- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੱਡੀ ਵਿੱਚ ਮਹਾਰਾਸ਼ਟਰ ਦੇ ਇੱਕੋ ਪਰਿਵਾਰ ਦੇ 15 ਲੋਕ ਸਵਾਰ ਸਨ। ਇਹ ਸਾਰੇ ਰਾਜਸਥਾਨ ਸਥਿਤ ਖਾਟੂ ਸ਼ਿਆਮ ਜੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਸਨ। ਮੁੱਢਲੀ ਰਿਪੋਰਟ ਅਨੁਸਾਰ, ਡਰਾਈਵਰ ਦੀ ਲਾਪਰਵਾਹੀ ਕਾਰਨ ਇਹ ਹਾਦਸਾ ਵਾਪਰਿਆ।

ਡਿਜੀਟਲ ਡੈਸਕ, ਜੈਪੁਰ : ਕੋਟਾ-ਉਦੈਪੁਰ ਨੈਸ਼ਨਲ ਹਾਈਵੇ ’ਤੇ ਸ਼ੁੱਕਰਵਾਰ ਤੇ ਸ਼ਨੀਵਾਰ ਦੀ ਦਰਮਿਆਨੀ ਰਾਤ ਕਰੀਬ 2 ਵਜੇ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਬੱਚਿਆਂ ਸਮੇਤ ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ ਹੋ ਗਈ, ਜਦਕਿ 6 ਹੋਰ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਹਾਦਸਾ ਸ਼ੰਭੂਪੁਰਾ ਪਿੰਡ ਨੇੜੇ ਵਾਪਰਿਆ, ਜਦੋਂ ਤੇਜ਼ ਰਫ਼ਤਾਰ ਕਰੂਜ਼ਰ ਗੱਡੀ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਜਾ ਟਕਰਾਈ।
ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਦੀ ਪਛਾਣ ਊਸ਼ਾ ਬਾਈ, ਸੁਸ਼ੀਲਾ, ਕੈਲਾਸ਼, ਸਾਨਵੀ, ਸੱਜਣ, ਅਨੀਤਾ, ਬਾਬੂਲਾਲ, ਜਾਹਨਵੀ ਅਤੇ ਮਾਧਵੀ ਵਜੋਂ ਹੋਈ ਹੈ। ਜ਼ਖ਼ਮੀ ਹੋਏ 6 ਲੋਕਾਂ ਨੂੰ ਐਂਬੂਲੈਂਸ ਰਾਹੀਂ ਨਿਊ ਮੈਡੀਕਲ ਕਾਲਜ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਖਾਟੂ ਸ਼ਿਆਮ ਜੀ ਦੇ ਦਰਸ਼ਨ ਕਰਕੇ ਪਰਤ ਰਹੇ ਸਨ ਸ਼ਰਧਾਲੂ
ਗੱਡੀ ਵਿੱਚ ਮਹਾਰਾਸ਼ਟਰ ਦੇ ਇੱਕੋ ਪਰਿਵਾਰ ਦੇ 15 ਲੋਕ ਸਵਾਰ ਸਨ। ਇਹ ਸਾਰੇ ਰਾਜਸਥਾਨ ਸਥਿਤ ਖਾਟੂ ਸ਼ਿਆਮ ਜੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਸਨ। ਮੁੱਢਲੀ ਰਿਪੋਰਟ ਅਨੁਸਾਰ, ਡਰਾਈਵਰ ਦੀ ਲਾਪਰਵਾਹੀ ਕਾਰਨ ਇਹ ਹਾਦਸਾ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਗੱਡੀ ਚਲਾਉਂਦੇ ਸਮੇਂ ਡਰਾਈਵਰ ਨੂੰ ਨੀਂਦ ਦੀ ਝਪਕੀ ਆ ਗਈ ਸੀ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਿਟੀ ਪੁਲਿਸ ਸੁਪਰਡੈਂਟ (ਐੱਸਪੀ) ਤੇਜਸਵਨੀ ਗੌਤਮ ਮੌਕੇ ’ਤੇ ਪਹੁੰਚ ਗਏ। ਪੁਲਿਸ ਅਤੇ ਬਚਾਅ ਟੀਮਾਂ ਨੇ ਗੱਡੀ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ।
ਪੀੜਤਾਂ ਦੀ ਦੇਖਭਾਲ ਲਈ ਹਸਪਤਾਲ ਵਿੱਚ ਮੈਡੀਕਲ ਟੀਮ ਵੀ ਤਾਇਨਾਤ ਕੀਤੀ ਗਈ ਹੈ। ਸਥਿਤੀ ਦਾ ਜਾਇਜ਼ਾ ਲੈਣ ਲਈ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ, ਜਿਨ੍ਹਾਂ ਵਿੱਚ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ (ਏਡੀਐੱਮ-ਸਿਟੀ) ਵੀ ਸ਼ਾਮਲ ਹਨ, ਹਾਦਸੇ ਵਾਲੀ ਥਾਂ ਅਤੇ ਹਸਪਤਾਲ ਪਹੁੰਚੇ।
ਸਮਾਚਾਰ ਏਜੰਸੀ ਏਐੱਨਆਈ ਦੇ ਇਨਪੁਟ ਨਾਲ)