ਅਹਿਮਦਾਬਾਦ, ਔਨਲਾਈਨ ਡੈਸਕ : ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਮੋਦੀ ਸਰਨੇਮ ਨੂੰ ਲੈ ਕੇ ਕੀਤੀ ਗਈ ਵਿਵਾਦਤ ਟਿੱਪਣੀ ਮਾਮਲੇ 'ਚ ਸੂਰਤ ਦੀ ਅਦਾਲਤ ਨੇ ਆਪਣਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਰਾਹੁਲ ਨੂੰ ਦੋਸ਼ੀ ਠਹਿਰਾਉਂਦਿਆਂ ਦੋ ਸਾਲ ਦੀ ਸਜ਼ਾ ਸੁਣਾਈ ਹੈ। ਹਾਲਾਂਕਿ ਇਸ ਮਾਮਲੇ 'ਚ ਉਨ੍ਹਾਂ ਨੂੰ ਜ਼ਮਾਨਤ ਵੀ ਮਿਲ ਚੁੱਕੀ ਹੈ। ਸੂਰਤ ਦੀ ਅਦਾਲਤ ਵਿੱਚ ਸੁਣਵਾਈ ਦੌਰਾਨ ਰਾਹੁਲ ਗਾਂਧੀ ਮੌਜੂਦ ਸਨ। ਦੱਸ ਦੇਈਏ ਕਿ ਇਸ ਮਾਮਲੇ 'ਚ ਰਾਹੁਲ ਖਿਲਾਫ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਅਦਾਲਤ ਨੇ ਰਾਹੁਲ ਗਾਂਧੀ ਨੂੰ ਆਈਪੀਸੀ ਦੀ ਧਾਰਾ 504 ਤਹਿਤ ਦੋਸ਼ੀ ਕਰਾਰ ਦਿੱਤਾ ਹੈ।
ਅਦਾਲਤ ਤੋਂ ਬਾਹਰ ਆਏ ਵਕੀਲ ਮੁਤਾਬਕ ਜੱਜ ਨੇ ਰਾਹੁਲ ਨੂੰ ਪੁੱਛਿਆ ਕਿ ਕੀ ਉਹ ਕੁਝ ਕਹਿਣਾ ਚਾਹੁੰਦੇ ਹਨ। ਇਸ 'ਤੇ ਰਾਹੁਲ ਨੇ ਕਿਹਾ ਕਿ ਉਹ ਭ੍ਰਿਸ਼ਟਾਚਾਰ ਖਿਲਾਫ ਆਵਾਜ਼ ਉਠਾਉਂਦੇ ਰਹਿੰਦੇ ਹਨ, ਉਨ੍ਹਾਂ ਨੇ ਜਾਣਬੁੱਝ ਕੇ ਕੁਝ ਨਹੀਂ ਕਿਹਾ। ਬਚਾਅ ਪੱਖ ਦੇ ਵਕੀਲ ਨੇ ਕਿਹਾ ਕਿ ਰਾਹੁਲ ਦੇ ਸ਼ਬਦਾਂ ਨਾਲ ਕਿਸੇ ਨੂੰ ਨੁਕਸਾਨ ਨਹੀਂ ਪਹੁੰਚਿਆ। ਇਸ ਦੇ ਨਾਲ ਹੀ ਇਸਤਗਾਸਾ ਪੱਖ ਦੇ ਵਕੀਲ ਨੇ ਕਿਹਾ ਕਿ ਰਾਹੁਲ ਗਾਂਧੀ ਸੰਸਦ ਮੈਂਬਰ ਹਨ। ਜੇਕਰ ਕਾਨੂੰਨ ਬਣਾਉਣ ਵਾਲੇ ਹੀ ਕਾਨੂੰਨ ਤੋੜਨਗੇ ਤਾਂ ਸਮਾਜ ਨੂੰ ਕੀ ਸੁਨੇਹਾ ਜਾਵੇਗਾ? ਇਸ ਲਈ ਉਨ੍ਹਾਂ ਨੂੰ ਵੱਧ ਤੋਂ ਵੱਧ ਸਜ਼ਾ ਮਿਲਣੀ ਚਾਹੀਦੀ ਹੈ।
VIDEO of Congress leader Rahul Gandhi reaching Surat District Court today morning. The court holds him guilty in the criminal defamation case filed against him over his alleged 'Modi surname' remark. pic.twitter.com/988hRs4Cec
— Press Trust of India (@PTI_News) March 23, 2023
ਕੀ ਹੈ ਮਾਮਲਾ ?
ਇਹ ਮਾਮਲਾ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਾ ਹੈ। ਇਲਜ਼ਾਮ ਹੈ ਕਿ ਕਰਨਾਟਕ ਦੇ ਕੋਲਾਰ 'ਚ ਇਕ ਰੈਲੀ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਸੀ, "ਕੈਸੇ ਸਭੀ ਚੋਰਾਂ ਕਾ ਸਰਨਾਮ ਮੋਦੀ ਹੈ?" ਉਨ੍ਹਾਂ ਦੇ ਬਿਆਨ ਤੋਂ ਬਾਅਦ ਭਾਜਪਾ ਵਿਧਾਇਕ ਅਤੇ ਗੁਜਰਾਤ ਦੇ ਸਾਬਕਾ ਮੰਤਰੀ ਪੂਰਨੇਸ਼ ਮੋਦੀ ਨੇ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤਕਰਤਾ ਨੇ ਦਾਅਵਾ ਕੀਤਾ ਕਿ ਰਾਹੁਲ ਗਾਂਧੀ ਨੇ ਇਸ ਟਿੱਪਣੀ ਨਾਲ ਪੂਰੇ ਮੋਦੀ ਭਾਈਚਾਰੇ ਨੂੰ ਬਦਨਾਮ ਕੀਤਾ ਹੈ।
Posted By: Seema Anand