਸਪਤਾਲ 'ਚ ਦਾਖ਼ਲ ਹੋਏ ਸਨ। ਉਹ 88 ਸਾਲਾਂ ਦੇ ਸਨ ਅਤੇ ਇਸ ਸਾਲ ਡਬਲ ਨਿਮੋਨੀਆ ਤੋਂ ਪੀੜਤ ਹੋਣ ਤੋਂ ਬਾਅਦ 38 ਦਿਨਾਂ ਲਈ ਦਾਖਲ ਸਨ।
ਡਿਜੀਟਲ ਡੈਸਕ, ਨਵੀਂ ਦਿੱਲੀ। ਈਸਾਈ ਭਾਈਚਾਰੇ ਦੇ ਸਭ ਤੋਂ ਵੱਡੇ ਧਰਮ ਗੁਰੂ ਪੋਪ ਫਰਾਂਸਿਸ ਦਾ ਵੈਟੀਕਨ ਸਿਟੀ 'ਚ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਨਿਮੋਨੀਆ ਦੀ ਸ਼ਿਕਾਇਤ ਕਾਰਨ ਉਹ ਹਾਲ ਹੀ 'ਚ ਹਸਪਤਾਲ 'ਚ ਦਾਖ਼ਲ ਹੋਏ ਸਨ। ਉਹ 88 ਸਾਲਾਂ ਦੇ ਸਨ ਅਤੇ ਇਸ ਸਾਲ ਡਬਲ ਨਿਮੋਨੀਆ ਤੋਂ ਪੀੜਤ ਹੋਣ ਤੋਂ ਬਾਅਦ 38 ਦਿਨਾਂ ਲਈ ਦਾਖਲ ਸਨ।
ਦੁਨੀਆ ਭਰ ਦੇ ਨੇਤਾਵਾਂ ਨੇ ਪੋਪ ਫਰਾਂਸਿਸ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਦੁੱਖ ਪ੍ਰਗਟ ਕੀਤਾ। ਇਸ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਪੋਪ ਦਾ ਭਾਰਤੀਆਂ ਪ੍ਰਤੀ ਵਿਸ਼ੇਸ਼ ਪਿਆਰ ਸੀ। ਇਸ ਦੌਰਾਨ ਪੋਪ ਦੇ ਦੇਹਾਂਤ 'ਤੇ ਭਾਰਤ ਵਿੱਚ ਤਿੰਨ ਦਿਨਾਂ ਦਾ ਸਰਕਾਰੀ ਸੋਗ ਐਲਾਨਿਆ ਗਿਆ ਹੈ।
ਭਾਰਤ ਵਿੱਚ ਤਿੰਨ ਦਿਨਾਂ ਦਾ ਸਰਕਾਰੀ ਸੋਗ
ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ, ਗ੍ਰਹਿ ਮੰਤਰਾਲੇ ਨੇ ਪੋਪ ਫਰਾਂਸਿਸ ਦੇ ਦੇਹਾਂਤ ਦੇ ਸਨਮਾਨ ਵਿੱਚ ਤਿੰਨ ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ। ਪੋਪ ਫਰਾਂਸਿਸ ਦੇ ਸਨਮਾਨ ਵਜੋਂ ਭਾਰਤ ਭਰ ਵਿੱਚ ਤਿੰਨ ਦਿਨਾਂ ਦਾ ਸਰਕਾਰੀ ਸੋਗ ਮਨਾਇਆ ਜਾਵੇਗਾ। ਮੰਗਲਵਾਰ, 22 ਅਪ੍ਰੈਲ 2025 ਅਤੇ ਬੁੱਧਵਾਰ 23 ਅਪ੍ਰੈਲ, 2025 ਨੂੰ ਦੋ ਦਿਨਾਂ ਦਾ ਰਾਸ਼ਟਰੀ ਸੋਗ ਹੋਵੇਗਾ। ਇਸ ਤੋਂ ਇਲਾਵਾ ਅੰਤਿਮ ਸਸਕਾਰ ਵਾਲੇ ਦਿਨ ਇੱਕ ਦਿਨ ਦਾ ਰਾਸ਼ਟਰੀ ਸੋਗ ਹੋਵੇਗਾ। ਸਰਕਾਰੀ ਸੋਗ ਦੀ ਮਿਆਦ ਦੌਰਾਨ, ਭਾਰਤ ਭਰ ਦੀਆਂ ਉਨ੍ਹਾਂ ਸਾਰੀਆਂ ਇਮਾਰਤਾਂ 'ਤੇ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ।
Ministry of Home Affairs ( MHA) announces a three-day State Mourning as a mark of respect on the passing away of His Holiness Pope Francis, Supreme Pontiff of the Holy See.
