ਏਜੰਸੀ, ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਜ ਵਕੀਲ ਲਕਸ਼ਮਣ ਚੰਦਰ ਵਿਕਟੋਰੀਆ ਗੌਰੀ ਦੀ ਮਦਰਾਸ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤੀ ਨੂੰ ਉਨ੍ਹਾਂ ਦੇ ਸਹੁੰ ਚੁੱਕਣ ਤੋਂ ਸਿਰਫ਼ ਪੰਦਰਾਂ ਮਿੰਟ ਪਹਿਲਾਂ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਕੀਤੀ। ਸੁਪਰੀਮ ਕੋਰਟ ਨੇ ਐਡਵੋਕੇਟ ਲਕਸ਼ਮਣ ਚੰਦਰ ਵਿਕਟੋਰੀਆ ਗੌਰੀ ਦੀ ਮਦਰਾਸ ਹਾਈ ਕੋਰਟ ਦੇ ਐਡੀਸ਼ਨਲ ਜੱਜ ਵਜੋਂ ਨਿਯੁਕਤੀ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਐਡਵੋਕੇਟ ਗੌਰੀ ਸਮੇਤ ਕੁੱਲ 11 ਵਕੀਲ ਨਿਯੁਕਤ ਕੀਤੇ

ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਦਿਨ ਵੇਲੇ ਟਵਿੱਟਰ 'ਤੇ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਅਤੇ ਉਨ੍ਹਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਐਡਵੋਕੇਟ ਗੌਰੀ ਸਮੇਤ ਕੁੱਲ 11 ਵਕੀਲਾਂ ਅਤੇ ਦੋ ਨਿਆਂਇਕ ਅਧਿਕਾਰੀਆਂ ਨੂੰ ਸੋਮਵਾਰ ਨੂੰ ਇਲਾਹਾਬਾਦ, ਕਰਨਾਟਕ ਅਤੇ ਮਦਰਾਸ ਦੀਆਂ ਹਾਈ ਕੋਰਟਾਂ ਵਿੱਚ ਵਧੀਕ ਜੱਜ ਵਜੋਂ ਨਿਯੁਕਤ ਕੀਤਾ ਗਿਆ।

ਗੌਰੀ 'ਤੇ ਈਸਾਈਆਂ ਅਤੇ ਮੁਸਲਮਾਨਾਂ ਖ਼ਿਲਾਫ਼ ਨਫ਼ਰਤ ਭਰੇ ਭਾਸ਼ਣ ਦੇਣ ਦਾ ਦੋਸ਼

ਮਦਰਾਸ ਹਾਈ ਕੋਰਟ ਦੇ ਕੁਝ ਬਾਰ ਮੈਂਬਰਾਂ ਨੇ ਭਾਰਤ ਦੇ ਚੀਫ਼ ਜਸਟਿਸ ਨੂੰ ਪੱਤਰ ਲਿਖ ਕੇ ਗੌਰੀ ਨੂੰ ਹਾਈ ਕੋਰਟ ਦੀ ਵਧੀਕ ਜੱਜ ਵਜੋਂ ਨਿਯੁਕਤ ਕਰਨ ਦੀ ਕੀਤੀ ਗਈ ਸਿਫ਼ਾਰਸ਼ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਦੋਸ਼ ਲਾਇਆ ਕਿ ਉਸ ਨੇ ਈਸਾਈਆਂ ਅਤੇ ਮੁਸਲਮਾਨਾਂ ਖ਼ਿਲਾਫ਼ ਨਫ਼ਰਤ ਭਰੇ ਭਾਸ਼ਣ ਦਿੱਤੇ ਹਨ।

Posted By: Jaswinder Duhra