ਜੇਐੱਨਐੱਨ, ਨਵੀਂ ਦਿੱਲੀ : ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੇ ਨੇਤਾ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦਾ ਮੁੱਖ ਮੰਤਰੀ ਨਿਯੁਕਤ ਕੀਤਾ ਹੈ। ਰਾਸ਼ਟਰਪਤੀ ਭਵਨ ਵੱਲੋਂ ਇਸਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਕੇਜਰੀਵਾਲ ਐਤਵਾਰ ਨੂੰ ਰਾਮਲੀਲਾ ਮੈਦਾਨ ਵਿਚ ਮੁੱਖ ਮੰਤਰੀ ਅਹੁਦੇ ਦੀ ਸਹੁੰ ਲੈਣਗੇ। ਉਨ੍ਹਾਂ ਨੂੰ ਉਪ ਰਾਜਪਾਲ ਅਨਿਲ ਬੈਜਲ ਅਹੁਦੇ ਦੀ ਸਹੁੰ ਚੁਕਾਉਣਗੇ।

ਕੇਜਰੀਵਾਲ ਤੋਂ ਇਲਾਵਾ ਮਨੀਸ਼ ਸਿਸੋਦੀਆ, ਸਤਿੰਦਰ ਜੈਨ, ਗੋਪਾਲ ਰਾਏ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ ਤੇ ਰਾਜਿੰਦਰ ਪਾਲ ਗੌਤਮ ਵੀ ਮੰਤਰੀ ਅਹੁਦੇ ਦੀ ਸਹੁੰ ਲੈਣਗੇ। ਇਹ ਸਾਰੇ ਮੰਤਰੀ ਕੇਜਰੀਵਾਲ ਮੰਤਰੀ ਮੰਡਲ ਵਿਚ ਪਿਛਲੇ ਕਾਰਜਕਾਲ ਵਿਚ ਵੀ ਰਹਿ ਚੁੱਕੇ ਹਨ।

Posted By: Susheel Khanna