ਰਾਹੁਲ ਗਾਂਧੀ ਨੇ ਇਹ ਵੀ ਕਿਹਾ ਕਿ ਫਰਵਰੀ ਤੋਂ ਹੁਣ ਤੱਕ ਕੁੱਲ 1380 ਰੁਪਏ ਦਾ ਵਾਧਾ ਹੋਇਆ ਹੈ, ਜੋ ਕਿ ਲਗਭਗ 81 ਫੀਸਦੀ ਦਾ ਉਛਾਲ ਹੈ। ਰਾਹੁਲ ਗਾਂਧੀ ਨੇ ਲਿਖਿਆ ਕਿ ਮੈਂ ਪਹਿਲਾਂ ਹੀ ਕਿਹਾ ਸੀ ਕਿ ਚੋਣਾਂ ਤੋਂ ਬਾਅਦ ਮਹਿੰਗਾਈ ਵਧੇਗੀ। ਅੱਜ ਕਮਰਸ਼ੀਅਲ ਗੈਸ ਸਿਲੰਡਰ 993 ਰੁਪਏ ਮਹਿੰਗਾ ਹੋ ਗਿਆ ਹੈ।

ਡਿਜੀਟਲ ਡੈਸਕ, ਨਵੀਂ ਦਿੱਲੀ : ਅੱਜ ਯਾਨੀ 1 ਮਈ ਤੋਂ ਦੇਸ਼ ਭਰ ਵਿਚ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 'ਚ ਭਾਰੀ ਵਾਧਾ ਹੋਇਆ ਹੈ। ਸਰਕਾਰ ਨੇ ਅੱਜ ਤੋਂ ਕਮਰਸ਼ੀਅਲ LPG ਸਿਲੰਡਰ ਦੀ ਕੀਮਤ 'ਚ 993 ਰੁਪਏ ਦੇ ਵਾਧੇ ਦਾ ਐਲਾਨ ਕੀਤਾ ਹੈ। ਸਿਲੰਡਰ ਦੀਆਂ ਕੀਮਤਾਂ 'ਚ ਹੋਏ ਵਾਧੇ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ।
ਰਾਹੁਲ ਗਾਂਧੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਮੈਂ ਪਹਿਲਾਂ ਹੀ ਕਿਹਾ ਸੀ ਕਿ ਚੋਣਾਂ ਤੋਂ ਬਾਅਦ ਅਜਿਹਾ ਹੋਵੇਗਾ। ਉਨ੍ਹਾਂ ਇਸ ਨੂੰ ਮਹਿੰਗਾਈ ਦਾ ਵੱਡਾ ਸੰਕੇਤ ਦੱਸਿਆ ਤੇ ਛੋਟੇ ਕਾਰੋਬਾਰਾਂ ਤੇ ਆਮ ਜਨਤਾ 'ਤੇ ਇਸ ਦੇ ਅਸਰ ਨੂੰ ਲੈ ਕੇ ਚਿੰਤਾ ਜਤਾਈ।
ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (X) 'ਤੇ ਪੋਸਟ ਸਾਂਝੀ ਕਰਦੇ ਹੋਏ ਦੋਸ਼ ਲਗਾਇਆ ਕਿ ਚੋਣਾਂ ਤੋਂ ਬਾਅਦ ਘਰੇਲੂ ਮਹਿੰਗਾਈ ਦਾ ਦਬਾਅ ਵਧਣ ਦੀ ਉਮੀਦ ਸੀ ਤੇ ਉਨ੍ਹਾਂ ਨੇ ਕਮਰਸ਼ੀਅਲ LPG ਸਿਲੰਡਰਾਂ ਦੀਆਂ ਕੀਮਤਾਂ 'ਚ ਆਏ ਭਾਰੀ ਵਾਧੇ ਵੱਲ ਇਸ਼ਾਰਾ ਕੀਤਾ ਸੀ।
ਰਾਹੁਲ ਗਾਂਧੀ ਨੇ ਲਿਖਿਆ, "ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਇੱਕੋ ਦਿਨ 'ਚ 993 ਰੁਪਏ ਤਕ ਵਧ ਗਈ ਹੈ।" ਉਨ੍ਹਾਂ ਨੇ ਇਸ ਨੂੰ ਹੁਣ ਤਕ ਦਾ ਸਭ ਤੋਂ ਵੱਡਾ ਇੱਕ-ਦਿਨਾ ਵਾਧਾ ਦੱਸਿਆ।
