- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਮਲੇ ਨੂੰ ਗੰਭੀਰ ਦੱਸਦਿਆਂ ਐਤਵਾਰ ਨੂੰ ਐੱਚਐੱਸਜੀਐੱਮਸੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਸਿੱਖ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਹੋਈ ਮੌਤ ਦੇ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਸਿੱਖ ਤੇ ਹਿੰਦੂ ਧਰਮ ’ਚ ਕਿਸੇ ਵੀ ਵਿਅਕਤੀ ਦੀ ਮੌਤ ਤੋਂ ਬਾਅਦ ਉਸ ਦਾ ਸਸਕਾਰ ਕੀਤਾ ਜਾਂਦਾ ਹੈ, ਪਰ ਇਸ ਮਾਮਲੇ ’ਚ ਲਾਸ਼ ਨੂੰ ਦਫ਼ਨਾਇਆ ਗਿਆ ਹੈ।

ਜਾਸ, ਕੁਰੂਕਸ਼ੇਤਰ : ਪਿਹੋਵਾ ਦੇ ਪਿੰਡ ਠੰਡਪੁਰਾ ਦੇ ਇਕ ਸਿੱਖ ਨੌਜਵਾਨ ਦੀ ਪੁਣੇ ’ਚ ਮੌਤ ਤੋਂ ਬਾਅਦ ਉਸ ਦੀ ਲਾਸ਼ ਨੂੰ ਦਫ਼ਨਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ’ਚ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਹੱਤਿਆ ਦੇ ਦੋਸ਼ ਲਾਉਣ ਅਤੇ ਲਾਸ਼ ਨੂੰ ਦਫ਼ਨਾਉਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (ਐੱਚਐੱਸਜੀਐੱਮਸੀ) ਨੇ ਨਿਰਪੱਖ ਜਾਂਚ ਦੀ ਮੰਗ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਸੂਬੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਪੱਤਰ ਲਿਖਣ ਦੀ ਗੱਲ ਕਹੀ ਹੈ। ਕਮੇਟੀ ਨੇ ਮਹਾਰਾਸ਼ਟਰ ਸਰਕਾਰ ਨਾਲ ਗੱਲ ਕਰ ਕੇ ਮ੍ਰਿਤਕ ਸਿੱਖ ਨੌਜਵਾਨ ਦੀ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪਣ ਦੀ ਮੰਗ ਵੀ ਕੀਤੀ ਹੈ।
ਮਾਮਲੇ ਨੂੰ ਗੰਭੀਰ ਦੱਸਦਿਆਂ ਐਤਵਾਰ ਨੂੰ ਐੱਚਐੱਸਜੀਐੱਮਸੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਸਿੱਖ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਹੋਈ ਮੌਤ ਦੇ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਸਿੱਖ ਤੇ ਹਿੰਦੂ ਧਰਮ ’ਚ ਕਿਸੇ ਵੀ ਵਿਅਕਤੀ ਦੀ ਮੌਤ ਤੋਂ ਬਾਅਦ ਉਸ ਦਾ ਸਸਕਾਰ ਕੀਤਾ ਜਾਂਦਾ ਹੈ, ਪਰ ਇਸ ਮਾਮਲੇ ’ਚ ਲਾਸ਼ ਨੂੰ ਦਫ਼ਨਾਇਆ ਗਿਆ ਹੈ। ਇਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਇਹ ਇਕ ਸ਼ੱਕੀ ਮਾਮਲਾ ਹੈ ਅਤੇ ਇਸ ਦੀ ਜਾਂਚ ਹੋਣੀ ਲਾਜ਼ਮੀ ਹੈ।
ਐੱਚਐੱਸਜੀਐੱਮਸੀ ਦੇ ਪ੍ਰਧਾਨ ਜਗਦੀਸ਼ ਝੀਂਡਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਐੱਚਐੱਸਜੀਐੱਮਸੀ ਦਾ ਇਕ ਵਫ਼ਦ ਵੀ ਘਟਨਾ ਵਾਲੀ ਥਾਂ ਦਾ ਦੌਰਾ ਕਰ ਕੇ ਉੱਥੋਂ ਦੇ ਪ੍ਰਸ਼ਾਸਨ ਨਾਲ ਗੱਲਬਾਤ ਕਰੇਗਾ।
ਭੈਣ ਨੇ ਕਿਹਾ, 27 ਅਕਤੂਬਰ ਨੂੰ ਮਿਲ ਕੇ ਗਿਆ ਸੀ, 17 ਨਵੰਬਰ ਨੂੰ ਸਟੇਸ਼ਨ ’ਤੇ ਕਰਦੇ ਰਹੇ ਉਡੀਕ
ਮ੍ਰਿਤਕ ਦੀ ਭੈਣ ਬਲਜੀਤ ਕੌਰ ਨੇ ਦੱਸਿਆ ਕਿ ਉਸ ਦਾ ਭਰਾ ਸੁਖਦੇਵ ਸਿੰਘ (ਸੁੱਖਾ) ਪਿਛਲੇ 10-12 ਸਾਲਾਂ ਤੋਂ ਪੁਣੇ ਦੇ ਇਕ ਹੋਟਲ ’ਚ ਕੰਮ ਕਰਦਾ ਸੀ। ਉਹ 27 ਅਕਤੂਬਰ ਨੂੰ ਉਸ ਨੂੰ ਮਿਲ ਕੇ ਗਿਆ ਸੀ। ਸਭ ਕੁਝ ਠੀਕ-ਠਾਕ ਸੀ। ਹੁਣ 17 ਨਵੰਬਰ ਨੂੰ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਸ ਦੇ ਭਰਾ ਦੀ ਤਬੀਅਤ ਖ਼ਰਾਬ ਹੈ ਅਤੇ ਉਸ ਨੂੰ ਕੁਰੂਕਸ਼ੇਤਰ ਆਉਣ ਵਾਲੀ ਰੇਲਗੱਡੀ ’ਚ ਬਿਠਾ ਦਿੱਤਾ ਗਿਆ ਹੈ, ਇਸ ਲਈ ਉਸ ਨੂੰ ਸਟੇਸ਼ਨ ਤੋਂ ਲੈ ਜਾਣ। ਉਹ ਰੇਲਗੱਡੀ ਦੇ ਸਮੇਂ ’ਤੇ ਕੁਰੂਕਸ਼ੇਤਰ ਰੇਲਵੇ ਸਟੇਸ਼ਨ ਪਹੁੰਚ ਗਏ, ਪਰ ਉਸ ਦਾ ਭਰਾ ਨਹੀਂ ਪਹੁੰਚਿਆ। ਮੋਬਾਈਲ ’ਤੇ ਫੋਨ ਕਰਨ ਤੋਂ ਬਾਅਦ ਵੀ ਕੋਈ ਜਾਣਕਾਰੀ ਨਹੀਂ ਮਿਲੀ। ਭੈਣ ਨੇ ਜਦੋਂ ਪੁਲਿਸ ਕੋਲ ਸ਼ਿਕਾਇਤ ਕਰਨ ਦੀ ਤਿਆਰੀ ਕੀਤੀ ਤਾਂ ਉਨ੍ਹਾਂ ਨੂੰ ਇਕ ਫੋਨ ਆਇਆ। ਵਿਦੇਸ਼ੀ ਨੰਬਰ ਤੋਂ ਫੋਨ ਕਰਨ ਵਾਲੇ ਨੌਜਵਾਨ ਨੇ ਦੱਸਿਆ ਕਿ ਉਸ ਦੇ ਭਰਾ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਉਸ ਨੇ ਕੁਝ ਤਸਵੀਰਾਂ ਭੇਜੀਆਂ। ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਉਨ੍ਹਾਂ ਨੂੰ ਪਤਾ ਲੱਗਾ ਕਿ ਉਸ ਦੇ ਭਰਾ ਦੀ ਲਾਸ਼ ਨੂੰ ਦਫ਼ਨਾ ਦਿੱਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਉਸ ਦੇ ਭਰਾ ਦੀ ਹੱਤਿਆ ਕੀਤੀ ਗਈ ਹੈ। ਉਨ੍ਹਾਂ ਆਪਣੇ ਭਰਾ ਦੀ ਲਾਸ਼ ਵਾਪਸ ਦਿਵਾਉਣ ਅਤੇ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ।