ਸਕੂਲ 'ਚ ਵਿਦਿਆਰਥਣ ਨਾਲ ਜਬਰ-ਜਨਾਹ ਕਰਨ ਵਾਲਾ ਪ੍ਰੋਫੈਸਰ ਸਸਪੈਂਡ, ਬਰਖ਼ਾਸਤਗੀ ਦੀ ਪ੍ਰਕਿਰਿਆ ਵੀ ਸ਼ੁਰੂ ਮੋਤੀਲਾਲ ਨਹਿਰੂ ਨੈਸ਼ਨਲ ਟੈਕਨਾਲੋਜੀ ਇੰਸਟੀਚਿਊਟ 'ਚ ਵਿਦਿਆਰਥਣ ਨਾਲ ਜਬਰ-ਜਨਾਹ ਦੇ ਦੋਸ਼ 'ਚ ਗ੍ਰਿਫ਼ਤਾਰ ਕੰਪਿਊਟਰ ਸਾਇੰਸ ਵਿਭਾਗ ਦੇ ਅਸਿਸਟੈਂਟ ਪ੍ਰੋਫ਼ੈਸਰ ਸੌਗਤੋ ਰਾਏ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ। ਜਲਦੀ ਹੀ ਦੋਸ਼ੀ ਅਧਿਆਪਕ ਖਿਲਾਫ ਨਿਯਮਾਂ ਅਨੁਸਾਰ ਬਰਖ਼ਾਸਤਗੀ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਪੁਲਿਸ ਨੇ ਦੋਸ਼ੀ ਨੂੰ ਮੰਗਲਵਾਰ ਦੁਪਹਿਰ ਨੂੰ ਜੇਲ੍ਹ ਭੇਜ ਦਿੱਤਾ। ਇੱਕ ਵਿਦਿਆਰਥਣ ਨੇ ਸੋਮਵਾਰ ਨੂੰ ਸ਼ਿਵਕੁਟੀ ਥਾਣੇ 'ਚ ਸੌਗਤੋ ਰਾਏ ਖ਼ਿਲਾਫ਼ ਜਬਰ-ਜਨਾਹ ਦਾ ਮੁਕੱਦਮਾ ਦਰਜ ਕਰਵਾਇਆ ਸੀ। ਪੁਲਿਸ ਨੇ ਮੁਕੱਦਮਾ ਦਰਜ ਕਰਨ ਤੋਂ ਬਾਅਦ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
Publish Date: Wed, 12 Aug 2026 11:24 AM (IST)
Updated Date: Wed, 12 Aug 2026 11:25 AM (IST)
ਜਾਗਰਣ ਸੰਵਾਦਦਾਤਾ, ਪ੍ਰਯਾਗਰਾਜ : ਮੋਤੀਲਾਲ ਨਹਿਰੂ ਨੈਸ਼ਨਲ ਟੈਕਨਾਲੋਜੀ ਇੰਸਟੀਚਿਊਟ 'ਚ ਵਿਦਿਆਰਥਣ ਨਾਲ ਜਬਰ-ਜਨਾਹ ਦੇ ਦੋਸ਼ 'ਚ ਗ੍ਰਿਫ਼ਤਾਰ ਕੰਪਿਊਟਰ ਸਾਇੰਸ ਵਿਭਾਗ ਦੇ ਅਸਿਸਟੈਂਟ ਪ੍ਰੋਫ਼ੈਸਰ ਸੌਗਤੋ ਰਾਏ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ। ਜਲਦੀ ਹੀ ਦੋਸ਼ੀ ਅਧਿਆਪਕ ਖਿਲਾਫ ਨਿਯਮਾਂ ਅਨੁਸਾਰ ਬਰਖ਼ਾਸਤਗੀ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਪੁਲਿਸ ਨੇ ਦੋਸ਼ੀ ਨੂੰ ਮੰਗਲਵਾਰ ਦੁਪਹਿਰ ਨੂੰ ਜੇਲ੍ਹ ਭੇਜ ਦਿੱਤਾ। ਇੱਕ ਵਿਦਿਆਰਥਣ ਨੇ ਸੋਮਵਾਰ ਨੂੰ ਸ਼ਿਵਕੁਟੀ ਥਾਣੇ 'ਚ ਸੌਗਤੋ ਰਾਏ ਖ਼ਿਲਾਫ਼ ਜਬਰ-ਜਨਾਹ ਦਾ ਮੁਕੱਦਮਾ ਦਰਜ ਕਰਵਾਇਆ ਸੀ। ਪੁਲਿਸ ਨੇ ਮੁਕੱਦਮਾ ਦਰਜ ਕਰਨ ਤੋਂ ਬਾਅਦ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਵਿਦਿਆਰਥਣ ਦਾ ਦੋਸ਼ ਹੈ ਕਿ 9 ਅਗਸਤ ਦੀ ਦੁਪਹਿਰ ਕਰੀਬ 1 ਵਜੇ ਅਧਿਆਪਕ ਨੇ ਉਸ ਨੂੰ ਆਪਣੇ ਕਮਰੇ 'ਚ ਪੜ੍ਹਾਈ ਦੇ ਸਿਲਸਿਲੇ 'ਚ ਬੁਲਾਇਆ ਅਤੇ ਉਸ ਨਾਲ ਜਬਰ-ਜਨਾਹ ਕੀਤਾ। ਉੱਥੇ ਹੀ ਮੰਗਲਵਾਰ ਨੂੰ MNNIT ਕੰਪਲੈਕਸ 'ਚ ਵਿਦਿਆਰਥੀਆਂ 'ਚ ਭਾਰੀ ਰੋਹ ਦੇਖਣ ਨੂੰ ਮਿਲਿਆ। ਵੱਡੀ ਗਿਣਤੀ 'ਚ ਵਿਦਿਆਰਥੀ ਗਰਾਊਂਡ 'ਚ ਇਕੱਠੇ ਹੋਏ ਅਤੇ ਦੋਸ਼ੀ ਅਧਿਆਪਕ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ABVP) ਦੇ ਵਰਕਰਾਂ ਨੇ ਵੀ ਸੰਸਥਾਨ ਦੇ ਪ੍ਰਸ਼ਾਸਨਿਕ ਭਵਨ ਬਾਹਰ ਪ੍ਰਦਰਸ਼ਨ ਕੀਤਾ। ਵਰਕਰਾਂ ਨੇ MNNIT ਦੇ ਡਾਇਰੈਕਟਰ ਨੂੰ ਮੰਗ ਪੱਤਰ ਸੌਂਪ ਕੇ ਮਾਮਲੇ ਦੀ ਨਿਰਪੱਖ ਜਾਂਚ, ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਵਿਦਿਆਰਥਣ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ।
ਇੰਸਪੈਕਟਰ ਸ਼ਿਵਕੁਟੀ ਵੀਰੇਂਦਰ ਸਿੰਘ ਯਾਦਵ ਨੇ ਦੱਸਿਆ ਕਿ ਦੋਸ਼ੀ ਅਸਿਸਟੈਂਟ ਪ੍ਰੋਫ਼ੈਸਰ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਸੋਮਵਾਰ ਤੋਂ ਬਾਅਦ ਮੰਗਲਵਾਰ ਨੂੰ ਵੀ ਪੀੜਤਾ ਦਾ ਮੈਡੀਕਲ ਕਰਵਾਇਆ ਗਿਆ। ਬੁੱਧਵਾਰ ਨੂੰ ਅਦਾਲਤ 'ਚ ਉਸ ਦੇ ਬਿਆਨ ਦਰਜ ਕਰਵਾਏ ਜਾਣਗੇ। MNNIT ਦੇ ਰਜਿਸਟਰਾਰ ਡਾ. ਅੰਬਕ ਕੁਮਾਰ ਰਾਏ ਨੇ ਦੱਸਿਆ ਕਿ ਵਿਦਿਆਰਥਣ ਨੇ ਘਟਨਾ ਦੀ ਜਾਣਕਾਰੀ ਸੰਸਥਾਨ ਪ੍ਰਸ਼ਾਸਨ ਨੂੰ ਦਿੱਤੀ ਸੀ। ਦੋਸ਼ੀ ਅਧਿਆਪਕ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰਦੇ ਹੋਏ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਬਰਖ਼ਾਸਤਗੀ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ।