ਨਵੀਂ ਦਿੱਲੀ : ਮੁਖ਼ਰਜੀ ਨਗਰ ਚ ਇਕ ਵਾਰ ਫਿਰ ਤਣਾਅ ਵਧਦਾ ਹੋਇਆ ਨਜਰ ਆ ਰਿਹਾ ਹੈ। ਮੁਖ਼ਰਜੀ ਨਗਰ ਥਾਣੇ ਦੇ ਬਾਹਰ ਵੱਡੀ ਗਿਣਤੀ 'ਚ ਸਿੱਖ ਭਾਈਚਾਰੇ ਦੇ ਲੋਕ ਸੜਕਾਂ 'ਤੇ ਇਕੱਠੇ ਹੋ ਗਏ। ਤਣਾਅ ਦੇਖ ਕੇ ਪੂਰੇ ਇਲਾਕੇ 'ਚ ਨੀਮ ਫ਼ੌਜੀ ਬਲ ਦੇ ਜਵਾਨਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਗ੍ਰਾਮੀਣ ਸੇਵਾ ਚਾਲਕ ਅਤੇ ਪੁਲਿਸ ਮੁਲਾਜ਼ਮਾਂ ਦਰਮਿਆਨ ਝੜਪ ਹੋਈ ਸੀ।

ਇਸ ਦੌਰਾਨ ਭਾਈਚਾਰੇ ਵਿਸ਼ੇਸ਼ ਦੇ ਡਰਾਈਵਰ ਨੇ ਕਿਰਪਾਨ ਕੱਢ ਲਈ ਅਤੇ ਇਸ ਤੋਂ ਬਾਅਦ ਪੁਲਿਸ ਵਾਲਿਆਂ ਨੇ ਇਕੱਠੇ ਹੋ ਕੇ ਸੜਕ ਵਿਕਚਾਰ ਡਰਾਈਵਰ ਤੇ ਉਸ ਦੇ ਲੜਕੇ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਸੀ। ਜਿਸ ਤੋਂ ਬਾਅਦ ਮੁਖਰਜੀ ਨਗਰ ਇਲਾਕੇ 'ਚ ਰੌਲਾ ਪਿਆ ਹੋਇਆ ਹੈ।


ਦਿੱਲੀ 'ਚ ਸੱਤਾਧਾਰੀ ਆਮ ਆਦਮੀ ਪਾਰਟੀ ਸਰਕਾਰ ਨਾਲ ਕਾਂਗਰਸ ਨੇ ਵੀ ਦਿੱਲੀ ਪੁਲਿਸ ਦੇ ਬਹਾਨੇ ਕੇਂਦਰ ਸਰਕਾਰ 'ਤੇ ਹਮਲਾ ਬੋਲਿਆ। ਉੱਥੇ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਅਮਿਤ ਸ਼ਾਹ ਨੂੰ ਕਾਰਵਾਈ ਦੀ ਅਪੀਲ ਕੀਤੀ ਹੈ। ਉੱਧਰ, ਗ੍ਰਹਿ ਮੰਤਰਾਲੇ ਨੇ ਇਸ ਪੂਰੇ ਮਾਮਲੇ 'ਚ ਪੁਲਿਸ ਕਮਿਸ਼ਨਰ ਤੋਂ ਰਿਪੋਰਟ ਮੰਗੀ ਹੈ।


ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੂਰੇ ਮੁੱਦੇ ਤੇ ਟਵੀਟ ਕੀਤਾ, ਦਿੱਲੀ ਪੁਲਿਸ ਨੇ ਮੁਖਰਜੀ ਨਗਰ ਚ ਬੇਰਹਿਮ ਅਤੇ ਨਿੰਦਣਯੋਗ ਕਾਰਵਾਈ ਕੀਤੀ ਹੈ। ਮੇਰੀ ਮੰਗ ਹੈ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਹੋਵੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ।'


ਉੱਥੇ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪੂਰੇ ਮਾਮਲੇ ਤੇ ਨਾਰਾਜ਼ਗੀ ਪ੍ਰਗਟਾਈ ਸੀ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ, 'ਦਿੱਲੀ ਪੁਲਿਸ ਨੇ ਸਰਬਜੀਤ ਅਤੇ ਬਲਵੰਤ ਸਿੰਘ ਦੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਸ਼ਰਮਨਾਕ ਕੰਮ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਹੈ ਕਿ ਇਸ ਮਾਮਲੇ ਚ ਉੱਚਿਤ ਕਾਰਵਾਈ ਕਰਕੇ ਪੀੜਤਾਂ ਨੂੰ ਨਿਆਂ ਦਿਵਾਇਆ ਜਾਵੇ।'


ਜ਼ਿਕਰਯੋਗ ਹੈ ਕਿ ਕੁੱਟਮਾਰ ਦੀ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਗਿਆ ਸੀ ਅਤੇ ਇਸ ਘਟਨਾ ਤੋਂ ਬਾਅਦ ਗੁੱਸੇ 'ਚ ਆਏ ਲੋਕਾਂ ਨੇ ਐਤਵਾਰ ਸ਼ਾਮ ਨੂੰ ਇਨਰ ਰਿੰਗ ਰੋਡ ਨੂੰ ਜਾਮ ਕਰ ਦਿੱਤਾ ਸੀ ਅਤੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ। ਮਾਮਲੇ ਚ ਐਤਵਾਰ ਦੇਰ ਰਾਤ ਇਲਾਕੇ ਦੇ ਡੀਸੀਪੀ ਨੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਸੀ।

