ਜੇਐੱਨਐੱਨ, ਨਵੀਂ ਦਿੱਲੀ : ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਸ਼ਨਿਚਰਵਾਰ ਨੂੰ ਕਿਹਾ ਕਿ AGR ਦੀ ਬਕਾਇਆ ਰਾਸ਼ੀ ਨੂੰ ਲੈ ਕੇ ਸੁਪਰੀਮ ਕੋਰਟ ਦੇ ਹਾਲੀਆ ਆਦੇਸ਼ ਨਾਲ ਜੁੜਿਆ ਕੋਈ ਵੀ ਮੁੱਦਾ ਸਾਹਮਣੇ ਆਉਂਦਾ ਹੈ ਤਾਂ ਉਸ 'ਤੇ ਅੰਦਰੂਨੀ ਤੌਰ 'ਤੇ ਚਰਚਾ ਕੀਤੀ ਜਾਵੇਗੀ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ Bharti Airtel, Vodafone, Idea ਤੇ ਹੋਰ ਟੈਲੀਕਾਮ ਕੰਪਨੀਆਂ ਨੂੰ 1.47 ਲੱਖ ਕਰੋੜ ਰੁਪਏ ਦੀ ਬਕਾਇਆ ਰਕਮ ਦਾ ਭੁਗਤਾਨ ਨਾ ਕਰਨ 'ਤੇ ਉਲੰਘਣਾ ਦੀ ਕਾਰਵਾਈ ਸ਼ੁਰੂ ਕਰਨ ਦੀ ਚਿਤਾਵਨੀ ਦਿੱਤੀ ਸੀ। ਦਾਸ ਨੇ ਇਸ ਆਦੇਸ਼ ਨੂੰ ਲੈ ਕੇ ਕੋਈ ਖ਼ਾਸ ਗੱਲਬਾਤ ਨਹੀਂ ਕੀਤੀ।

ਇਸ ਆਦੇਸ਼ ਨਾਲ ਬੈਂਕਾਂ 'ਤੇ ਅਸਰ ਦੇਖਣ ਨੂੰ ਮਿਲ ਸਕਦਾ ਹੈ, ਜਿਨ੍ਹਾਂ ਨੇ ਵਿੱਤੀ ਦਬਾਅ ਦਾ ਸਾਹਮਣਾ ਕਰ ਰਹੀਆਂ ਟੈਲੀਕਾਮ ਕੰਪਨੀਆਂ ਨੂੰ ਕਰਜ਼ ਦਿੱਤਾ ਹੋਇਆ ਹੈ। ਇਸ ਬਾਰੇ ਪੁੱਛੇ ਜਾਣ 'ਤੇ ਦਾਸ ਨੇ ਕਿਹਾ ਕਿ ਜੇ ਕੋਈ ਮੁੱਦਾ ਸਾਹਮਣੇ ਆਉਂਦਾ ਹੈ ਤਾਂ ਉਸ 'ਤੇ ਅੰਦੂਰਨੀ ਤੌਰ 'ਤੇ ਵਿਚਾਰ ਕੀਤਾ ਜਾਵੇਗਾ।

State Bank of India ਦੇ ਚੇਅਰਮੈਨ ਰਜਨੀਸ਼ ਕੁਮਾਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਟੈਲੀਕਾਮ ਕੰਪਨੀਆਂ 'ਤੇ ਨਿਰਭਰ ਹੈ ਕਿ ਉਹ ਪੈਸੇ ਦੀ ਵਿਵਸਥਾ ਕਿੱਥੋਂ ਕਰਦੀ ਹੈ। ਉਨ੍ਹਾਂ AGR ਬਕਾਏ ਸਬੰਧੀ ਹਾਈ ਕੋਰਟ ਦੇ ਆਦੇਸ਼ ਤੋਂ ਕੁਝ ਦੇਰ ਬਾਅਦ ਹੀ ਇਹ ਗੱਲ ਕਹੀ।

Posted By: Amita Verma