ਏਜੰਸੀ, ਨਵੀਂ ਦਿੱਲੀ : ਦੇਸ਼ ਅੱਜ 71ਵੇਂ ਗਣਤੰਤਰ ਦਿਵਸ ਦੇ ਜਸ਼ਨ ਮਨਾ ਰਿਹਾ ਹੈ। ਇਸ ਦੌਰਾਨ ਰਾਜਪਥ 'ਤੇ ਭਾਰਤ ਦੀ ਵਧਦੀ ਫੌਜੀ ਤਾਕਤ ਦਾ ਅਦਭੁੱਤ ਪ੍ਰਦਰਸ਼ਨ ਹੋਵੇਗਾ। ਗਣਤੰਤਰ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ।

ਪ੍ਰਧਾਨਮੰਤਰੀ ਮੋਦੀ ਨੇ ਇਸ ਮੌਕੇ ਟਵੀਟ ਕਰ ਲਿਖਿਆ,' ਸਾਰੇ ਦੇਸ਼ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਬਹੁਤ ਬਹੁਤ ਮੁਬਾਰਕਾਂ। ' ਮੋਦੀ ਨੇ ਅੰਗਰੇਜ਼ੀ ਦੇ ਨਾਲ ਨਾਲ ਇਹ ਟਵੀਟ ਹਿੰਦੀ ਭਾਸ਼ਾ ਵਿਚ ਵੀ ਕੀਤਾ।

-republic-day-2020-pm-narendra-modi-wishes-the-country-on-republic-day


ਮੋਦੀ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਟਵੀਟ ਕੀਤਾ ਅਤੇ ਸਭ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ।


ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਗਣਤੰਤਰ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਵੀ ਟਵੀਟ ਕੀਤਾ,'ਸਾਰੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਸ਼ੁੱਭ ਕਾਮਨਾਵਾਂ।'

Posted By: Tejinder Thind