- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਏਆਈਸੀਟੀਈ ਨੇ ਇਹ ਸਖ਼ਤੀ ਉਦੋਂ ਦਿਖਾਈ ਹੈ, ਜਦੋਂ ਦਸੰਬਰ 2025 ਵਿਚ ਇਸ ਸਬੰਧੀ ਉਸ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਦੇ ਬਾਵਜੂਦ ਉਸ ਨਾਲ ਸਬੰਧਤ ਵੱਡੀ ਗਿਣਤੀ ਵਿਚ ਨਿੱਜੀ ਉੱਚ ਵਿੱਦਿਅਕ ਅਦਾਰਿਆਂ ਨੇ ਇਨ੍ਹਾਂ ਸ਼ਬਦਾਂ ਦੀ ਵਰਤੋਂ ਬੰਦ ਨਹੀਂ ਕੀਤੀ ਜਾਂ ਇਨ੍ਹਾਂ ਨੂੰ ਆਪਣੇ ਨਾਂ ਤੋਂ ਨਹੀਂ ਹਟਾਇਆ ਹੈ।

ਜਾਗਰਣ ਬਿਊਰੋ, ਨਵੀਂ ਦਿੱਲੀ: ਆਪਣੇ ਨਾਂ ਨਾਲ ਇੰਡੀਆ, ਇੰਡੀਅਨ ਅਤੇ ਨੈਸ਼ਨਲ ਵਰਗੇ ਸ਼ਬਦਾਂ ਦੀ ਵਰਤੋਂ ਕਰ ਕੇ ਵਿਦਿਆਰਥੀਆਂ ਵਿਚ ਆਪਣੇ ਸਰਕਾਰੀ ਹੋਣ ਦਾ ਭੁਲੇਖਾ ਪੈਦਾ ਕਰਨ ਵਾਲੇ ਉੱਚ ਵਿੱਦਿਅਕ ਅਦਾਰਿਆਂ ਨੂੰ ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ (ਏਆਈਸੀਟੀਈ) ਨੇ ਚਿਤਾਵਨੀ ਦਿੱਤੀ ਹੈ ਅਤੇ ਕਿਹਾ ਹੈ ਕਿ ਅਗਲੇ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਉਹ ਆਪਣੇ ਨਾਂ ਤੋਂ ਇਹ ਸ਼ਬਦ ਹਟਾ ਲੈਣ ਜਾਂ ਨਾਂ ਬਦਲ ਲੈਣ, ਨਹੀਂ ਤਾਂ ਉਹ ਇਨ੍ਹਾਂ ਸ਼ਬਦਾਂ ਨੂੰ ਖ਼ੁਦ ਹੀ ਹਟਾ ਦੇਵੇਗੀ। ਇਸ ਦੇ ਨਾਲ ਹੀ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਨਾਂ ਬਦਲਣ ਨਾਲ ਉਨ੍ਹਾਂ ਨੂੰ ਪਹਿਲਾਂ ਦਿੱਤੀ ਗਈ ਮਨਜ਼ੂਰੀ ’ਤੇ ਕੋਈ ਅਸਰ ਨਹੀਂ ਪਵੇਗਾ। ਹਾਲਾਂਕਿ, ਇਸ ਲਈ ਜ਼ਰੂਰੀ ਨਿਯਮਾਂ ਅਤੇ ਸ਼ਰਤਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ।
ਏਆਈਸੀਟੀਈ ਨੇ ਇਹ ਸਖ਼ਤੀ ਉਦੋਂ ਦਿਖਾਈ ਹੈ, ਜਦੋਂ ਦਸੰਬਰ 2025 ਵਿਚ ਇਸ ਸਬੰਧੀ ਉਸ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਦੇ ਬਾਵਜੂਦ ਉਸ ਨਾਲ ਸਬੰਧਤ ਵੱਡੀ ਗਿਣਤੀ ਵਿਚ ਨਿੱਜੀ ਉੱਚ ਵਿੱਦਿਅਕ ਅਦਾਰਿਆਂ ਨੇ ਇਨ੍ਹਾਂ ਸ਼ਬਦਾਂ ਦੀ ਵਰਤੋਂ ਬੰਦ ਨਹੀਂ ਕੀਤੀ ਜਾਂ ਇਨ੍ਹਾਂ ਨੂੰ ਆਪਣੇ ਨਾਂ ਤੋਂ ਨਹੀਂ ਹਟਾਇਆ ਹੈ। ਇਸ ਕਾਰਨ ਏਆਈਸੀਟੀਈ ਨੇ ਆਪਣੇ ਨਾਲ ਸਬੰਧਤ ਦੇਸ਼ ਭਰ ਦੇ ਉੱਚ ਵਿੱਦਿਅਕ ਅਦਾਰਿਆਂ ਨੂੰ ਪੱਤਰ ਲਿਖ ਕੇ ਇਨ੍ਹਾਂ ਸ਼ਬਦਾਂ ਦੀ ਹੋ ਰਹੀ ਵਰਤੋਂ ਬਾਰੇ ਚਿਤਾਵਨੀ ਦਿੱਤੀ ਹੈ। ਏਆਈਸੀਟੀਈ ਨਾਲ ਜੁੜੇ ਸੂਤਰਾਂ ਮੁਤਾਬਕ, ਦੇਸ਼ ਵਿਚ ਇਸ ਨਾਲ ਸਬੰਧਤ ਲਗਪਗ 200 ਨਿੱਜੀ ਉੱਚ ਵਿੱਦਿਅਕ ਅਦਾਰੇ ਹਨ, ਜੋ ਆਪਣੇ ਨਾਂ ਨਾਲ ਕਿਸੇ ਨਾ ਕਿਸੇ ਰੂਪ ਵਿਚ ਇਨ੍ਹਾਂ ਸ਼ਬਦਾਂ ਦੀ ਵਰਤੋਂ ਕਰ ਰਹੇ ਹਨ। ਇਸ ਨਾਲ ਵਿਦਿਆਰਥੀਆਂ ਵਿਚ ਭੁਲੇਖੇ ਦੀ ਸਥਿਤੀ ਪੈਦਾ ਹੁੰਦੀ ਹੈ। ਨਿਯਮਾਂ ਦੇ ਤਹਿਤ, ਸਰਕਾਰ ਦੀ ਮਨਜ਼ੂਰੀ ਤੋਂ ਬਾਅਦ ਹੀ ਕੋਈ ਅਦਾਰਾ ਇਨ੍ਹਾਂ ਸ਼ਬਦਾਂ ਦੀ ਵਰਤੋਂ ਕਰ ਸਕਦਾ ਹੈ।
ਏਆਈਸੀਟੀਈ ਮੁਤਾਬਕ, ਉਸ ਦੇ ਨਿਯਮਾਂ ਅਤੇ ਪ੍ਰਤੀਕ ਤੇ ਨਾਂ (ਗ਼ਲਤ ਵਰਤੋਂ ਦੀ ਰੋਕਥਾਮ) ਐਕਟ, 1950 ਦੇ ਤਹਿਤ ਸਰਕਾਰ ਦੀ ਇਜਾਜ਼ਤ ਤੋਂ ਬਿਨਾਂ ਇੰਡੀਆ, ਇੰਡੀਅਨ ਅਤੇ ਨੈਸ਼ਨਲ ਵਰਗੇ ਨਾਵਾਂ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ। ਮੌਜੂਦਾ ਸਮੇਂ ਵਿਚ ਇਨ੍ਹਾਂ ਸ਼ਬਦਾਂ ਦੀ ਵਰਤੋਂ ਰਾਸ਼ਟਰੀ ਮਹੱਤਵ ਵਾਲੇ ਸਰਕਾਰੀ ਉੱਚ ਵਿੱਦਿਅਕ ਅਦਾਰਿਆਂ ਦੇ ਨਾਵਾਂ ਨਾਲ ਹੀ ਕੀਤੀ ਜਾਂਦੀ ਹੈ। ਇਨ੍ਹਾਂ ਵਿਚ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ (ਆਈਆਈਟੀ), ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ (ਆਈਆਈਐੱਮ), ਇੰਡੀਅਨ ਇੰਸਟੀਚਿਊਟ ਆਫ ਇਨਫਰਮੇਸ਼ਨ ਟੈਕਨਾਲੋਜੀ (ਟ੍ਰਿਪਲ ਆਈਟੀ), ਨੈਸ਼ਨਲ ਇੰਸਟੀਚਿਊਟ ਆਫ ਟੈਕਨਾਲੋਜੀ (ਐੱਨਆਈਟੀ) ਆਦਿ ਸ਼ਾਮਲ ਹਨ।