ਜੇਐੱਨਐੱਨ, ਹਰਿਦੁਆਰ : ਵਿਸ਼ਵ ਹਿੰਦੂ ਪ੍ਰੀਸ਼ਦ ਨਾਲ ਜੁੜੀ ਸਾਧਵੀ ਪ੍ਰਾਚੀ ਨੇ ਖ਼ੁਦ ਦੀ ਜਾਨ 'ਤੇ ਖ਼ਤਰਾ ਦੱਸਦੇ ਹੋਏ ਸੁਰੱਖਿਆ ਦੀ ਮੰਗ ਕੀਤੀ ਹੈ। ਉਨ੍ਹਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਸਬੰਧੀ ਪੱਤਰ ਵੀ ਭੇਜਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਿਜਨੌਰ (ਉੱਤਰ ਪ੍ਰਦੇਸ਼) ਦੇ ਮੌਲਾਨਾ ਅਨਵਾਰੂਲ ਹੱਕ ਨੇ ਕਮਲੇਸ਼ ਤਿਵਾੜੀ ਦੇ ਨਾਲ-ਨਾਲ ਉਨ੍ਹਾਂ ਨੂੰ ਮਾਰਨ ਵਾਲੇ ਨੂੰ 51 ਲੱਖ ਰੁਪਏ ਦੇਣ ਦੀ ਗੱਲ ਕਹੀ ਸੀ।

ਐਤਵਾਰ ਨੂੰ ਹਰਿਦੁਆਰ ਵਿਚ ਮੀਡੀਆ ਨਾਲ ਗੱਲਬਾਤ ਵਿਚ ਸਾਧਵੀ ਪ੍ਰਾਚੀ ਨੇ ਕਮਲੇਸ਼ ਤਿਵਾੜੀ ਦੇ ਹੱਤਿਆਰਿਆਂ ਨੂੰ ਸਖ਼ਤ ਸਜ਼ਾ ਦਿਵਾਉਣ ਦੀ ਮੰਗ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ 10 ਸਾਲਾਂ ਤੋਂ ਜਾਨੋਂ ਮਾਰਨ ਦੀ ਧਮਕੀ ਮਿਲ ਰਹੀ ਹੈ। ਸਾਧਵੀ ਨੇ ਕਿਹਾ ਕਿ ਇਸ ਦੇ ਬਾਵਜੂਦ ਪੁਲਿਸ ਨੇ ਉਨ੍ਹਾਂ ਦੀ ਸੁਰੱਖਿਆਤ ਨੂੰ ਗੰਭੀਰਤਾ ਨਾਲ ਨਹੀਂ ਲਿਆ।

ਉਨ੍ਹਾਂ ਕਿਹਾ ਕਿ ਕਮਲੇਸ਼ ਤਿਵਾੜੀ ਦੀ ਹੱਤਿਆ ਤੋਂ ਬਾਅਦ ਇਹ ਸਾਫ਼ ਹੈ ਕਿ ਉਨ੍ਹਾਂ ਦੀ ਵੀ ਹੱਤਿਆ ਹੋ ਸਕਦੀ ਹੈ। ਸਾਧਵਨੀ ਨੇ ਕਿਹਾ ਕਿ ਫ਼ਤਵੇ ਜਾਰੀ ਕਰਨ ਵਾਲੇ ਮੌਲਾਨਿਆਂ 'ਤੇ ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਕਾਂਗਰਸ ਨੂੰ ਲੰਮੇ ਹੱਥੀਂ ਲੈਂਦੇ ਹੋਏ ਉਨ੍ਹਾਂ ਕਿਹਾ ਕਿ ਇਸ ਪਾਰਟੀ ਦੇ ਨੇਤਾ ਵੀ ਪਾਕਿਸਤਾਨ ਦੀ ਭਾਸ਼ਾ ਬੋਲਦੇ ਹਨ। ਉਨ੍ਹਾਂ ਉੱਤਰ ਪ੍ਰਦੇਸ਼ ਵਿਚ ਯੋਗੀ ਸਰਕਾਰ ਦੀ ਸ਼ਲਾਘਾ ਵੀ ਕੀਤੀ।