v> ਨਵੀਂ ਦਿੱਲੀ (ਏਐੱਨਆਈ) : ਮੋਦੀ ਕੈਬਨਿਟ ਨੂੰ ਸ਼ਿਵਸੈਨਾ ਦੇ ਸੰਸਦ ਮੈਂਬਰ ਅਰਵਿੰਦ ਸਾਵੰਤ ਦੇ ਅਸਤੀਫ਼ੇ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸਵੀਕਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਭਾਜਪਾ 'ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾ ਕੇ ਅਰਵਿੰਦ ਸਾਵੰਤ ਨੇ ਅਸਤੀਫ਼ਾ ਦੇ ਦਿੱਤਾ ਸੀ। ਮੋਦੀ ਕੈਬਨਿਟ 'ਚ ਉਹ ਭਾਰੀ ਉਦਯੋਗ ਮੰਤਰੀ ਸਨ। ਰਾਸ਼ਟਰਪਤੀ ਨੇ ਇਹ ਮੰਤਰਾਲਾ ਪ੍ਰਕਾਸ਼ ਜਾਵੜੇਕਰ ਨੂੰ ਸੌਂਪ ਦਿੱਤਾ ਹੈ।

ਰਾਸ਼ਟਰਪਤੀ ਭਵਨ ਨੇ ਇਕ ਬਿਆਨ 'ਚ ਕਿਹਾ ਕਿ ਉਨ੍ਹਾਂ ਸਾਵੰਤ ਦਾ ਅਸਤੀਫ਼ੇ ਕੇਂਦਰੀ ਮੰਤਰੀ ਪ੍ਰੀਸ਼ਦ ਤੋਂ ਤੁਰੰਤ ਸਵੀਕਾਰ ਕਰ ਲਿਆ ਹੈ ਜਿਵੇਂ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਾਵੜੇਕਰ ਨੂੰ ਵਾਧੂ ਕਾਰਜਭਾਰ ਦਿੱਤਾ ਜਾਵੇਗਾ। ਇਨ੍ਹਾਂ ਕੋਲ ਪਹਿਲਾਂ ਤੋਂ ਹੀ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਅਤੇ ਵਾਤਾਵਰਨ ਹਨ। ਇਸ ਬਿਆਨ 'ਚ ਕਿਹਾ ਗਿਆ ਕਿ ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਦੀ ਸਲਾਹ ਅਨੁਸਾਰ, ਰਾਸ਼ਟਰਪਤੀ ਨੇ ਹਦਾਇਤ ਦਿੱਤੀ ਹੈ ਕਿ ਜਾਵੜੇਕਰ ਨੂੰ ਉਨ੍ਹਾਂ ਦੇ ਮੌਜੂਦਾ ਵਿਭਾਗਾਂ ਤੋਂ ਇਲਾਵਾ, ਭਾਰਤੀ ਸਨਅਤ ਮੰਤਰਾਲਾ ਵੀ ਸੌਂਪਿਆ ਜਾਵੇ।

Posted By: Seema Anand