ਪਹਿਲਵਾਨ ਵਿਨੇਸ਼ ਫੋਗਾਟ ਨੂੰ ਰਾਹਤ, ਹਾਈ ਕੋਰਟ ਨੇ WFI ਨੂੰ ਦੋ ਹਫ਼ਤਿਆਂ 'ਚ ਕਾਰਨ ਦੱਸੋ ਨੋਟਿਸ ’ਤੇ ਫ਼ੈਸਲਾ ਲੈਣ ਦੇ ਦਿੱਤੇ ਨਿਰਦੇਸ਼
ਸੁਣਵਾਈ ਦੌਰਾਨ ਜਸਟਿਸ ਅਮਿਤ ਮਹਾਜਨ ਨੇ ਕਿਹਾ ਕਿ ਅਨੁਸ਼ਾਸਨੀ ਕਾਰਵਾਈ ਨੂੰ ਲੈ ਕੇ ਬਣੀ ਅਨਿਸ਼ਚਿਤਤਾ ਕਿਸੇ ਖਿਡਾਰੀ ਦੀ ਮਾਨਸਿਕ ਤਿਆਰੀ ’ਤੇ ਅਸਰ ਪਾ ਸਕਦੀ ਹੈ।
Publish Date: Fri, 30 Oct 2026 02:55 PM (IST)
Updated Date: Fri, 30 Oct 2026 02:55 PM (IST)
ਜਾਗਰਣ ਸੰਵਾਦਦਾਤਾ, ਨਵੀਂ ਦਿੱਲੀ। ਦਿੱਲੀ ਹਾਈ ਕੋਰਟ ਨੇ ਪਹਿਲਵਾਨ ਵਿਨੇਸ਼ ਫੋਗਾਟ ਨੂੰ ਰਾਹਤ ਦਿੰਦਿਆਂ ਭਾਰਤੀ ਕੁਸ਼ਤੀ ਮਹਾਸੰਘ (WFI) ਨੂੰ ‘ਕਾਰਨ ਦੱਸੋ ਨੋਟਿਸ’ ’ਤੇ ਦੋ ਹਫ਼ਤਿਆਂ ਦੇ ਅੰਦਰ ਫ਼ੈਸਲਾ ਲੈਣ ਦੇ ਨਿਰਦੇਸ਼ ਦਿੱਤੇ ਹਨ। ਜ਼ਿਕਰਯੋਗ ਹੈ ਕਿ WFI ਵੱਲੋਂ ਵਿਨੇਸ਼ ਫੋਗਾਟ ਨੂੰ ਪਹਿਲਾਂ ਹੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।
ਸੁਣਵਾਈ ਦੌਰਾਨ ਜਸਟਿਸ ਅਮਿਤ ਮਹਾਜਨ ਨੇ ਕਿਹਾ ਕਿ ਅਨੁਸ਼ਾਸਨੀ ਕਾਰਵਾਈ ਨੂੰ ਲੈ ਕੇ ਬਣੀ ਅਨਿਸ਼ਚਿਤਤਾ ਕਿਸੇ ਖਿਡਾਰੀ ਦੀ ਮਾਨਸਿਕ ਤਿਆਰੀ ’ਤੇ ਅਸਰ ਪਾ ਸਕਦੀ ਹੈ।
ਅਦਾਲਤ ਨੇ ਅੱਗੇ ਟਿੱਪਣੀ ਕਰਦਿਆਂ ਕਿਹਾ ਕਿ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਖਿਡਾਰੀ ਦਾ ਮਾਨਸਿਕ ਤੌਰ ’ਤੇ ਤੰਦਰੁਸਤ ਅਤੇ ਤਣਾਅ-ਮੁਕਤ ਹੋਣਾ ਜ਼ਰੂਰੀ ਹੈ, ਤਾਂ ਜੋ ਉਸ ਦੇ ਪ੍ਰਦਰਸ਼ਨ ’ਤੇ ਕੋਈ ਮਾੜਾ ਅਸਰ ਨਾ ਪਵੇ।