ਨਵੀਂ ਦਿੱਲੀ, ਏਐਨਆਈ: ਆਂਧਰਾ ਪ੍ਰਦੇਸ਼ ਦੇ ਕੋਨਾਸੀਮਾ ਜ਼ਿਲ੍ਹੇ ਵਿੱਚ ਅੱਜ ਪ੍ਰਦਰਸ਼ਨਕਾਰੀਆਂ ਨੇ ਵਿਧਾਇਕ ਪੋਨਦਾ ਸਤੀਸ਼ ਦੇ ਘਰ ਨੂੰ ਅੱਗ ਲਾ ਦਿੱਤੀ। ਪ੍ਰਦਰਸ਼ਨਕਾਰੀ ਜ਼ਿਲ੍ਹੇ ਦਾ ਨਾਂ ਬਦਲਣ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ। ਜ਼ਿਲ੍ਹੇ ਦਾ ਨਾਮ ਬਦਲ ਕੇ ਡਾ.ਬੀ.ਆਰ.ਅੰਬੇਦਕਰ ਕੌਨਸੀਮਾ ਕਰ ਦਿੱਤਾ ਗਿਆ ਹੈ। ਪ੍ਰਦਰਸ਼ਨਾਂ ਦੌਰਾਨ ਹੋਈ ਹਿੰਸਾ 'ਚ ਕਰੀਬ 20 ਪੁਲਿਸ ਮੁਲਾਜ਼ਮਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਪਥਰਾਅ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ।

Posted By: Jagjit Singh