ਜੇਐੱਨਐੱਨ, ਨਵੀਂ ਦਿੱਲੀ : ਦਿੱਲੀ 'ਚ ਕੋਰੋਨਾ ਸੰਕ੍ਰਮਣ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਕੇਜਰੀਵਾਲ ਸਰਕਾਰ ਨੇ ਸਾਰੇ ਸਕੂਲ 5 ਅਕਤੂਬਰ ਤਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। ਸਮਾਚਾਰ ਏਜੰਸੀ ਪੀਟੀਆਈ ਨੇ ਦੱਸਿਆ ਕਿ ਸਾਰੇ ਵਿਦਿਆਰਥੀਆਂ ਲਈ ਸਕੂਲ 5 ਅਕਤੂਬਰ ਤਕ ਬੰਦ ਰਹਿਣਗੇ। ਹਾਲਾਂਕਿ ਆਨਲਾਈਨ ਕਲਾਸਾਂ ਜਾਰੀ ਰਹਿਣਗੀਆਂ।

ਇਸ ਤੋਂ ਪਹਿਲਾਂ ਦਿੱਲੀ ਸਰਕਾਰ ਨੇ ਰਾਜਧਾਨੀ ਦੇ ਸਾਰੇ ਸਕੂਲਾਂ ਨੂੰ 30 ਸਤੰਬਰ ਤਕ ਬੰਦ ਕਰਨ ਦਾ ਫ਼ੈਸਲਾ ਕੀਤਾ ਸੀ ਪਰ ਕੇਂਦਰ ਸਰਕਾਰ ਵੱਲੋਂ ਜਾਰੀ ਗਾਈਡਲਾਈਨ ਮੁਤਾਬਿਕ ਕਿਆਸਰਾਈਆਂ ਸਨ ਕਿ ਕੁਝ ਸ਼ਰਤਾਂ ਨਾਲ ਦਿੱਲੀ 'ਚ ਸਕੂਲ-ਕਾਲਜ 21 ਸਤੰਬਰ ਤੋਂ ਖੁਲ੍ਹ ਸਕਦੇ ਹਨ ਪਰ ਹੁਣ ਕੇਜਰੀਵਾਲ ਸਰਕਾਰ ਨੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਅਜੇ ਸਕੂਲ ਨਹੀਂ ਖੁੱਲ੍ਹਣਗੇ।

Posted By: Amita Verma