ਸਰਕਾਰੀ ਸਕੂਲਾਂ ਲਈ ਨਵਾਂ ਫ਼ਰਮਾਨ: ਕੰਧਾਂ 'ਤੇ ਅਧਿਆਪਕਾਂ ਦੀਆਂ ਤਸਵੀਰਾਂ ਤੇ ਯੋਗਤਾ ਲਿਖਣੀ ਹੋਵੇਗੀ ਲਾਜ਼ਮੀ
ਹੁਕਮ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨਿਯਮਤ ਤੌਰ ’ਤੇ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨਾ ਪਵੇਗਾ। ਉਹ ਸਕੂਲਾਂ ਵਿਚ ਅਧਿਆਪਨ ਕਾਰਜ ਦੀ ਸਮੀਖਿਆ ਕਰਨ ਦੇ ਨਾਲ-ਨਾਲ ਪਾਣੀ, ਬਿਜਲੀ ਤੇ ਹੋਰ ਸਹੂਲਤਾਂ ਦੀ ਵੀ ਜਾਂਚ ਕਰਨਗੇ।
Publish Date: Sun, 15 Mar 2026 11:32 AM (IST)
Updated Date: Sun, 15 Mar 2026 11:33 AM (IST)
ਜਾਸ, ਜੈਪੁਰ : ਰਾਜਸਥਾਨ ਦੇ ਸਰਕਾਰੀ ਸਕੂਲਾਂ ਦੀਆਂ ਕੰਧਾਂ ’ਤੇ ਅਧਿਆਪਕਾਂ ਦੀਆਂ ਤਸਵੀਰਾਂ ਦੇ ਨਾਲ ਉਨ੍ਹਾਂ ਦੇ ਨਾਂ, ਅਹੁਦੇ, ਵਿੱਦਿਅਕ ਯੋਗਤਾ ਅਤੇ ਪੜ੍ਹਾਏ ਜਾਣ ਵਾਲੇ ਵਿਸ਼ਿਆਂ ਬਾਰੇ ਲਿਖਣਾ ਲਾਜ਼ਮੀ ਹੋਵੇਗਾ। ਇਸ ਸਬੰਧੀ ਮੁੱਢਲੀ ਸਿੱਖਿਆ ਦੇ ਡਾਇਰੈਕਟਰ ਸੀਤਾਰਾਮ ਜਾਟ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਹਨ।
ਜੇਕਰ ਕਿਸੇ ਸਕੂਲ ਵਿਚ ਇਨ੍ਹਾਂ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਤਾਂ ਉਸ ਸਕੂਲ ਦੇ ਪ੍ਰਿੰਸੀਪਲ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਇਸ ਮਹੀਨੇ ਦੇ ਅਖੀਰ ਤੱਕ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨੀ ਪਵੇਗੀ। ਹੁਕਮ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨਿਯਮਤ ਤੌਰ ’ਤੇ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨਾ ਪਵੇਗਾ। ਉਹ ਸਕੂਲਾਂ ਵਿਚ ਅਧਿਆਪਨ ਕਾਰਜ ਦੀ ਸਮੀਖਿਆ ਕਰਨ ਦੇ ਨਾਲ-ਨਾਲ ਪਾਣੀ, ਬਿਜਲੀ ਤੇ ਹੋਰ ਸਹੂਲਤਾਂ ਦੀ ਵੀ ਜਾਂਚ ਕਰਨਗੇ।