
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਉਨ੍ਹਾਂ ਦੀ ਸਿਹਤ ਬਾਰੇ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ। ਦੇਸ਼ ਭਰ ਵਿਚ ਉਨ੍ਹਾਂ ਦੇ ਸਮਰਥਕ ਅਤੇ ਸ਼ੁਭਚਿੰਤਕ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰ ਰਹੇ ਹਨ।

ਮੁੰਬਈ (ਏਜੰਸੀ) : ਸਮਾਜਿਕ ਕਾਰਕੁਨ ਅੰਨਾ ਹਜ਼ਾਰੇ ਨੂੰ ਤਬੀਅਤ ਖਰਾਬ ਹੋਣ ਤੋਂ ਬਾਅਦ ਮੁੰਬਈ ਦੇ ਬੰਬੇ ਹਸਪਤਾਲ ਦੇ ਆਈਸੀਯੂ ਵਿਚ ਭਰਤੀ ਕੀਤਾ ਗਿਆ ਹੈ। ਉਹ ਹਾਲੇ ਡਾਕਟਰ ਗੌਤਮ ਭੰਸਾਲੀ ਦੀ ਦੇਖਰੇਖ ਵਿਚ ਹਨ, ਜਿੱਥੇ ਉਨ੍ਹਾਂ ਦੀ ਸਿਹਤ ’ਤੇ ਨਜ਼ਰ ਰੱਖੀ ਜਾ ਰਹੀ ਹੈ। ਜਾਂਚ ਤੋਂ ਬਾਅਦ ਉਨ੍ਹਾਂ ਦੀ ਸਿਹਤ ਬਾਰੇ ਅਧਿਕਾਰਿਤ ਜਾਣਕਾਰੀ ਦਿੱਤੀ ਜਾਵੇਗੀ।
ਹਾਲਾਂਕਿ, ਸੂਤਰਾਂ ਮੁਤਾਬਕ 87 ਸਾਲਾ ਅੰਨਾ ਨੂੰ ਕਿਡਨੀ ਨਾਲ ਸਬੰਧੀ ਸਮੱਸਿਆ ਹੈ। ਉਨ੍ਹਾਂ ਦਾ ਇਲਾਜ ਉਨ੍ਹਾਂ ਦੇ ਜੱਦੀ ਪਿੰਡ ਰਾਲੇਗਣ ਸਿੱਧੀ ਦੇ ਨੇੜੇ ਮੈਡੀਕਲ ਸੈਂਟਰ ਵਿਚ ਹੋ ਰਿਹਾ ਸੀ, ਪਰ ਕਿਡਨੀ ਦੀ ਸਮੱਸਿਆ, ਗੰਭੀਰ ਵਾਇਰਲ ਇਨਫੈਕਸ਼ਨ ਅਤੇ ਡੀਹਾਈਡਰੇਸ਼ਨ ਕਾਰਨ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਮੁੰਬਈ ਲਿਆਇਆ ਗਿਆ। ਉਨ੍ਹਾਂ ਦੀ ਸਿਹਤ ਬਾਰੇ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ। ਦੇਸ਼ ਭਰ ਵਿਚ ਉਨ੍ਹਾਂ ਦੇ ਸਮਰਥਕ ਅਤੇ ਸ਼ੁਭਚਿੰਤਕ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰ ਰਹੇ ਹਨ।