- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
NEET ਦਾ ਪੇਪਰ ਲੀਕ ਹੋਣ ਤੋਂ ਬਾਅਦ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਲੱਦਾਖ ਦੇ ਸਿੱਖਿਆ ਸ਼ਾਸਤਰੀ ਤੇ ਵਾਤਾਵਰਨ ਕਾਰਕੁਨ ਸੋਨਮ ਵਾਂਗਚੁਕ ਨੇ ਦਿੱਲੀ ਦੇ ਜੰਤਰ-ਮੰਤਰ 'ਤੇ 26 ਦਿਨਾਂ ਤਕ ਭੁੱਖ ਹੜਤਾਲ ਕੀਤੀ ਸੀ।

ਡਿਜੀਟਲ ਡੈਸਕ, ਲੱਦਾਖ/ਜੰਮੂ : ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਚੱਲ ਰਹੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੇ ਵਿਚਕਾਰ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। NEET ਦਾ ਪੇਪਰ ਲੀਕ ਹੋਣ ਤੋਂ ਬਾਅਦ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਲੱਦਾਖ ਦੇ ਸਿੱਖਿਆ ਸ਼ਾਸਤਰੀ ਤੇ ਵਾਤਾਵਰਨ ਕਾਰਕੁਨ ਸੋਨਮ ਵਾਂਗਚੁਕ ਨੇ ਦਿੱਲੀ ਦੇ ਜੰਤਰ-ਮੰਤਰ 'ਤੇ 26 ਦਿਨਾਂ ਤਕ ਭੁੱਖ ਹੜਤਾਲ ਕੀਤੀ ਸੀ।
ਹਾਲਾਂਕਿ, ਬੀਤੇ ਦਿਨੀਂ ਭਾਰਤ ਸਰਕਾਰ ਦੇ ਦੋ ਕੇਂਦਰੀ ਮੰਤਰੀਆਂ ਦੀ ਮੌਜੂਦਗੀ 'ਚ ਆਪਣੀ ਹੜਤਾਲ ਖ਼ਤਮ ਕਰ ਦਿੱਤੀ। ਉੱਥੇ ਹੀ, ਹੁਣ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਲੈ ਕੇ ਸੋਨਮ ਵਾਂਗਚੁਕ ਨੇ ਪ੍ਰਤੀਕਰਮ ਦਿੱਤਾ ਹੈ।
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੋਨਮ ਵਾਂਗਚੁਕ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (X) 'ਤੇ ਆਪਣੇ ਆਧਿਕਾਰਤ ਹੈਂਡਲ ਤੋਂ ਟਵੀਟ ਕਰਦੇ ਹੋਏ ਲਿਖਿਆ, 'ਇਹ ਲੋਕਤੰਤਰ ਦੀ ਜਿੱਤ ਹੈ। ਸਿੱਧਾ ਲੋਕਤੰਤਰ... ਜੋ ਸੜਕਾਂ ਤੋਂ ਨਿਕਲਿਆ ਹੈ। ਇਹ ਸ਼ਾਂਤੀ, ਧੀਰਜ ਤੇ ਦ੍ਰਿੜਤਾ ਦੀ ਜਿੱਤ ਹੈ। CJP ਅਤੇ ਦੇਸ਼ ਦੀ 'ਜੇਨ ਜ਼ੈੱਡ' (Gen Z) ਨੂੰ ਵਧਾਈ ਅਤੇ ਉਨ੍ਹਾਂ ਸਾਰੇ ਨਾਗਰਿਕਾਂ ਦਾ ਧੰਨਵਾਦ, ਜਿਨ੍ਹਾਂ ਨੇ ਡਰ ਨੂੰ ਤਿਆਗ ਕੇ ਦੇਸ਼ ਦੇ ਹਰ ਕੋਨੇ ਤੋਂ ਆਵਾਜ਼ ਉਠਾਈ। ਜਵਾਬਦੇਹੀ ਤੋਂ ਹੁਣ ਸੁਧਾਰ ਵੱਲ।'