ਇੱਥੇ ਇਹ ਦੱਸ ਦੇਈਏ ਕਿ ਐਤਵਾਰ ਸ਼ਾਮ ਨੂੰ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਗ੍ਰਾਮੀਣ ਸੇਵਾ ਚਾਲਕ ਅਤੇ ਪੁਲਿਸ ਮੁਲਾਜ਼ਮਾਂ ਦਰਮਿਆਨ ਝੜਪ ਹੋਈ। ਇਸ ਦਰਮਿਆਨ ਭਾਈਚਾਰੇ ਵਿਸ਼ੇਸ਼ ਦੇ ਡਰਾਈਵਰ ਨੇ ਕਿਰਪਾਨ ਕੱਢ ਲਈ ਅਤੇ ਇਸ ਤੋਂ ਬਾਅਦ ਪੁਲਿਸ ਵਾਲਿਆਂ ਨੇ ਇਕੱਠੇ ਹੋ ਕੇ ਸੜਕ 'ਚ ਡਰਾਈਵਰ ਅਤੇ ਉਸ ਦੇ ਬੇਟੇ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ।


ਦੱਸਿਆ ਜਾ ਰਿਹਾ ਹੈ ਕਿ ਕਰੀਬ ਅੱਧੇ ਘੰਟੇ ਤਕ ਮੁਖਰਜੀ ਨਗਰ ਮੇਨ ਰੋਡ ਤੇ ਡਰਾਈਵਰ ਨੂੰ ਪੁਲਿਸ ਕੁੱਟਦੀ ਰਹੀ। ਇਸ ਦੌਰਾਨ ਡਰਾਈਵੀ ਨੂੰ ਕੋਈ ਡਾਂਗ ਮਾਰ ਰਿਹਾ ਸੀ, ਕੋਈ ਡੰਡਾ ਤਾਂ ਕੋਈ ਲੱਤ ਘਸੁੰਨ ਮਾਰ ਰਿਹਾ ਸੀ। ਉੱਥੇ, ਮੌਕੇ 'ਤੇ ਮੌਜੂਦ ਲੋਕਾਂ ਨੇ ਪੁਲਿਸ ਮੁਲਾਜ਼ਮਾਂ ਵੱਲੋਂ ਡਰਾਈਵਰ ਤੇ ਉਸ ਦੇ ਬੇਟੇ ਦੀ ਕੁੱਟਮਾਰ ਦਾ ਵੀਡੀਓ ਬਣਾ ਲਿਆ। ਇਹ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ।

ਹੰਗਾਮੇ ਦੀ ਖ਼ਬਰ 'ਤੇ ਦਿੱਲੀ ਗੁਰਦੁਆਰਾ ਸਿੱਖ ਮੈਨੇਜਮੈਂਟ ਕਮੇਟੀ ਤੋਂ ਮਨਜਿੰਦਰ ਸਿੰਘ ਸਿਰਸਾ ਵੀ ਮੌਕੇ ਤੇ ਪਹੁੰਚੇ ਅਤੇ ਡਰਾਈਵਰ ਦੀ ਕੁੱਟਮਾਰ ਅਤੇ ਪੱਗ ਦੇ ਅਪਮਾਨ ਕਾਰਨ ਪੁਲਿਸ ਮੁਲਾਜ਼ਮਾਂ ਤੇ ਹੱਤਿਆ ਦੀ ਕੋਸ਼ਿਸ਼ ਦਾ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ। ਇਸ ਤੋਂ ਬਾਅਦ ਮਾਮਲੇ ਨੂੰ ਲੈ ਕੇ ਦੇਰ ਰਾਤ ਇਲਾਕੇ ਦੇ ਡੀਸੀਪੀ ਨੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ।

ਜਤਿੰਦਰ ਕੋਚਰ (ਬੁਲਾਰਾ, ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ) ਨੇ ਕਿਹਾ ਹੈ ਕ ਮੁਖ਼ਰਜੀ ਨਗਰ ਥਾਣੇ ਦੇ ਬਾਹਰ ਸਾਡੇ ਇਕ ਭਰਾ ਨੂੰ ਜਿਸ ਬੇਰਹਿਮੀ ਨਾਲ ਦਿੱਲੀ ਪੁਲਿਸ ਨੇ ਕੁੱਟਿਆ ਹੈ, ਉਸ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ। ਸਿਰਫ਼ ਦੋਸ਼ੀ ਅਫਸਰਾਂ ਨੂੰ ਮੁਅੱਤਲ ਕਰਨ ਨਾਲ ਕੰਮ ਨਹੀਂ ਚੱਲੇਗਾ, ਉਨ੍ਹਾਂ ਲੋਕਾਂ ਨੂੰ ਨੌਕਰੀ ਤੋਂ ਵੀ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ। ਅਜਿਹੀ ਗ਼ੈਰ ਜ਼ਿੰਮੇਵਾਰਾਨਾ ਹਰਕਤ ਕਰਨ ਵਾਲਿਆਂ ਨੂੰ ਕਦੇ ਮਾਫ਼ ਨਹੀਂ ਕੀਤਾ ਜਾਣਾ ਚਾਹੀਦਾ।

Posted By: Jagjit Singh