ਜੇਐੱਨਐੱਨ, ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪੀਡੀਪੀ ਆਗੂ ਮਹਿਬੂਬਾ ਮੁਫ਼ਤੀ ਨੂੰ ਰਿਹਾਅ ਕੀਤੇ ਜਾਣ ਦੀ ਮੰਗ ਕੀਤੀ ਹੈ। ਰਾਹੁਲ ਨੇ ਟਵੀਟ ਕਰ ਕਿਹਾ, 'ਲੋਕਤੰਤਰ ਨੂੰ ਜ਼ਿਆਦਾ ਨੁਕਸਾਨ ਉਸ ਸਮੇਂ ਪਹੁੰਚਿਆ ਹੈ ਜਦੋਂ ਭਾਰਤ ਸਰਕਾਰ ਗ਼ੈਰ ਕਾਨੂੰਨੀ ਤਰੀਕੇ ਨਾਲ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਹਿਰਾਸਤ 'ਚ ਲੈਂਦੀ ਹੈ। ਇਹ ਬੇਹੱਦ ਸਹੀ ਸਮੇਂ ਹੈ ਜਦੋਂ ਮਹਿਬੂਬਾ ਮੁਫ਼ਤੀ ਨੂੰ ਰਿਹਾਅ ਕਰ ਦਿੱਤਾ ਜਾਵੇ। ਰਾਹੁਲ ਗਾਂਧੀ ਨੇ ਇਹ ਮੰਗ ਅਜਿਹੇ ਸਮੇਂ 'ਚ ਕੀਤੀ ਹੈ ਜਦੋਂ ਮਹਿਬੂਬਾ ਮੁਫ਼ਤੀ ਦੀ ਹਿਰਾਸਤ ਨੂੰ ਤਿੰਨ ਮਹੀਨੇ ਲਈ ਵਧਾ ਦਿੱਤਾ ਗਿਆ ਹੈ।

ਇਸ ਤੋਂ ਪਹਿਲਾਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿੱਤ ਮੰਤਰੀ ਪੀ.ਚਿਦੰਬਰਮ ਵੀ ਅਜਿਹੀ ਮੰਗ ਕਰ ਚੁੱਕੇ ਹਨ। ਬੀਤੀ ਦਿਨੀਂ ਚਿਦੰਬਰਮ ਨੇ ਕਿਹਾ ਸੀ ਕਿ ਪੀਐੱਸਏ ਤਹਿਤ ਮਹਿਬੂਬਾ ਮੁਫ਼ਤੀ ਦੀ ਨਜ਼ਰਬੰਦੀ ਦਾ ਕਾਨੂੰਨ ਦਾ ਗਲਤ ਇਸਤੇਮਾਲ ਕੀਤਾ ਹੈ। ਇਹ ਨਾਗਰਿਕਾਂ ਦੇ ਸੰਵੈਧਾਨਿਕ ਅਧਿਕਾਰਾਂ 'ਤੇ ਹਮਲਾ ਹੈ। ਚਿਦੰਬਰਮ ਨੇ ਕਿਹਾ ਸੀ ਕਿ 61 ਸਾਲ ਦੇ ਸਾਬਕਾ ਮੁੱਖ ਮੰਤਰੀ 2400 ਘੰਟੇ ਸੁਰੱਖਿਆ ਗਾਰਡਾਂ ਦੀ ਨਜ਼ਰ 'ਚ ਰਹਿੰਦੀ ਹੈ। ਫਿਰ ਜਨਤਕ ਸੁਰੱਖਿਆ ਲਈ ਖ਼ਤਰਾ ਕਿਵੇਂ ਹੈ। ਦੱਸ ਦੇਈਏ ਕਿ ਪਿਛਲੇ ਸਾਲ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਹੀ ਪੀਡੀਪੀ ਪ੍ਰਧਾਨ ਮਹਿਬੂਬਾ ਮੁਫ਼ਤੀ ਹਿਰਾਸਤ 'ਚ ਹਨ।

Posted By: Amita Verma