- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਦੈਪੁਰਵਾਟੀ ਦੇ ਐੱਸਐੱਚਓ ਰਾਮਪਾਲ ਨੇ ਦੱਸਿਆ ਕਿ ਸੜਕ ਨਿਰਮਾਣ ਦੌਰਾਨ ਬੱਜਰੀ ਮਿਲਾਉਣ ਦੇ ਕੰਮ ਵਿੱਚ ਵਰਤੀ ਜਾਣ ਵਾਲੀ ਇਕ ਮਸ਼ੀਨ ਉੱਪਰੋਂ ਲੰਘ ਰਹੀ ਹਾਈਟੈਂਸ਼ਨ ਬਿਜਲੀ ਦੀ ਤਾਰ ਦੇ ਸੰਪਰਕ ਵਿੱਚ ਆ ਗਈ। ਹਾਈਟੈਂਸ਼ਨ ਤਾਰ ਦੇ ਸੰਪਰਕ ਵਿੱਚ ਆਉਂਦਿਆਂ ਹੀ ਪੂਰੀ ਮਸ਼ੀਨ ਵਿੱਚ ਕਰੰਟ ਦੌੜ ਗਿਆ, ਜਿਸ ਦੀ ਲਪੇਟ ਵਿੱਚ ਉੱਥੇ ਕੰਮ ਕਰ ਰਹੇ ਮਜ਼ਦੂਰ ਆ ਗਏ।

ਡਿਜੀਟਲ ਡੈਸਕ, ਜੈਪੁਰ: ਰਾਜਸਥਾਨ ਦੇ ਝੁੰਝਨੂੰ ਜ਼ਿਲ੍ਹੇ ਤੋਂ ਇਕ ਬੇਹੱਦ ਦਰਦਨਾਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਉਦੈਪੁਰਵਾਟੀ ਤਹਿਸੀਲ ਦੇ ਛਾਪੋਲੀ ਪਿੰਡ ਵਿੱਚ ਸੋਮਵਾਰ ਨੂੰ ਸੜਕ ਨਿਰਮਾਣ ਦੇ ਕੰਮ ਦੌਰਾਨ ਕਰੰਟ ਲੱਗਣ ਨਾਲ ਅੱਠ ਮਜ਼ਦੂਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਪੰਜ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਝੁਲਸ ਗਏ।
ਉਦੈਪੁਰਵਾਟੀ ਦੇ ਐੱਸਐੱਚਓ ਰਾਮਪਾਲ ਨੇ ਦੱਸਿਆ ਕਿ ਸੜਕ ਨਿਰਮਾਣ ਦੌਰਾਨ ਬੱਜਰੀ ਮਿਲਾਉਣ ਦੇ ਕੰਮ ਵਿੱਚ ਵਰਤੀ ਜਾਣ ਵਾਲੀ ਇਕ ਮਸ਼ੀਨ ਉੱਪਰੋਂ ਲੰਘ ਰਹੀ ਹਾਈਟੈਂਸ਼ਨ ਬਿਜਲੀ ਦੀ ਤਾਰ ਦੇ ਸੰਪਰਕ ਵਿੱਚ ਆ ਗਈ। ਹਾਈਟੈਂਸ਼ਨ ਤਾਰ ਦੇ ਸੰਪਰਕ ਵਿੱਚ ਆਉਂਦਿਆਂ ਹੀ ਪੂਰੀ ਮਸ਼ੀਨ ਵਿੱਚ ਕਰੰਟ ਦੌੜ ਗਿਆ, ਜਿਸ ਦੀ ਲਪੇਟ ਵਿੱਚ ਉੱਥੇ ਕੰਮ ਕਰ ਰਹੇ ਮਜ਼ਦੂਰ ਆ ਗਏ।
ਹਾਦਸੇ ਤੋਂ ਬਾਅਦ ਇਲਾਕੇ ਵਿੱਚ ਹਫ਼ੜਾ-ਦਫ਼ੜੀ ਮਚ ਗਈ। ਗੁੱਸੇ ਵਿੱਚ ਆਏ ਪਿੰਡ ਵਾਸੀਆਂ ਨੇ ਮੌਕੇ ’ਤੇ ਧਰਨਾ ਸ਼ੁਰੂ ਕਰ ਦਿੱਤਾ। ਉੱਧਰ, ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਵਿਧਾਇਕ ਭਗਵਾਨਾਰਾਮ ਸੈਣੀ ਅਤੇ ਡੀਐੱਸਪੀ ਸੁਗਨ ਸਿੰਘ ਵੀ ਮੌਕੇ ’ਤੇ ਪਹੁੰਚ ਗਏ।
ਇਸ ਹਾਦਸੇ ’ਤੇ ਮੁੱਖ ਮੰਤਰੀ ਭਜਨਲਾਲ ਸ਼ਰਮਾ ਨੇ ਦੁੱਖ ਪ੍ਰਗਟ ਕਰਦਿਆਂ ਅਧਿਕਾਰੀਆਂ ਨੂੰ ਜ਼ਖ਼ਮੀਆਂ ਦੇ ਇਲਾਜ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਤੁਰੰਤ ਸਹਾਇਤਾ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।
ਮੁੱਖ ਮੰਤਰੀ ਭਜਨਲਾਲ ਨੇ ਪ੍ਰਗਟਾਇਆ ਦੁੱਖ
ਮੁੱਖ ਮੰਤਰੀ ਭਜਨਲਾਲ ਸ਼ਰਮਾ ਨੇ ਇਸ ਹਾਦਸੇ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਝੁੰਝਨੂੰ ਵਿੱਚ ਵਾਪਰੇ ਹਾਦਸੇ ਦੌਰਾਨ ਕਰੰਟ ਲੱਗਣ ਨਾਲ ਮਜ਼ਦੂਰਾਂ ਦੀ ਬੇਵਕਤੀ ਮੌਤ ਦੀ ਖ਼ਬਰ ਬੇਹੱਦ ਦੁਖਦਾਈ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਜ਼ਖ਼ਮੀਆਂ ਦਾ ਢੁੱਕਵਾਂ ਇਲਾਜ ਕਰਵਾਉਣ, ਪ੍ਰਭਾਵਿਤ ਪਰਿਵਾਰਾਂ ਨੂੰ ਤੁਰੰਤ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਅਤੇ ਘਟਨਾ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ, ਜ਼ਖ਼ਮੀਆਂ ਨੂੰ ਜਲਦੀ ਸਿਹਤਯਾਬ ਕਰੇ ਅਤੇ ਦੁਖੀ ਪਰਿਵਾਰਾਂ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖ਼ਸ਼ੇ।