ਨਵੀਂ ਦਿੱਲੀ, ANI: ਸੁਪਰੀਮ ਕੋਰਟ ਨੇ ਧਾਰਾ 370 ਤਹਿਤ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਦਰਜੇ ਨੂੰ ਖ਼ਤਮ ਕਰਨ ਦੇ ਸਰਕਾਰ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਲਈ ਸਹਿਮਤੀ ਦੇ ਦਿੱਤੀ ਹੈ। ਧਾਰਾ 370 ਨੂੰ ਰੱਦ ਕਰਨ ਅਤੇ ਜੰਮੂ-ਕਸ਼ਮੀਰ ਦੇ ਪੁਰਾਣੇ ਸੂਬੇ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਵੰਡਣ ਨੂੰ ਚੁਣੌਤੀ ਦੇਣ ਵਾਲੇ ਮਾਮਲੇ ਨੂੰ ਸੁਪਰੀਮ ਕੋਰਟ ਵਿਚ ਤੁਰੰਤ ਸੁਣਵਾਈ ਲਈ ਕਿਹਾ ਗਿਆ ਸੀ, ਜਿਸ ਤੋਂ ਬਾਅਦ ਅਦਾਲਤ ਨੇ ਇਸ ਮਾਮਲੇ 'ਤੇ ਸਹਿਮਤੀ ਪ੍ਰਗਟਾਈ ਸੀ।

ਸੀਜੇਆਈ ਨੇ ਆਪਣੀ ਸਹਿਮਤੀ ਦਿੱਤੀ

ਸੁਪਰੀਮ ਕੋਰਟ ਇਸ ਮਾਮਲੇ ਦੀ ਸੁਣਵਾਈ ਦੁਸਹਿਰੇ ਦੀ ਛੁੱਟੀ ਤੋਂ ਬਾਅਦ ਕਰੇਗਾ। ਅਦਾਲਤ ਨੇ ਇਸ ਮਾਮਲੇ ਨੂੰ ਦੁਸਹਿਰੇ ਦੀ ਛੁੱਟੀ ਤੋਂ ਬਾਅਦ ਸੂਚੀਬੱਧ ਕਰਨ ਲਈ ਸਹਿਮਤੀ ਦਿੱਤੀ ਹੈ। CJI UU ਲਲਿਤ ਨੇ ਕਿਹਾ, 'ਅਸੀਂ ਯਕੀਨੀ ਤੌਰ 'ਤੇ ਇਸ ਨੂੰ ਸੂਚੀਬੱਧ ਕਰਾਂਗੇ।' ਇਸ ਤੋਂ ਪਹਿਲਾਂ ਕਈ ਵਾਰ ਸੁਪਰੀਮ ਕੋਰਟ ਤੋਂ ਇਸ ਮਾਮਲੇ ਦੀ ਸੁਣਵਾਈ ਦੀ ਮੰਗ ਕੀਤੀ ਗਈ ਸੀ, ਜਿਸ ਤੋਂ ਬਾਅਦ ਅਦਾਲਤ ਨੇ ਕਿਹਾ ਸੀ ਕਿ ਸਾਨੂੰ ਇਸ ਮਾਮਲੇ ਨੂੰ ਦੇਖਣ ਦੀ ਇਜਾਜ਼ਤ ਦਿੱਤੀ ਜਾਵੇ। ਮਾਮਲਾ 2019 ਤੋਂ ਪੈਂਡਿੰਗ ਹੈ।

Posted By: Sandip Kaur