- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਏਐੱਨਆਈ ਮੁਤਾਬਕ, ਮੌਸਮ ਵਿਭਾਗ ਦਾ ਅੰਦਾਜ਼ਾ ਹੈ ਕਿ ਉੱਤਰ-ਪੱਛਮੀ ਭਾਰਤ ਵਿਚ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ, ਪੰਜਾਬ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ। ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਹਿੱਸਿਆਂ ਵਿਚ ਬਹੁਤ ਜ਼ਿਆਦਾ ਬਾਰਿਸ਼ ਹੋਣ ਕਾਰਨ ਅਚਾਨਕ ਹੜ੍ਹ ਅਤੇ ਜ਼ਮੀਨ ਖਿਸਕਣ ਦਾ ਖ਼ਤਰਾ ਵਧ ਸਕਦਾ ਹੈ।

ਜਾਗਰਣ ਨਿਊਜ਼ ਨੈਟਵਰਕ, ਨਵੀਂ ਦਿੱਲੀ : ਬਾਰਿਸ਼ ਦੀ ਉਮੀਦ ਲਾਈ ਬੈਠੇ ਲੋਕਾਂ ਲਈ ਰਾਹਤ ਦੀ ਖ਼ਬਰ ਹੈ। ਇਸ ਹਫ਼ਤੇ ਮੌਨਸੂਨ ਜ਼ੋਰਦਾਰ ਵਾਪਸੀ ਕਰਨ ਜਾ ਰਿਹਾ ਹੈ। ਬੰਗਾਲ ਦੀ ਖਾੜੀ ਵਿਚ ਬਣ ਰਿਹਾ ਘੱਟ ਦਬਾਅ ਦਾ ਨਵਾਂ ਸਿਸਟਮ ਮੌਨਸੂਨ ਟਰਫ ਨੂੰ ਵਾਪਸ ਆਪਣੀ ਜਗ੍ਹਾ 'ਤੇ ਲੈ ਆਵੇਗਾ, ਜਿਸ ਨਾਲ ਆਉਣ ਵਾਲੇ ਕੁਝ ਦਿਨਾਂ ਵਿਚ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਉੱਤਰਾਖੰਡ ਅਤੇ ਪੂਰਬੀ ਭਾਰਤ ਦੇ ਕਈ ਰਾਜਾਂ ਵਿਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਵੇਗੀ। ਦਿੱਲੀ ਵਿਚ ਵੀ ਸੋਮਵਾਰ ਤੋਂ ਬੁੱਧਵਾਰ ਦੇ ਦਰਮਿਆਨ ਹਨੇਰੀ-ਤੂਫ਼ਾਨ ਅਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ, ਜਿਸ ਨਾਲ ਦਿਨ ਦਾ ਤਾਪਮਾਨ 30 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। ਇਸਰੋ ਦੇ ਇਨਸੈੱਟ-3ਡੀ ਆਰ ਦੀਆਂ ਤਸਵੀਰਾਂ ਤੋਂ ਵੀ ਪਤਾ ਲੱਗਦਾ ਹੈ ਕਿ 19 ਜੁਲਾਈ ਨੂੰ ਦੇਸ਼ ਦਾ ਲਗਪਗ ਦੋ-ਤਿਹਾਈ ਹਿੱਸਾ ਬੱਦਲਾਂ ਨਾਲ ਢਕਿਆ ਹੋਇਆ ਸੀ।
ਸੈਟੇਲਾਈਟ ਤਸਵੀਰਾਂ ਵਿਚ ਦੇਸ਼ ਦੇ ਉੱਪਰ ਮੌਨਸੂਨ ਦੇ ਬੱਦਲਾਂ ਦੀ ਇਕ ਵੱਡੀ ਚਾਦਰ ਦਿਖਾਈ ਦੇ ਰਹੀ ਹੈ, ਜੋ ਜੰਮੂ-ਕਸ਼ਮੀਰ ਤੋਂ ਲੈ ਕੇ ਗੰਗਾ ਦੇ ਮੈਦਾਨੀ ਇਲਾਕਿਆਂ ਅਤੇ ਪੂਰਬ-ਉੱਤਰ ਤੱਕ ਫੈਲੀ ਹੋਈ ਹੈ। 