His Holiness Pope Francis, Supreme Pontiff of the Holy See passed away today, the 21st April, 2025. As a… pic.twitter.com/5x9qpzEeus
— ANI (@ANI) April 21, 2025
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੋਪ ਫਰਾਂਸਿਸ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਸੋਮਵਾਰ ਸਵੇਰੇ ਵੈਟੀਕਨ ਸਿਟੀ ਵਿੱਚ ਉਨ੍ਹਾਂ ਦੀ ਮੌਤ ਦਾ ਐਲਾਨ ਕੀਤਾ ਗਿਆ। ਦੁਨੀਆ ਦੇ ਹੋਰ ਨੇਤਾਵਾਂ ਨੇ ਵੀ ਪੋਪ ਫਰਾਂਸਿਸ ਦੇ ਦੇਹਾਂਤ 'ਤੇ ਆਪਣੀ ਸੰਵੇਦਨਾ ਪ੍ਰਗਟ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਪਿਛਲੇ ਚਾਰ ਸਾਲਾਂ ਵਿੱਚ ਦੋ ਵਾਰ ਪੋਪ ਫਰਾਂਸਿਸ ਨਾਲ ਮੁਲਾਕਾਤ ਕਰ ਚੁੱਕੇ ਹਨ। ਮੋਦੀ ਨੇ ਕਿਹਾ ਕਿ ਈਸਾਈਆਂ ਦੇ ਸਭ ਤੋਂ ਵੱਡੇ ਧਰਮ ਗੁਰੂ ਪੋਪ ਫਰਾਂਸਿਸ ਦੀ ਮੌਤ ਇੱਕ ਡੂੰਘਾ ਸਦਮਾ ਹੈ। ਇਸ ਦੁੱਖ ਦੀ ਘੜੀ ਵਿੱਚ ਮੈਂ ਵਿਸ਼ਵ ਕੈਥੋਲਿਕ ਭਾਈਚਾਰੇ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ।
ਪੋਪ ਫਰਾਂਸਿਸ ਨੂੰ ਉਨ੍ਹਾਂ ਦੀ ਦਇਆ, ਨਿਮਰਤਾ ਅਤੇ ਅਧਿਆਤਮਿਕ ਹਿੰਮਤ ਲਈ ਹਮੇਸ਼ਾ ਦੁਨੀਆ ਭਰ ਵਿੱਚ ਸਤਿਕਾਰਿਆ ਜਾਵੇਗਾ। ਉਨ੍ਹਾਂ ਨੇ ਗਰੀਬਾਂ ਤੇ ਪਛੜੇ ਲੋਕਾਂ ਦੀ ਬਹੁਤ ਸ਼ਰਧਾ ਨਾਲ ਸੇਵਾ ਕੀਤੀ ਹੈ। ਉਹ ਦਰਦ ਵਿੱਚੋਂ ਗੁਜ਼ਰ ਰਹੇ ਲੋਕਾਂ ਲਈ ਉਮੀਦ ਦੀ ਕਿਰਨ ਰਹੇ। ਮੈਨੂੰ ਉਨ੍ਹਾਂ ਨਾਲ ਆਪਣੀ ਮੁਲਾਕਾਤ ਯਾਦ ਹੈ। ਭਾਰਤੀਆਂ ਪ੍ਰਤੀ ਉਨ੍ਹਾਂ ਦਾ ਪਿਆਰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੀ ਆਤਮਾ ਨੂੰ ਪ੍ਰਮਾਤਮਾ ਸ਼ਾਂਤੀ ਦੇਵੇ।