- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਵੀਂ ਦਿੱਲੀ ’ਚ ਹੋਈ INDIA ਗਠਜੋੜ ਦੀ ਮੀਟਿੰਗ ’ਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ EVM ਦੀ ਥਾਂ ਬੈਲਟ ਪੇਪਰ ਰਾਹੀਂ ਵੋਟਿੰਗ ਕਰਵਾਉਣ ਦੀ ਮੰਗ ਰੱਖੀ।

ਡਿਜੀਟਲ ਡੈਸਕ, ਨਵੀਂ ਦਿੱਲੀ : ਭਾਰਤ ਦੇ ਵਿਰੋਧੀ ਸਿਆਸੀ ਦਲਾਂ ਦੇ ਗਠਜੋੜ INDIA ਦੀ ਮੀਟਿੰਗ ਬੁੱਧਵਾਰ, 30 ਸਤੰਬਰ ਨੂੰ ਨਵੀਂ ਦਿੱਲੀ ’ਚ ਹੋਈ। ਇਹ ਮੀਟਿੰਗ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਪ੍ਰਕਿਰਿਆ ’ਚ ਕਥਿਤ ਗੜਬੜੀਆਂ ਦੇ ਦੋਸ਼ਾਂ ਨੂੰ ਲੈ ਕੇ ਸਾਂਝੇ ਅੰਦੋਲਨ ਦੀ ਕਾਰਜਯੋਜਨਾ ਨੂੰ ਅੰਤਿਮ ਰੂਪ ਦੇਣ ਲਈ ਹੋਈ। ਮੀਟਿੰਗ ’ਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ EVM ਨੂੰ ਲੈ ਕੇ ਆਪਣਾ ਰੁਖ ਸਪੱਸ਼ਟ ਕਰਦਿਆਂ ਬੈਲਟ ਪੇਪਰ ਰਾਹੀਂ ਵੋਟਿੰਗ ਦੀ ਵਾਪਸੀ ਦੀ ਮੰਗ ਕੀਤੀ।
ਖੜਗੇ ਦੀਆਂ 5 ਮੰਗਾਂ
INDIA ਗਠਜੋੜ ਦੀ ਮੀਟਿੰਗ ’ਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਸੋਨੀਆ ਗਾਂਧੀ ਤੇ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਕਈ ਆਗੂ ਸ਼ਾਮਲ ਹੋਏ।
ਮੀਟਿੰਗ ’ਚ ਖੜਗੇ ਨੇ ਚੋਣ ਪ੍ਰਕਿਰਿਆ ਤੇ ਵੋਟਰ ਸੂਚੀ ਨਾਲ ਜੁੜੀਆਂ ਪੰਜ ਮੰਗਾਂ ਰੱਖੀਆਂ:
ਇਨ੍ਹਾਂ ਮੰਗਾਂ ’ਚ ਬੈਲਟ ਪੇਪਰ 'ਤੇ ਵਾਪਸੀ ਅਤੇ ਵੋਟਰ ਸੂਚੀ ਵਿੱਚ ਪਾਰਦਰਸ਼ਤਾ ਵਧਾਉਣ ਦੀ ਮੰਗ ਵੀ ਸ਼ਾਮਲ ਹੈ।
