ਨਵੀਂ ਦਿੱਲੀ, ਏਜੰਸੀ। ਸੁਪਰੀਮ ਕੋਰਟ ਨੇ 2002 ਦੇ ਗੋਧਰਾ ਦੰਗਿਆਂ ਦੌਰਾਨ ਬਿਲਕਿਸ ਬਾਨੋ ਦੇ ਸਮੂਹਿਕ ਜਬਰ ਜਨਾਹ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੀ ਹੱਤਿਆ ਦੇ 11 ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਣਵਾਈ ਲਈ ਬੈਂਚ ਬਣਾਉਣ ਲਈ ਸਹਿਮਤੀ ਦਿੱਤੀ ਹੈ।
Supreme Court agrees to constitute a bench to hear pleas challenging the pre-mature release of 11 convicts who had gang-raped Bilkis Bano and murdered her family members during the 2002 Godhra riots. pic.twitter.com/I85oe2bE2B
— ANI (@ANI) March 22, 2023
ਮਹੱਤਵਪੂਰਨ ਗੱਲ ਇਹ ਹੈ ਕਿ ਇਸ ਤੋਂ ਪਹਿਲਾਂ ਪਿਛਲੇ ਦਸੰਬਰ 2022 ਵਿੱਚ, ਸੀਜੇਆਈ ਇੱਕ ਨਵੀਂ ਬੈਂਚ ਬਣਾਉਣ ਲਈ ਵਾਰ-ਵਾਰ ਅਪੀਲਾਂ 'ਤੇ ਗੁੱਸੇ ਵਿੱਚ ਸੀ। ਉਨ੍ਹਾਂ ਕਿਹਾ ਸੀ ਕਿ ਇਸ ਮਾਮਲੇ 'ਚ ਜਲਦ ਕੋਈ ਸੁਣਵਾਈ ਨਹੀਂ ਹੋਵੇਗੀ, ਪਰੇਸ਼ਾਨ ਨਾ ਹੋਵੋ।
ਦੱਸ ਦੇਈਏ ਕਿ 2002 ਦੇ ਗੋਧਰਾ ਕਾਂਡ ਦੌਰਾਨ ਬਿਲਕਿਸ ਬਾਨੋ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਦੇ ਨਾਲ ਹੀ ਉਸ ਦੇ ਪਰਿਵਾਰਕ ਮੈਂਬਰਾਂ ਦੇ ਕਤਲ ਦੇ ਦੋਸ਼ੀਆਂ ਨੂੰ ਪਿਛਲੇ ਸਾਲ 15 ਅਗਸਤ ਨੂੰ ਸਮੇਂ ਤੋਂ ਪਹਿਲਾਂ ਰਿਹਾਅ ਕਰ ਦਿੱਤਾ ਗਿਆ ਸੀ। ਦਰਅਸਲ, ਸਾਰੇ ਦੋਸ਼ੀਆਂ ਨੂੰ ਗੁਜਰਾਤ ਸਰਕਾਰ ਨੇ ਮੁਆਫ਼ੀ ਨੀਤੀ ਤਹਿਤ ਰਿਹਾਅ ਕੀਤਾ ਸੀ। ਇਸ ਮਾਮਲੇ ਦੇ ਸਾਰੇ ਦੋਸ਼ੀ 15 ਸਾਲ ਤੱਕ ਜੇਲ੍ਹ ਵਿੱਚ ਰਹੇ।
Posted By: Tejinder Thind