RBSE ਦੀ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ, CM ਗਹਿਲੋਤ ਨੇ ਟਵੀਟ ਕਰ ਕੇ ਦਿੱਤੀ ਜਾਣਕਾਰੀ
ਸੂਬਾ ਮੁੱਖ ਮੰਤਰੀ ਨੇ ਟਵੀਟ ਕਰਦੇ ਹੋਇਆ ਲਿਖਿਆ ਹੈ ਸੂਬੇ 'ਚ ਕੋਰੋਨਾ ਸੰਕ੍ਰਮਣ ਦੀ ਦੂਜੀ ਲਹਿਰ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਇਕ ਮਹੱਤਵਪੂਰਨ ਫੈਸਲਾ ਲਿਆ ਹੈ। ਰਾਜਸਥਾਨ ਸੈਕੰਡਰੀ ਸਿੱਖਿਆ ਬੋਰਡ ਅਜਮੇਰ ਦੁਆਰਾ ਕਰਵਾਉਣ ਵਾਲੀਆਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ।
Publish Date: Wed, 14 Apr 2021 07:31 PM (IST)
Updated Date: Thu, 15 Apr 2021 07:08 AM (IST)
RBSE Class 10, 12 Final Exams: ਨਵੀਂ ਦਿੱਲੀ : ਰਾਜਸਥਾਨ 'ਚ 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਹੋ ਗਈਆਂ ਹਨ। ਸਰਕਾਰ ਨੇ ਸੂਬੇ 'ਚ ਲਗਾਤਾਰ ਵਧ ਰਹੇ ਕੋਰੋਨਾ ਕੇਸਾਂ ਕਾਰਨ ਇਹ ਫੈਸਲਾ ਲਿਆ ਹੈ। ਦੂਜੇ ਪਾਸੇ ਇਸ ਸਬੰਧ 'ਚ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ (Rajasthan Chief Minister Ashok Gehlot) ਨੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਇਸ ਬਾਰੇ ਟਵੀਟ ਵੀ ਕੀਤਾ ਹੈ।
ਸੂਬਾ ਮੁੱਖ ਮੰਤਰੀ ਨੇ ਟਵੀਟ ਕਰਦੇ ਹੋਇਆ ਲਿਖਿਆ ਹੈ ਸੂਬੇ 'ਚ ਕੋਰੋਨਾ ਸੰਕ੍ਰਮਣ ਦੀ ਦੂਜੀ ਲਹਿਰ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਇਕ ਮਹੱਤਵਪੂਰਨ ਫੈਸਲਾ ਲਿਆ ਹੈ। ਰਾਜਸਥਾਨ ਸੈਕੰਡਰੀ ਸਿੱਖਿਆ ਬੋਰਡ ਅਜਮੇਰ ਦੁਆਰਾ ਕਰਵਾਉਣ ਵਾਲੀਆਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਕਲਾਸ 8,9ਵੀ ਤੇ 11ਵੀਂ ਦੇ ਵਿਦਿਆਰਥੀਆਂ ਨੂੰ ਬਿਨਾਂ ਸਾਲਾਨਾ ਪ੍ਰੀਖਿਆ ਦੇ ਅਗਲੀ ਕਲਾਸ 'ਚ ਪ੍ਰਮੋਟ ਕਰ ਦਿੱਤਾ ਜਾਵੇਗਾ।