ਨਵੀਂ ਦਿੱਲੀ : ਪੁਲਵਾਮਾ ਹਮਲੇ ਤੋਂ ਬਾਅਦ ਪਾਕਿਸਤਾਨ ਅੱਤਵਾਦੀਆਂ 'ਤੇ ਕਾਰਵਾਈ ਕਰਨ ਦੇ ਦਾਅਵੇ ਕਰ ਰਿਹਾ ਹੈ ਪਰ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਪਾਕਿਸਤਾਨ ਨੂੰ ਇਹ ਜਵਾਬ ਦੇਣਾ ਚਾਹੀਦਾ ਹੈ ਕਿ ਕਿਉਂ ਉਸ ਦੇ F-16 ਲੜਾਕੂ ਜਹਾਜ਼ ਨੂੰ ਸੁੱਟਿਆ ਗਿਆ? ਪਾਕਿ ਅੱਤਵਾਦੀਆਂ ਖ਼ਿਲਾਫ਼ ਕਾਰਵਾਈ ਨਹੀਂ ਕਰ ਰਿਹਾ ਹੈ, ਸਿਰਫ਼ ਝੂਠੇ ਦਾਅਵੇ ਕਰ ਰਿਹਾ ਹੈ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਪਾਕਿ ਵਿਦਸ਼ ਮੰਤਰਾਲੇ ਦੇ ਅਧਿਕਾਰੀ ਨੇ ਆਪਣੇ ਦੇਸ਼ ਵਿਚ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਟਿਕਾਣਿਆਂ ਦੀ ਗੱਲ ਨੂੰ ਹੀ ਨਕਾਰ ਦਿੱਤਾ ਹੈ। ਇਸ ਤੋਂ ਸਾਫ਼ ਪਤਾ ਚੱਲਦਾ ਹੈ ਕਿ ਪਾਕਿਸਤਾਨ ਅੱਤਵਾਦ ਖ਼ਿਲਾਫ਼ ਕਿਵੇਂ ਦਾ ਰੁਖ਼ ਰੱਖਦਾ ਹੈ। ਪਾਕਿਸਤਾਨ ਭਾਰਤ ਅਤੇ ਅੰਤਰਰਾਸ਼ਟਰੀ ਬਰਾਦਰੀ ਦੀਆਂ ਚਿੰਤਾਵਾਂ ਨੂੰ ਦੂਰਕ ਰਨ ਲਈ ਕੋਈ ਕੰਮ ਨਹੀਂ ਕਰ ਰਿਹਾ ਹੈ। ਪਾਕਿਸਤਾਨ ਅੱਤਵਾਦੀ ਸੰਗਠਨ ਜੈਸ਼ ਖ਼ਿਲਾਫ਼ ਐਕਸ਼ਨ ਨਹੀਂ ਲੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਾਕਿਸਤਾਨ ਜੇਕਰ ਦਾਅਵਾ ਕਰਦਾ ਹੈ ਕਿ ਉਸ ਕੋਲ ਭਾਰਤ ਦੇ ਦੂਸਰੇ ਫਾਈਟਰ ਪਲਾਨ ਨੂੰ ਡਿਗਾਉਣ ਦਾ ਵੀਡੀਓ ਹੈ ਤਾਂ ਉਹ ਇਸ ਨੂੰ ਦਿਖਾਉਂਦਾ ਕਿਉਂ ਨਹੀਂ? ਜੇਕਰ ਪਾਕਿਸਤਾਨ 'ਨਵੀਂ ਸੋਚ' ਨਾਲ 'ਨਵਾਂ ਪਾਕਿਸਤਾਨ' ਹੋਣ ਦਾ ਦਾਅਵਾ ਕਰਦਾ ਹੈ ਤਾਂ ਉਸ ਨੂੰ ਅੱਤਵਾਦੀ ਸੰਗਠਨਾਂ ਅਤੇ ਕ੍ਰਾਸ ਬਾਰਡਰ ਟੈਰਰਿਜ਼ਮ ਖ਼ਿਲਾਫ਼ ਵੀ ਨਵਾਂ ਐਕਸ਼ਨ ਵੀ ਸ਼ੋਅ ਕਰਨਾ ਚਾਹੀਦਾ ਹੈ। ਅਸੀਂ ਅੱਤਵਾਦ ਖ਼ਿਲਾਫ਼ ਲਗਾਤਾਰ ਮੁਹਿੰਮ ਛੇੜਾਂਗੇ, ਸਾਡੀ ਫ਼ੌਜ ਚੁਕੰਨੀ ਰਹੇਗੀ।

ਕਰਤਾਰਪੁਰ ਕੋਰੀਡੋਰ 'ਤੇ ਵੀ ਸੰਕਟ ਦੇ ਬੱਦਲ ਮੰਡਰਾਉਂਦੇ ਨਜ਼ਰ ਆ ਰਹੇ ਹਨ ਪਰ ਰਵੀਸ਼ ਕੁਮਾਰ ਨੇ ਕਿਹਾ ਕਿ ਅਸੀਂ ਇਹ ਸਪਸ਼ਟ ਕਰਨਾ ਚਾਹਾਂਗੇ ਕਿ ਕਰਤਾਰਪੁਰ ਕੋਰੀਡੋਰ ਬਾਰੇ ਗੱਲਬਾਤ ਕਰਨ ਦਾ ਮਤਲਬ ਦੁਵੱਲੇ ਸਬੰਧਾਂ ਨੂੰ ਮੁੜ ਸ਼ੁਰੂ ਕਰਨਾ ਨਹੀਂ ਹੈ। ਇਹ ਸਿੱਖ ਧਰਮ ਦੇ ਸਾਡੇ ਨਾਗਰਿਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੈ।

ਜ਼ਿਕਰਯੋਗ ਹੈ ਕਿ ਅੱਤਵਾਦ ਖ਼ਿਲਾਫ਼ ਐਕਸ਼ਨ ਨੂੰ ਲੈ ਕੇ ਭਾਰਤ ਅਤੇ ਕੌਮਾਂਤਰੀ ਭਾਈਚਾਰੇ ਵੱਲੋਂ ਜ਼ਬਰਦਸਤ ਦਬਾਅ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਦੀ ਪੈਂਤੜੇਬਾਜ਼ੀ ਜਾਰੀ ਹੈ। ਹੁਣ ਉਸ ਨੇ ਪੁਲਵਾਮਾ ਆਤਮਘਾਤੀ ਹਮਲੇ ਦੀ ਜ਼ਿੰਮੇਵਾਰੀ ਲੈਣ ਵਾਲੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਸਰਗਨਾ ਮਸੂਦ ਅਜ਼ਹਰ ਖ਼ਿਲਾਫ਼ ਕਾਰਵਾਈ ਦੇ ਸਵਾਲ 'ਤੇ ਭਾਰਤ ਤੋਂ ਸਬੂਤ ਮੰਗੇ ਹਨ। ਖਾਸ ਗੱਲ ਇਹ ਹੈ ਕਿ ਪੁਲਵਾਮਾ ਅੱਤਵਾਦੀ ਹਮਲੇ ਦੀ ਜ਼ਿੰਮੇਵਾਰੀ ਖ਼ੁਦ ਜੈਸ਼-ਏ-ਮੁਹੰਮਦ ਨੇ ਲਈ ਹੈ।

Posted By: Seema Anand