ਨਵੀਂ ਦਿੱਲੀ, ਏਐੱਨਆਈ : ਦੇਸ਼ ’ਚ ਤੇਜ਼ੀ ਨਾਲ ਕੋਰੋਨਾ ਦਾ ਟੀਕਾਕਰਣ ਕੀਤਾ ਜਾ ਰਿਹਾ ਹੈ। ਸੋਮਵਾਰ ਤੋਂ ਆਮ ਜਨਤਾ ਦੇ ਲਈ ਟੀਕਾਕਰਣ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਦੇ ਸਾਰੇ ਜੱਜ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੰਗਲਵਾਰ ਨੂੰ ਕੋਰੋਨਾ ਦਾ ਟੀਕਾ ਲੱਗੇਗਾ। ਦੱਸਣਯੋਗ ਹੈ ਕਿ ਅੱਜ ਪ੍ਰਧਾਨ ਮੰਤਰੀ ਨੇ ਏਮਸ ’ਚ ਜਾ ਕੇ ਕੋਰੋਨਾ ਦਾ ਟੀਕਾ ਲਗਵਾਇਆ ਹੈ। ਇਸ ਨਾਲ ਹੀ ਉਪ ਰਾਸ਼ਟਰਪਤੀ Venkaiah Naidu ਤੇ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਵੀ ਕੋਰੋਨਾ ਦਾ ਟੀਕਾ ਲਗਵਾਇਆ ਹੈ।

Posted By: Rajnish Kaur