ਨਵੀਂ ਦਿੱਲੀ, ਏ.ਐਨ.ਆਈ. ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਨਡੀਏ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਉਹ ਭਲਕੇ 24 ਜੂਨ ਨੂੰ ਨਾਮਜ਼ਦਗੀ ਦਾਖ਼ਲ ਕਰੇਗੀ। ਮੋਦੀ ਨੇ ਟਵੀਟ 'ਤੇ ਲਿਖਿਆ, ਸ਼੍ਰੀਮਤੀ ਦ੍ਰੋਪਦੀ ਮੁਰਮੂ ਜੀ ਨਾਲ ਮੁਲਾਕਾਤ ਕੀਤੀ। ਉਸ ਦੀ ਰਾਸ਼ਟਰਪਤੀ ਨਾਮਜ਼ਦਗੀ ਦੀ ਭਾਰਤ ਭਰ ਵਿੱਚ ਸਮਾਜ ਦੇ ਸਾਰੇ ਵਰਗਾਂ ਦੁਆਰਾ ਸ਼ਲਾਘਾ ਕੀਤੀ ਗਈ ਹੈ। ਜ਼ਮੀਨੀ ਸਮੱਸਿਆਵਾਂ ਬਾਰੇ ਉਨ੍ਹਾਂ ਦੀ ਸਮਝ ਅਤੇ ਭਾਰਤ ਦੇ ਵਿਕਾਸ ਲਈ ਦ੍ਰਿਸ਼ਟੀ ਬੇਮਿਸਾਲ ਹੈ। ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਬਾਅਦ ਦ੍ਰੋਪਦੀ ਮੁਰਮੂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ, ਉਹ ਭਲਕੇ ਰਾਸ਼ਟਰਪਤੀ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
#WATCH | Delhi: Prime Minister Narendra Modi meets NDA's Presidential candidate Droupadi Murmu. She will file her nomination tomorrow, June 24th.
(Source: PMO) pic.twitter.com/FuiHbNEBbf
— ANI (@ANI) June 23, 2022
NDA ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਵੀਰਵਾਰ ਨੂੰ ਦਿੱਲੀ ਪਹੁੰਚ ਗਈ। ਹਵਾਈ ਅੱਡੇ 'ਤੇ ਭਾਜਪਾ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਮੁਰਮੂ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਦੇ ਅਹੁਦੇ ਲਈ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਦੱਸ ਦੇਈਏ ਕਿ ਵਿਰੋਧੀ ਧਿਰ ਨੇ ਇਸ ਅਹੁਦੇ ਲਈ ਯਸ਼ਵੰਤ ਸਿਨਹਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਰਾਸ਼ਟਰਪਤੀ ਦੀ ਚੋਣ 18 ਜੁਲਾਈ ਨੂੰ ਹੋਣੀ ਹੈ।
#WATCH | NDA's Presidential candidate Droupadi Murmu arrives in Delhi. She will file her nomination tomorrow, 24th June. pic.twitter.com/e3Z0lX7Rft
— ANI (@ANI) June 23, 2022
ਜ਼ਿਕਰਯੋਗ ਹੈ ਕਿ ਮੁਰਮੂ ਓਡੀਸ਼ਾ ਦੇ ਸਾਬਕਾ ਮੰਤਰੀ ਹਨ। ਓਡੀਸ਼ਾ ਦੀ ਸੱਤਾਧਾਰੀ ਪਾਰਟੀ ਬੀਜੂ ਜਨਤਾ ਦਲ (ਬੀਜੇਡੀ) ਨੇ ਰਾਸ਼ਟਰਪਤੀ ਦੇ ਅਹੁਦੇ ਲਈ ਐਨਡੀਏ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਸ ਸਮਰਥਨ ਨਾਲ ਰਾਸ਼ਟਰਪਤੀ ਚੋਣ ਵਿੱਚ ਭਾਜਪਾ ਉਮੀਦਵਾਰ ਲਈ ਰਾਹ ਆਸਾਨ ਹੋ ਗਿਆ ਹੈ।
#WATCH | NDA's Presidential candidate Droupadi Murmu arrived in Delhi ahead of the filing of her nomination tomorrow, 24th June. She was received by BJP leaders at the airport. pic.twitter.com/2SUK6CbuM0
— ANI (@ANI) June 23, 2022
Posted By: Ramanjit Kaur