ਰਾਹੁਲ ਗਾਂਧੀ ਨੇ ਇਹ ਵੀ ਕਿਹਾ ਕਿ ਫਰਵਰੀ ਤੋਂ ਹੁਣ ਤੱਕ ਕੁੱਲ 1380 ਰੁਪਏ ਦਾ ਵਾਧਾ ਹੋਇਆ ਹੈ, ਜੋ ਕਿ ਲਗਭਗ 81 ਫੀਸਦੀ ਦਾ ਉਛਾਲ ਹੈ। ਰਾਹੁਲ ਗਾਂਧੀ ਨੇ ਲਿਖਿਆ ਕਿ ਮੈਂ ਪਹਿਲਾਂ ਹੀ ਕਿਹਾ ਸੀ ਕਿ ਚੋਣਾਂ ਤੋਂ ਬਾਅਦ ਮਹਿੰਗਾਈ ਵਧੇਗੀ। ਅੱਜ ਕਮਰਸ਼ੀਅਲ ਗੈਸ ਸਿਲੰਡਰ 993 ਰੁਪਏ ਮਹਿੰਗਾ ਹੋ ਗਿਆ ਹੈ।
ਰਾਹੁਲ ਗਾਂਧੀ ਨੇ ਅੱਗੇ ਹੋਰ ਵਾਧੇ ਦੀ ਚੇਤਾਵਨੀ ਵੀ ਦਿੱਤੀ ਅਤੇ ਕਿਹਾ ਕਿ ਗੈਸ ਤੋਂ ਬਾਅਦ ਹੁਣ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੀ ਵਧ ਸਕਦੀਆਂ ਹਨ। ਉਨ੍ਹਾਂ ਕਿਹਾ ਕਿ LPG ਦੀਆਂ ਕੀਮਤਾਂ ਵਿੱਚ ਵਾਧੇ ਦਾ ਅਸਰ ਚਾਹ ਦੀਆਂ ਦੁਕਾਨਾਂ, ਢਾਬਿਆਂ, ਹੋਟਲਾਂ, ਬੇਕਰੀਆਂ ਅਤੇ ਮਿਠਾਈਆਂ ਦੀਆਂ ਦੁਕਾਨਾਂ ਵਰਗੇ ਛੋਟੇ ਕਾਰੋਬਾਰਾਂ 'ਤੇ ਪਵੇਗਾ ਅਤੇ ਨਾਲ ਹੀ ਘਰੇਲੂ ਖਰਚੇ ਵੀ ਪ੍ਰਭਾਵਿਤ ਹੋਣਗੇ।
ਮੰਗਲਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦੋਸ਼ ਲਗਾਇਆ ਸੀ ਕਿ ਮੋਦੀ ਸਰਕਾਰ ਜਲਦੀ ਹੀ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਧਾਏਗੀ, ਕਿਉਂਕਿ ਵੱਖ-ਵੱਖ ਰਾਜਾਂ ਵਿੱਚ ਚੋਣ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ।
ਰਾਹੁਲ ਗਾਂਧੀ ਨੇ ਕਿਹਾ ਕਿ ਲੋਕਾਂ ਨੂੰ ਵਧਦੀ ਮਹਿੰਗਾਈ ਦਾ ਸਾਹਮਣਾ ਕਰਨਾ ਪਵੇਗਾ। "ਚੋਣਾਂ ਦੀ ਰਾਹਤ ਖਤਮ, ਹੁਣ ਮਹਿੰਗਾਈ ਦੀ ਮਾਰ ਪੈਣ ਵਾਲੀ ਹੈ। ਸਾਵਧਾਨ ਹੋ ਜਾਓ- ਪੈਟਰੋਲ, ਡੀਜ਼ਲ, ਸਭ ਕੁਝ ਮਹਿੰਗਾ ਹੋ ਜਾਵੇਗਾ। ਜਦੋਂ ਤੇਲ ਸਸਤਾ ਸੀ, ਤਾਂ ਮੋਦੀ ਸਰਕਾਰ ਨੇ ਸਾਰਾ ਮੁਨਾਫਾ ਆਪਣੀ ਜੇਬ ਵਿੱਚ ਪਾ ਲਿਆ। ਹੁਣ ਜਦੋਂ ਇਹ ਮਹਿੰਗਾ ਹੋ ਗਿਆ ਹੈ, ਤਾਂ ਇਸ ਦਾ ਬੋਝ ਤੁਹਾਡੇ 'ਤੇ ਪਾ ਦਿੱਤਾ ਜਾਵੇਗਾ। ਇੱਕ ਅਜਿਹੀ ਸਰਕਾਰ ਜੋ ਸਸਤਾ ਹੋਣ 'ਤੇ ਲੁੱਟ ਮਚਾਉਂਦੀ ਹੈ ਅਤੇ ਮਹਿੰਗਾਈ ਦੀ ਮਾਰ ਜਨਤਾ ਨੂੰ ਝੱਲਣ ਲਈ ਛੱਡ ਦਿੰਦੀ ਹੈ।" (ਏਜੰਸੀ ਇਨਪੁਟਸ ਦੇ ਨਾਲ)