ਜਬਰ-ਜਨਾਹ ਮਾਮਲੇ 'ਚ ਕੈਨੇਡੀਅਨ ਨਾਗਰਿਕ ਨੂੰ ਸੁਪਰੀਮ ਕੋਰਟ ਤੋਂ ਰਾਹਤ; ਮਿਲੀ ਪੇਸ਼ਗੀ ਜ਼ਮਾਨਤ
ਸੁਪਰੀਮ ਕੋਰਟ ਨੇ ਜਬਰ-ਜਨਾਹ ਮਾਮਲੇ ’ਚ ਇਕ ਕੈਨੇਡੀਅਨ ਨਾਗਰਿਕ ਨੂੰ ਪੇਸ਼ਗੀ ਜ਼ਮਾਨਤ ਦੇ ਦਿੱਤੀ ਹੈ। ਕੋਰਟ ਨੇ ਕਿਹਾ ਕਿ ਅਪੁਸ਼ਟ ਦੋਸ਼ਾਂ ਦੇ ਆਧਾਰ ’ਤੇ ਇਹ ਨਹੀਂ ਮੰਨਿਆ ਜਾ ਸਕਦਾ ਕਿ ਉਸ ਨੂੰ ਨੈਤਿਕ ਰੂਪ ਨਾਲ ਦੋਸ਼ੀ ਠਹਿਰਾਇਆ ਜਾਵੇ। ਜਸਟਿਸ ਅਰਵਿੰਦ ਕੁਮਾਰ ਤੇ ਜਸਟਿਸ ਪੀਬੀ ਵਰਾਲੇ ਦੇ ਬੈਂਚ ਨੇ ਕੈਨੇਡੀਅਨ ਨਾਗਰਿਕ ਮਨਪ੍ਰੀਤ ਸਿੰਘ ਗਿੱਲ ਨੂੰ ਰਾਹਤ ਪ੍ਰਦਾਨ ਕੀਤੀ ਹੈ।
Publish Date: Tue, 12 May 2026 10:42 AM (IST)
Updated Date: Tue, 12 May 2026 10:43 AM (IST)
ਨਵੀਂ ਦਿੱਲੀ (ਪੀਟੀਆਈ) : ਸੁਪਰੀਮ ਕੋਰਟ ਨੇ ਜਬਰ-ਜਨਾਹ ਮਾਮਲੇ ’ਚ ਇਕ ਕੈਨੇਡੀਅਨ ਨਾਗਰਿਕ ਨੂੰ ਪੇਸ਼ਗੀ ਜ਼ਮਾਨਤ ਦੇ ਦਿੱਤੀ ਹੈ। ਕੋਰਟ ਨੇ ਕਿਹਾ ਕਿ ਅਪੁਸ਼ਟ ਦੋਸ਼ਾਂ ਦੇ ਆਧਾਰ ’ਤੇ ਇਹ ਨਹੀਂ ਮੰਨਿਆ ਜਾ ਸਕਦਾ ਕਿ ਉਸ ਨੂੰ ਨੈਤਿਕ ਰੂਪ ਨਾਲ ਦੋਸ਼ੀ ਠਹਿਰਾਇਆ ਜਾਵੇ। ਜਸਟਿਸ ਅਰਵਿੰਦ ਕੁਮਾਰ ਤੇ ਜਸਟਿਸ ਪੀਬੀ ਵਰਾਲੇ ਦੇ ਬੈਂਚ ਨੇ ਕੈਨੇਡੀਅਨ ਨਾਗਰਿਕ ਮਨਪ੍ਰੀਤ ਸਿੰਘ ਗਿੱਲ ਨੂੰ ਰਾਹਤ ਪ੍ਰਦਾਨ ਕੀਤੀ ਹੈ।
ਇਕ ਮਹਿਲਾ ਦੀ ਸ਼ਿਕਾਇਤ ’ਤੇ ਪੰਜਾਬ ਪੁਲਿਸ ਨੇ ਗਿੱਲ ਖ਼ਿਲਾਫ਼ ਜਬਰ-ਜਨਾਹ ਦਾ ਮਾਮਲਾ ਦਰਜ ਕੀਤਾ ਸੀ। ਪੁਲਿਸ ਨੇ 11 ਨਵੰਬਰ, 2025 ਨੂੰ ਮਹਿਲਾ ਦੀ ਸ਼ਿਕਾਇਤ ’ਤੇ ਇਹ ਮਾਮਲਾ ਦਰਜ ਕੀਤਾ ਸੀ। ਮਹਿਲਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਨੇ ਆਪਣੀ ਵਿਆਹੁਤਾ ਸਥਿਤੀ ਦੇ ਬਾਰੇ ਗ਼ਲਤ ਜਾਣਕਾਰੀ ਦਿੱਤੀ ਤੇ ਉਸ ਦੇ ਨਾਲ ਸਬੰਧ ਬਣਾਏ ਸਨ। ਗਿੱਲ ਨੇ ਉਸ ਨੂੰ ਨੌਂ-ਦਸ ਨਵੰਬਰ, 2025 ਦੀ ਰਾਤ ਸ਼ਰਾਬ ਪਿਲਾ ਕੇ ਤੇ ਡਰਾ-ਧਮਕਾ ਕੇ ਉਸ ਨਾਲ ਜਿਨਸੀ ਸਬੰਧ ਬਣਾਏ ਸਨ।