ਇਹ ਮੰਗਾਂ ਉਸ ਵੇਲੇ ਸਾਹਮਣੇ ਆਈਆਂ ਹਨ ਜਦੋਂ SIR ਪ੍ਰਕਿਰਿਆ ਨੂੰ ਲੈ ਕੇ ਚੋਣ ਕਮਿਸ਼ਨ ਦੀ ਕਾਰਵਾਈ 'ਤੇ ਸਿਆਸੀ ਵਿਵਾਦ ਚੱਲ ਰਿਹਾ ਹੈ। ਇੱਕ ਰਿਪੋਰਟ ’ਚ ਦਾਅਵਾ ਕੀਤਾ ਗਿਆ ਸੀ ਕਿ SIR ਨਾਲ ਜੁੜੇ ਫੈਸਲਿਆਂ ਤੇ ਹੁਕਮਾਂ ਨੂੰ ਲੈ ਕੇ ਚੋਣ ਕਮਿਸ਼ਨ ਦੇ ਦੋ ਮੈਂਬਰਾਂ ਨੇ 10 ਮਹੀਨਿਆਂ ਦੌਰਾਨ 14 ਵਾਰ ਇਤਰਾਜ਼ ਦਰਜ ਕਰਵਾਏ ਸਨ। ਚੋਣ ਕਮਿਸ਼ਨ ਨੇ ਇਸ ਮਾਮਲੇ ’ਤੇ ਕਿਹਾ ਹੈ ਕਿ SIR ਨਾਲ ਸਬੰਧਤ ਫੈਸਲੇ ਤਿੰਨਾਂ ਚੋਣ ਕਮਿਸ਼ਨਰਾਂ ਦੀ ਸਹਿਮਤੀ ਨਾਲ ਲਏ ਗਏ ਸਨ।
EVM ਨੂੰ ਲੈ ਕੇ ਖੜਗੇ ਨੇ ਚੁੱਕੇ ਸਵਾਲ
ਮੱਲਿਕਾਰਜੁਨ ਖੜਗੇ ਨੇ ਕਿਹਾ ਕਿ ਦੇਸ਼ ਭਰ ’ਚ ਨਾਗਰਿਕ ਤੇ ਸਿਆਸੀ ਦਲ ਚੋਣ ਕਮਿਸ਼ਨ ਦੇ ਕੰਮਕਾਜ ਨੂੰ ਲੈ ਕੇ ਚਿੰਤਾਵਾਂ ਜ਼ਾਹਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਲੰਬੇ ਸਮੇਂ ਤੋਂ EVM ਬਾਰੇ ਸਵਾਲ ਉਠਾਉਂਦੀ ਆ ਰਹੀ ਹੈ ਤੇ ਵੋਟਰ ਸੂਚੀ ’ਚ ਕਥਿਤ ਹੇਰਾਫੇਰੀ ਤੇ ਬਿਨਾਂ ਵਜ੍ਹਾ ਕੀਤੀਆਂ ਤਬਦੀਲੀਆਂ 'ਤੇ ਵੀ ਸਵਾਲ ਕੀਤੇ ਗਏ ਹਨ।
ਖੜਗੇ ਨੇ ਅੱਗੇ ਕਿਹਾ ਕਿ ਰਾਹੁਲ ਗਾਂਧੀ ਨੇ ਮਹਾਦੇਵਪੁਰਾ, ਆਲੰਦ, ਹਰਿਆਣਾ ਤੇ ਮਹਾਰਾਸ਼ਟਰ ਨਾਲ ਸਬੰਧਤ ਮਾਮਲਿਆਂ ’ਚ ਸਬੂਤਾਂ ਦੇ ਆਧਾਰ ’ਤੇ ਦਾਅਵੇ ਕੀਤੇ ਸਨ। ਉਨ੍ਹਾਂ ਮੁਤਾਬਕ INDIA ਗਠਜੋੜ ਦੀਆਂ ਪਾਰਟੀਆਂ ਨੇ ਵੀ ਇਨ੍ਹਾਂ ਮਾਮਲਿਆਂ ’ਤੇ ਸਵਾਲ ਚੁੱਕੇ ਤੇ ਇਤਰਾਜ਼ ਦਰਜ ਕਰਵਾਏ।
ਕਾਂਗਰਸ ਪ੍ਰਧਾਨ ਨੇ EVM ਬਾਰੇ ਕਿਹਾ ਕਿ ਚੋਣ ਪ੍ਰਣਾਲੀ ’ਚ ਭਰੋਸਾ ਤੇ ਵਿਸ਼ਵਾਸ ਬਹਾਲ ਕਰਨ ਲਈ ਬੈਲਟ ਪੇਪਰ ਵਾਲੀ ਵੋਟਿੰਗ ਪ੍ਰਣਾਲੀ ਵੱਲ ਵਾਪਸ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ’ਚ ਸੰਸਥਾਵਾਂ ਨੂੰ ਪਾਰਦਰਸ਼ਤਾ ਰਾਹੀਂ ਲੋਕਾਂ ਦਾ ਭਰੋਸਾ ਜਿੱਤਣਾ ਚਾਹੀਦਾ ਹੈ।