ਇਸਲਾਮਾਬਾਦ (ਪੀਟੀਆਈ) : ਤਿੰਨ ਦਿਨ ਪਹਿਲਾਂ ਇਕ ਜੱਥੇ ਨਾਲ ਗੁਰਦੁਆਰਾ ਕਰਤਾਰਪੁਰ ਸਾਹਿਬ ਗਈ ਸਿੱਖ ਲੜਕੀ ਪਾਕਿਸਤਾਨ ਵਿਚ ਲਾਪਤਾ ਹੋ ਗਈ ਹੈ। ਪਾਕਿਸਤਾਨ ਪੁਲਿਸ ਨੇ ਲਾਹੌਰ ਅਤੇ ਫੈਸਲਾਬਾਦ ਦੇ ਚਾਰ ਲੋਕਾਂ ਨੂੰ ਇਸ ਘਟਨਾ ਦੇ ਸਬੰਧ ਵਿਚ ਗਿ੍ਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਕਰਤਾਰਪੁਰ ਸਾਹਿਬ ਲਾਂਘੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਤਿੰਨ ਦਿਨ ਪਹਿਲਾਂ 9 ਨਵੰਬਰ ਨੂੰ ਤੀਰਥ ਯਾਤਰੀਆਂ ਲਈ ਖੋਲ੍ਹ ਦਿੱਤਾ ਗਿਆ ਸੀ। 4.7 ਕਿਲੋਮੀਟਰ ਲੰਬਾ ਇਹ ਲਾਂਘਾ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ 'ਚ ਸਥਿਤ ਡੇਰਾ ਬਾਬਾ ਨਾਨਕ ਸਾਹਿਬ ਅਤੇ ਪਾਕਿਸਤਾਨ ਦੇ ਕਰਤਾਰਪੁਰ 'ਚ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਨੂੰ ਜੋੜਦਾ ਹੈ।