ਜੇਐੱਨਐੱਨ, ਨਵੀਂ ਦਿੱਲੀ : ਪੂਰੇ ਭਾਰਤ 'ਚ ਅੱਜ ਲੋਹੜੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਸਮੇਤ ਹੋਰ ਹਸਤੀਆਂ ਨੇ ਇਸ ਅਵਸਰ 'ਤੇ ਦੇਸ਼ ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਟਵੀਟ ਕਰ ਕੇ ਕਿਹਾ, 'ਲੋਹੜੀ, ਮਕਰ ਸੰਕ੍ਰਾਂਤੀ, ਪੋਂਗਲ, ਭੋਗਾਲੀ ਬਿਹੂ, ਉੱਤਰਾਇਣ ਤੇ ਪੋਹ ਪੁਰਬ ਦੇ ਅਵਸਰ 'ਤੇ ਸਾਰਿਆਂ ਨੂੰ ਵਧਾਈ ਤੇ ਸ਼ੁੱਭਕਾਮਨਾਵਾਂ ਦਿੰਦਾ ਹਾਂ। ਮੇਰੀ ਕਾਮਨਾ ਹੈ ਕਿ ਇਨ੍ਹਾਂ ਤਿਉਹਾਰਾਂ ਜ਼ਰੀਏ ਸਾਡੇ ਸਮਾਜ ਵਿਚ ਪ੍ਰੇਮ ਤੇ ਭਾਈਚਾਰੇ ਦਾ ਰਿਸ਼ਤਾ ਮਜ਼ਬੂਤ ਹੋਵੇ ਤੇ ਦੇਸ਼ ਵਿਚ ਖ਼ੁਸ਼ਹਾਲੀ ਵਧੇ।'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਦੇਸ਼ ਵਾਸੀਆਂ ਨੂੰ ਲੋਹੜੀ 'ਤੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ, 'ਲੋਹੜੀ' ਦੀਆਂ ਹਾਰਦਿਕ ਸ਼ੁੱਭਕਾਮਨਾਵਾਂ। ਇਹ ਪਾਵਨ ਪੁਰਬ ਸਾਰੇ ਦੇਸ਼ਵਾਸੀਆਂ ਦੇ ਜੀਵਨ 'ਚ ਖੁਸ਼ਹਾਲੀ ਲਿਆਵੇ।'

Posted By: Seema Anand