- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
PM Narendra Modi ਨਾਲ ਆਹਮੋ-ਸਾਹਮਣੇ ਬਹਿਸ ਦੀ ਗੱਲ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਉਹ ਇਸ ਬਹਿਸ 'ਚ ਸਾਬਤ ਕਰ ਦੇਣਗੇ ਕਿ ਕੌਣ ਵਿਦੇਸ਼ੀ ਤਾਕਤਾਂ ਦੇ ਇਸ਼ਾਰੇ 'ਤੇ ਕੰਮ ਕਰ ਰਿਹਾ ਹੈ ਅਤੇ ਕੌਣ ਦੇਸ਼ ਵਿਰੋਧੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੀਆਂ ਕਈ ਅਹਿਮ ਜਾਣਕਾਰੀਆਂ ਉਨ੍ਹਾਂ ਦੇ ਫੋਨ 'ਚ ਮੌਜੂਦ ਹਨ। ਇਸੇ ਕਾਰਨ ਉਨ੍ਹਾਂ ਦਾ ਫੋਨ ਟੈਪ ਕੀਤਾ ਜਾ ਰਿਹਾ ਹੈ।

ਡਿਜੀਟਲ ਡੈਸਕ, ਨਵੀਂ ਦਿੱਲੀ : ਕਾਂਗਰਸ ਆਗੂ ਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ 'ਤੇ ਹਮਲਾ ਕਰਦਿਆਂ ਦੋਸ਼ ਲਾਇਆ ਹੈ ਕਿ ਉਨ੍ਹਾਂ ਦਾ ਫੋਨ ਟੈਪ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਲਾਏ ਗਏ ਸਾਰੇ ਦੋਸ਼ਾਂ ਦੇ ਸਬੂਤ ਉਨ੍ਹਾਂ ਦੇ ਫੋਨ 'ਚ ਮੌਜੂਦ ਹਨ। ਇਸੇ ਕਾਰਨ ਸਰਕਾਰ ਉਨ੍ਹਾਂ ਦਾ ਫੋਨ ਟੈਪ ਕਰਵਾ ਰਹੀ ਹੈ। ਪਿਛਲੇ ਕੁਝ ਸਮੇਂ ਤੋਂ ਰਾਹੁਲ ਗਾਂਧੀ ਕੇਂਦਰ ਦੀ ਭਾਜਪਾ ਸਰਕਾਰ 'ਤੇ ਲਗਾਤਾਰ ਹਮਲੇ ਕਰ ਰਹੇ ਹਨ। ਕਦੇ SIR (ਵੋਟਰ ਸੂਚੀਆਂ ਦੀ ਵਿਸ਼ੇਸ਼ ਜਾਂਚ) ਤਾਂ ਕਦੇ ਚੋਣਾਂ 'ਚ ਗੜਬੜੀ ਨੂੰ ਲੈ ਕੇ ਉਹ ਕੇਂਦਰ ਸਰਕਾਰ 'ਤੇ ਦੋਸ਼ ਲਗਾ ਰਹੇ ਹਨ।