19 ਜੁਲਾਈ ਨੂੰ ਲਈਆਂ ਗਈਆਂ ਤਸਵੀਰਾਂ ਦੇ ਵਿਸ਼ਲੇਸ਼ਣ ਤੋਂ ਪਤਾ ਲੱਗਦਾ ਹੈ ਕਿ ਭਾਰਤ ਦਾ ਲਗਪਗ 60 ਤੋਂ 70 ਫ਼ੀਸਦ ਹਿੱਸਾ ਬੱਦਲਾਂ ਨਾਲ ਢਕਿਆ ਹੋਇਆ ਹੈ। ਸਭ ਤੋਂ ਸੰਘਣੇ ਬੱਦਲ ਪੰਜਾਬ ਤੋਂ ਉੱਤਰ ਪ੍ਰਦੇਸ਼ ਅਤੇ ਬਿਹਾਰ ਹੋ ਕੇ ਬੰਗਾਲ ਅਤੇ ਪੂਰਬ ਉੱਤਰ ਦੇ ਉੱਪਰ ਤੱਕ ਹਨ। ਦੱਖਣੀ ਪ੍ਰਾਇਦੀਪ ਦੇ ਉੱਪਰ ਵੀ ਬੱਦਲਾਂ ਦੀ ਲੰਬੀ ਪੱਟੀ ਦਿਖਾਈ ਦੇ ਰਹੀ ਹੈ। ਪੱਛਮੀ ਰਾਜਸਥਾਨ ਅਤੇ ਤਾਮਿਲਨਾਡੂ ਦੇ ਕੁਝ ਹਿੱਸੇ ਤੁਲਨਾਤਮਕ ਤੌਰ 'ਤੇ ਸਾਫ਼ ਹਨ।
ਏਐੱਨਆਈ ਮੁਤਾਬਕ, ਮੌਸਮ ਵਿਭਾਗ ਦਾ ਅੰਦਾਜ਼ਾ ਹੈ ਕਿ ਉੱਤਰ-ਪੱਛਮੀ ਭਾਰਤ ਵਿਚ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ, ਪੰਜਾਬ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ। ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਹਿੱਸਿਆਂ ਵਿਚ ਬਹੁਤ ਜ਼ਿਆਦਾ ਬਾਰਿਸ਼ ਹੋਣ ਕਾਰਨ ਅਚਾਨਕ ਹੜ੍ਹ ਅਤੇ ਜ਼ਮੀਨ ਖਿਸਕਣ ਦਾ ਖ਼ਤਰਾ ਵਧ ਸਕਦਾ ਹੈ। ਮੱਧ ਭਾਰਤ ਵਿਚ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਵਿਦਰਭ ਵਿਚ ਵੱਡੇ ਪੱਧਰ 'ਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੂਰਬੀ ਭਾਰਤ ਵਿਚ ਵੀ ਸਰਗਰਮ ਮੌਨਸੂਨ ਦਾ ਅਸਰ ਜਾਰੀ ਰਹੇਗਾ। ਬੰਗਾਲ ਅਤੇ ਸਿੱਕਮ ਵਿਚ ਬਹੁਤ ਜ਼ਿਆਦਾ ਬਾਰਿਸ਼ ਦਾ ਅਨੁਮਾਨ ਹੈ, ਜਦਕਿ ਬਿਹਾਰ, ਓਡੀਸ਼ਾ ਅਤੇ ਝਾਰਖੰਡ ਵਿਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ। ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੱਛਮੀ ਭਾਰਤ ਵਿਚ ਕੋਂਕਣ ਅਤੇ ਗੋਆ ਵਿਚ ਵੱਡੇ ਪੱਧਰ 'ਤੇ ਬਾਰਿਸ਼ ਹੋਣ ਦੀ ਉਮੀਦ ਹੈ, ਜਦਕਿ ਗੁਜਰਾਤ ਅਤੇ ਮਹਾਰਾਸ਼ਟਰ ਦੇ ਕਈ ਹਿੱਸਿਆਂ ਵਿਚ ਛਿਟਪੁਟ ਬਾਰਿਸ਼ ਹੋ ਸਕਦੀ ਹੈ। ਦੱਖਣੀ ਭਾਰਤ ਵਿਚ ਕਰਨਾਟਕ, ਕੇਰਲ, ਤੇਲੰਗਾਨਾ, ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਵਿਚ ਵੱਡੇ ਪੱਧਰ 'ਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਨਾਲ ਹੀ ਕਈ ਇਲਾਕਿਆਂ ਵਿਚ ਹਨੇਰੀ-ਤੂਫ਼ਾਨ ਅਤੇ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।