- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਂਚੀ ਵਿਧਾਨ ਸਭਾ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਸਾਰੇ ਜ਼ਿਲ੍ਹਿਆਂ ਦੀ ਪੁਲਿਸ ਨੂੰ ਰਾਂਚੀ ਪਹੁੰਚਣ ਦੇ ਨਿਰਦੇਸ਼ ਦਿੱਤੇ ਗਏ ਹਨ। ਵਿਧਾਨ ਸਭਾ ਦੇ ਗੇਟ ਨੰਬਰ 1 ਨੇੜੇ ਵਿਦਿਆਰਥੀ ਧਰਨੇ 'ਤੇ ਬੈਠ ਗਏ ਹਨ। ਇਸੇ ਗੇਟ ਤੋਂ ਮੁੱਖ ਮੰਤਰੀ, ਮੰਤਰੀਆਂ ਸਮੇਤ ਵਿਧਾਇਕ ਵਿਧਾਨ ਸਭਾ 'ਚ ਦਾਖ਼ਲ ਹੁੰਦੇ ਹਨ।

ਜਾਗਰਣ ਸੰਵਾਦਦਾਤਾ, ਰਾਂਚੀ : ਝਾਰਖੰਡ ਲੋਕ ਸੇਵਾ ਕਮਿਸ਼ਨ (JPSC) ਤੇ ਝਾਰਖੰਡ ਸਟਾਫ਼ ਸਿਲੈਕਸ਼ਨ ਕਮਿਸ਼ਨ (JSSC) ਦੀਆਂ ਭਰਤੀ ਪ੍ਰੀਖਿਆਵਾਂ 'ਚ ਬੇਨਿਯਮੀਆਂ ਖ਼ਿਲਾਫ਼ ਵਿਦਿਆਰਥੀਆਂ ਦੇ ਅੰਦੋਲਨ ਦਾ ਅੱਜ 17ਵਾਂ ਦਿਨ ਹੈ। ਵਿਦਿਆਰਥੀਆਂ ਤੇ ਸਰਕਾਰ ਦੇ ਵਫ਼ਦ ਵਿਚਕਾਰ ਐਤਵਾਰ ਨੂੰ ਤੀਜੇ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹਿਣ ਤੋਂ ਬਾਅਦ ਸੋਮਵਾਰ ਨੂੰ ਹਜ਼ਾਰਾਂ ਉਮੀਦਵਾਰ ਝਾਰਖੰਡ ਵਿਧਾਨ ਸਭਾ ਵੱਲ ਮਾਰਚ ਕਰਦੇ ਹੋਏ ਬੈਰੀਕੇਡ ਤੋੜ ਕੇ ਅੱਗੇ ਵਧੇ ਤੇ ਉਨ੍ਹਾਂ ਨੂੰ ਵਾਟਰ ਕੈਨਨ ਦਾ ਸਾਹਮਣਾ ਕਰਨਾ ਪਿਆ। ਵਿਧਾਨ ਸਭਾ ਵੱਲ ਵਧ ਰਹੇ ਵਿਦਿਆਰਥੀਆਂ 'ਤੇ ਪੁਲਿਸ ਨੇ ਅੱਥਰੂ ਗੈਸ ਦੀ ਵਰਤੋਂ ਕੀਤੀ ਗਈ ਜਿਸ ਤੋਂ ਬਾਅਦ ਵਿਦਿਆਰਥੀ ਮੁੜ ਇਕੱਠੇ ਹੋ ਗਏ ਤੇ ਪੁਲਿਸ ਦਾ ਵਿਰੋਧ ਕਰਦੇ ਹੋਏ ਵਿਧਾਨ ਸਭਾ ਕੰਪਲੈਕਸ 'ਚ ਦਾਖ਼ਲ ਹੋ ਗਏ। ਬਹੁਤ ਵੱਡੀ ਗਿਣਤੀ 'ਚ ਵਿਦਿਆਰਥੀਆਂ ਦੇ ਇਕੱਠੇ ਹੋਣ ਤੋਂ ਬਾਅਦ ਮੌਕੇ 'ਤੇ ਪੁਲਿਸ ਫੋਰਸ ਦੀ ਤਾਇਨਾਤੀ ਵਧਾ ਦਿੱਤੀ ਗਈ। ਵਿਧਾਨ ਸਭਾ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਸਾਰੇ ਜ਼ਿਲ੍ਹਿਆਂ ਦੀ ਪੁਲਿਸ ਨੂੰ ਰਾਂਚੀ ਪਹੁੰਚਣ ਦੇ ਨਿਰਦੇਸ਼ ਦਿੱਤੇ ਗਏ ਹਨ। ਵਿਧਾਨ ਸਭਾ ਦੇ ਗੇਟ ਨੰਬਰ 1 ਨੇੜੇ ਵਿਦਿਆਰਥੀ ਧਰਨੇ 'ਤੇ ਬੈਠ ਗਏ ਹਨ। ਇਸੇ ਗੇਟ ਤੋਂ ਮੁੱਖ ਮੰਤਰੀ, ਮੰਤਰੀਆਂ ਸਮੇਤ ਵਿਧਾਇਕ ਵਿਧਾਨ ਸਭਾ 'ਚ ਦਾਖ਼ਲ ਹੁੰਦੇ ਹਨ।
STORY | Protesting job aspirants face water cannons as they march to Jharkhand assembly
Thousands of job aspirants, protesting exam irregularities, faced water cannons as they marched to the Jharkhand assembly on Monday, breaching barricades one after the other.