ਨਵੀਂ ਦਿੱਲੀ, ਏਐਨਆਈ : ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਦੇ ਪਰਿਵਾਰ ਲਈ ਰਾਹਤ ਦੀ ਖ਼ਬਰ ਹੈ। ਦਰਅਸਲ ਸਤੇਂਦਰ ਜੈਨ ਦੀ ਪਤਨੀ ਪੂਨਮ ਜੈਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਅਦਾਲਤ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ। ਅਦਾਲਤ ਨੇ ਪੂਨਮ ਜੈਨ ਨੂੰ ਅੰਤਰਿਮ ਜ਼ਮਾਨਤ ਦਿੰਦਿਆਂ ਕਿਹਾ ਕਿ ਉਸ ਨੂੰ ਜਾਂਚ ਦੌਰਾਨ ਗ੍ਰਿਫ਼ਤਾਰ ਨਹੀਂ ਕੀਤਾ ਗਿਆ।

ਦਰਅਸਲ, ਸਤੇਂਦਰ ਜੈਨ ਦੇ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕਰ ਰਹੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੂਨਮ ਜੈਨ ਨੂੰ ਵੀ ਪਾਰਟੀ ਬਣਾਇਆ ਸੀ। ਈਡੀ ਦੀ ਟੀਮ ਨੇ ਪੂਨਮ ਜੈਨ ਤੋਂ ਵੀ ਪੁੱਛਗਿੱਛ ਕੀਤੀ ਹੈ। ਉਸ 'ਤੇ ਗ੍ਰਿਫ਼ਤਾਰੀ ਦੀ ਤਲਵਾਰ ਲੰਬੇ ਸਮੇਂ ਤੋਂ ਲਟਕ ਰਹੀ ਸੀ।

ਸਤੇਂਦਰ ਜੈਨ ਨੇ ਆਪਣੀ ਪਤਨੀ ਨੂੰ ਗ੍ਰਿਫ਼ਤਾਰੀ ਤੋਂ ਬਚਾਉਣ ਲਈ ਦਿੱਲੀ ਦੀ ਇੱਕ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਫਿਲਹਾਲ ਅਦਾਲਤ ਨੇ ਸਤੇਂਦਰ ਜੈਨ ਦੀ ਪਤਨੀ ਪੂਨਮ ਜੈਨ ਨੂੰ ਇੱਕ ਲੱਖ ਦੇ ਨਿੱਜੀ ਮੁਚੱਲਕੇ 'ਤੇ ਅੰਤ੍ਰਿਮ ਜ਼ਮਾਨਤ ਦੇ ਕੇ ਵੱਡੀ ਰਾਹਤ ਦਿੱਤੀ ਹੈ। ਈਡੀ ਅਧਿਕਾਰੀਆਂ ਮੁਤਾਬਕ ਪੂਨਮ ਜੈਨ ਨੂੰ ਇਸ ਮਾਮਲੇ 'ਚ ਛਾਪੇਮਾਰੀ ਦੌਰਾਨ ਜ਼ਬਤ ਕੀਤੇ ਗਏ ਸਾਜ਼ੋ-ਸਾਮਾਨ ਤੋਂ ਜਾਣਕਾਰੀ ਹਾਸਲ ਕਰਦੇ ਹੋਏ ਈਡੀ ਹੈੱਡਕੁਆਰਟਰ 'ਚ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ।

ਇਹ ਹੈ ਸਾਰਾ ਮਾਮਲਾ

ਸਾਲ 2017 ਵਿੱਚ, ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸਤੇਂਦਰ ਜੈਨ, ਉਨ੍ਹਾਂ ਦੀ ਪਤਨੀ ਪੂਨਮ ਜੈਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਜੀਤ ਪ੍ਰਸਾਦ ਜੈਨ, ਸੁਨੀਲ ਕੁਮਾਰ ਜੈਨ ਅਤੇ ਵੈਭਵ ਜੈਨ ਵਿਰੁੱਧ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੇ ਤਹਿਤ ਕੇਸ ਦਰਜ ਕੀਤਾ ਸੀ।

ਈਡੀ ਨੇ ਦੋਸ਼ ਲਾਇਆ ਸੀ ਕਿ 2015 ਅਤੇ 2016 ਦੌਰਾਨ ਜਦੋਂ ਸਤੇਂਦਰ ਕੁਮਾਰ ਜੈਨ ਲੋਕ ਸੇਵਕ ਸਨ, ਕੋਲਕਾਤਾ ਸਥਿਤ ਐਂਟਰੀ ਆਪਰੇਟਰਾਂ ਨੂੰ ਹਵਾਲਾ ਰੂਟ ਰਾਹੀਂ ਭੇਜਣ ਦੇ ਬਦਲੇ ਸ਼ੈੱਲ ਕੰਪਨੀਆਂ ਤੋਂ 4.81 ਕਰੋੜ ਰੁਪਏ ਦੀਆਂ ਐਂਟਰੀਆਂ ਉਸ ਦੀ ਮਾਲਕੀ ਵਾਲੀਆਂ ਅਤੇ ਨਿਯੰਤਰਿਤ ਕੰਪਨੀਆਂ ਨੂੰ ਮਿਲੀਆਂ। ਈਡੀ ਨੇ ਕਿਹਾ ਸੀ, "ਪੈਸੇ ਦੀ ਵਰਤੋਂ ਜ਼ਮੀਨ ਦੀ ਸਿੱਧੀ ਖਰੀਦ ਲਈ ਜਾਂ ਦਿੱਲੀ ਅਤੇ ਇਸ ਦੇ ਆਲੇ-ਦੁਆਲੇ ਖੇਤੀਬਾੜੀ ਜ਼ਮੀਨ ਖਰੀਦਣ ਲਈ ਲਏ ਗਏ ਕਰਜ਼ੇ ਦੀ ਅਦਾਇਗੀ ਕਰਨ ਲਈ ਕੀਤੀ ਗਈ ਸੀ।

Posted By: Jagjit Singh