ਜੇਐੱਨਐੱਨ, ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਸੰਕ੍ਰਮਣ ਦੀ ਦੂਜੀ ਲਹਿਰ ਤੇਜ਼ੀ ਨਾਲ ਫੈਲ ਰਹੀ ਹੈ। ਕੇਂਦਰ ਤੇ ਸੂਬਾ ਸਰਕਾਰ ਦੀ ਪਹਿਲ ਹੈ ਕਿ ਪਿਛਲੇ ਸਾਢੇ ਤਿੰਨ ਮਹੀਨਿਆਂ ਤੋਂ ਧਰਨੇ 'ਤੇ ਬੈਠੇ ਇਹ ਅੰਦੋਲਨਕਾਰੀ ਕੋਰੋਨਾ ਇਨਫੈਕਸ਼ਨ ਦਾ ਸ਼ਿਕਾਰ ਨਾ ਹੋ ਜਾਣ। ਜੇ ਉਹ ਇਨਫੈਕਟਿਡ ਹੁੰਦੇ ਹਨ ਤਾਂ ਦੂਜੇ ਲੋਕਾਂ 'ਚ ਵੀ ਇਨਫੈਕਸ਼ਨ ਤੇਜ਼ੀ ਨਾਲ ਫੈਲਣ ਦਾ ਖ਼ਤਰਾ ਬਣਿਆ ਰਹੇਗਾ। ਇਸਲਈ ਸਰਕਾਰ ਚਾਹੁੰਦੀ ਹੈ ਕਿ ਇਨ੍ਹਾਂ ਕਿਸਾਨਾਂ ਦਾ ਅੰਦੋਲਨ ਖ਼ਤਮ ਹੋ ਜਾਵੇ ਤੇ ਇਹ ਲੋਕ ਵਾਪਸ ਆਪਣੇ ਘਰਾਂ ਨੂੰ ਚੱਲੇ ਜਾਣ। ਜਿਸ ਤਰ੍ਹਾਂ ਨਾਲ ਦੇਸ਼ 'ਚ ਮਹਾਮਾਰੀ ਫੈਲ ਰਹੀ ਹੈ ਉਸ ਨਾਲ ਇਸ ਦੇ ਹੋਰ ਵੀ ਲੋਕਾਂ ਦੇ ਇਨਫੈਕਟਿਡ ਹੋਣ ਦਾ ਖ਼ਤਰਾ ਬਣਿਆ ਹੋਇਆ ਹੈ।

ਇਸਲਈ ਸਰਕਾਰ ਚਾਹੁੰਦੀ ਹੈ ਕਿ ਇਨ੍ਹਾਂ ਕਿਸਾਨਾਂ ਨੂੰ ਪਿਆਰ ਨਾਲ ਸਮਝਾ ਕੇ ਅੰਦੋਲਨ ਸਥਾਨ ਤੋਂ ਉਠਾਇਆ ਜਾਵੇ। ਇਸ ਬਾਰੇ 'ਚ ਜਦੋਂ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰਾ ਰਾਕੇਸ਼ ਟਿਕੈਤ ਨਾਲ ਗੱਲਬਾਤ ਹੋਈ ਤਾਂ ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਦਾ ਅੰਦੋਲਨ ਕੋਰੋਨਾ ਦੇ ਬਹਾਨੇ ਖ਼ਤਮ ਕਰਨਾ ਚਾਹੁੰਦੀ ਹੈ ਪਰ ਉਨ੍ਹਾਂ ਦੀ ਇਹ ਕੋਸ਼ਿਸ਼ ਬੇਕਾਰ ਹੋਵੇਗੀ।

ਕੋਰੋਨਾ ਵਾਇਰਸ ਦਾ ਸੰਕ੍ਰਮਣ ਰੋਕਣ ਲਈ ਸੂਬਿਆਂ 'ਚ ਧਾਰਾ 144 ਲੱਗਾ ਦਿੱਤੀ ਗਈ ਹੈ। ਲੋਕ ਇਕ ਥਾਂ 'ਤੇ ਇਕੱਠਾ ਨਾ ਹੋਣ ਜਿਸ ਕਾਰਨ ਕੋਰੋਨਾ ਇਨਫੈਕਸ਼ਨ ਨੂੰ ਫੈਲਣ ਤੋਂ ਰੋਕਿਆ ਜਾ ਸਕੇ ਪਰ ਦਿੱਲੀ ਦੀਆਂ ਸਰਹੱਦਾਂ 'ਤੇ ਖੇਤੀ ਕਾਨੂੰਨ ਨੂੰ ਲੈ ਕੇ ਧਰਨਾ ਦੇ ਕੇ ਪ੍ਰਦਰਸ਼ਨ ਜਾਰੀ ਹੈ। ਖੇਤੀ ਮੰਤਰੀ ਨਰਿੰਦਰ ਤੋਮਰ ਨਾਲ ਕਈ ਦੌਰ ਦੀ ਗੱਲਬਾਤ ਤੋਂ ਵੀ ਕਿਸਾਨਾਂ ਦੀ ਮੰਗ ਤੇ ਸਰਕਾਰ 'ਚ ਕੋਈ ਹੱਲ ਨਹੀਂ ਨਿਕਲ ਸਕਿਆ ਹੈ। ਕਿਸਾਨ ਆਪਣੀਆਂ ਮੰਗਾਂ 'ਤੇ ਅੜੇ ਹੋਏ ਹਨ ਜਦਕਿ ਸਰਕਾਰ ਬਣਾਏ ਗਏ ਕਾਨੂੰਨਾਂ ਨੂੰ ਉਨ੍ਹਾਂ ਦੇ ਹਿੱਤ ਦਾ ਮੰਨਦੀ ਹੈ।

Posted By: Amita Verma